15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਬੰਗਾਲ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਦੀ ਟੀ.ਐੱਮ.ਸੀ. ਦਫ਼ਤਰ ’ਚੋਂ ਮਿਲੀ ਲਾਸ਼

ਰਾਮਪੁਰਹਾਟ (ਪੱਛਮੀ ਬੰਗਾਲ),16 ਅਗਸਤ (ਪੀ.ਟੀ.ਆਈ.)-ਪੱਛਮੀ ਬੰਗਾਲ ਵਿਧਾਨ ਸਭਾ ਦੇ ਸਾਬਕਾ ਉਪ ਪ੍ਰਧਾਨ (ਡਿਪਟੀ ਸਪੀਕਰ) ਅਤੇ ਤ੍ਰਿਣਮੂਲ ਕਾਂਗਰਸ (ਟੀ.ਐੱਮ.ਸੀ.) ਦੇ ਸੀਨੀਅਰ ਆਗੂ ਆਸ਼ੀਸ਼ ਬੈਨਰਜੀ ਦੀ ਐਤਵਾਰ ...

Ad Position 21
No active advertisement
ਅਜੀਤ ਡੈਸਕ 17-08-2026

ਰਾਮਪੁਰਹਾਟ (ਪੱਛਮੀ ਬੰਗਾਲ),16 ਅਗਸਤ (ਪੀ.ਟੀ.ਆਈ.)-ਪੱਛਮੀ ਬੰਗਾਲ ਵਿਧਾਨ ਸਭਾ ਦੇ ਸਾਬਕਾ ਉਪ ਪ੍ਰਧਾਨ (ਡਿਪਟੀ ਸਪੀਕਰ) ਅਤੇ ਤ੍ਰਿਣਮੂਲ ਕਾਂਗਰਸ (ਟੀ.ਐੱਮ.ਸੀ.) ਦੇ ਸੀਨੀਅਰ ਆਗੂ ਆਸ਼ੀਸ਼ ਬੈਨਰਜੀ ਦੀ ਐਤਵਾਰ ਸਵੇਰੇ ਬੀਰਭੂਮ ਜ਼ਿਲ੍ਹੇ ਦੇ ਰਾਮਪੁਰਹਾਟ ਵਿੱਚ ਸਥਿਤ ਪਾਰਟੀ ਦਫ਼ਤਰ ’ਚੋਂ ਫ਼ਾਹੇ ਨਾਲ ਲਟਕਦੀ ਲਾਸ਼ ਬਰਾਮਦ ਹੋਈ ਹੈ। ਪੁਲੀਸ ਸੂਤਰਾਂ ਅਨੁਸਾਰ ਆਸ਼ੀਸ਼ ਬੈਨਰਜੀ ਦੀ ਮ੍ਰਿਤਕ ਦੇਹ ਉਨ੍ਹਾਂ ਦੀ ਰਿਹਾਇਸ਼ ਦੇ ਬਿਲਕੁਲ ਨਾਲ ਲੱਗਦੇ ਟੀ.ਐੱਮ.ਸੀ. ਦਫ਼ਤਰ ਵਿੱਚੋਂ ਮਿਲੀ ਹੈ। ਘਟਨਾ ਵਾਲੀ ਥਾਂ ਤੋਂ ਪੁਲਿਸ ਨੂੰ ਇੱਕ ਕਥਿਤ ‘ਸੁਸਾਈਡ ਨੋਟ’ ਵੀ ਮਿਲਿਆ ਹੈ। ਉਹ 74 ਸਾਲ ਦੇ ਸਨ ਅਤੇ ਉਨ੍ਹਾਂ ਦੇ ਪਿੱਛੇ ਉਨ੍ਹਾਂ ਦੀ ਪਤਨੀ ਅਤੇ ਪੁੱਤਰ ਹਨ। ਪੁਲਿਸ ਨੇ ਫਿਲਹਾਲ ਇਸ ਨੋਟ ਵਿੱਚ ਲਿਖੀਆਂ ਗੱਲਾਂ ਦਾ ਰਸਮੀ ਵੇਰਵਾ ਨਹੀਂ ਦਿੱਤਾ ਹੈ, ਪਰ ਜਾਂਚ ਪੱਖੋਂ ਇਸ ਨੂੰ ਅਹਿਮ ਸਬੂਤ ਮੰਨਿਆ ਜਾ ਰਹਾ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਉੱਚ ਪੁਲਿਸ ਅਧਿਕਾਰੀ ਅਤੇ ਪ੍ਰਸ਼ਾਸਨਿਕ ਟੀਮਾਂ ਮੌਕੇ ’ਤੇ ਪਹੁੰਚੀਆਂ ਅਤੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੀ ਮੌਤ ਕਿਹੜੀਆਂ ਸ਼ੱਕੀ ਹਾਲਾਤਾਂ ਵਿੱਚ ਹੋਈ, ਇਸ ਦਾ ਅਜੇ ਤੱਕ ਪੂਰੀ ਤਰ੍ਹਾਂ ਖੁਲਾਸਾ ਨਹੀਂ ਹੋ ਸਕਿਆ ਹੈ। ਪੁਲਿਸ ਵੱਲੋਂ ਹਰ ਪਹਿਲੂ ਤੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਬਰਾਮਦ ਹੋਏ ਨੋਟ ਦੇ ਆਧਾਰ ’ਤੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ ਅਤੇ ਟੀ.ਐੱਮ.ਸੀ .ਵਰਕਰਾਂ ਵਿੱਚ ਭਾਰੀ ਨਿਰਾਸ਼ਾ ਦੇਖੀ ਜਾ ਰਹੀ ਹੈ। ਟੀ.ਐੱਮ.ਸੀ. ਦੇ ਸੀਨੀਅਰ ਆਗੂ, ਬੈਨਰਜੀ ਨੇ 2001 ਤੋਂ 2026 ਤੱਕ ਰਾਜ ਵਿਧਾਨ ਸਭਾ ਵਿੱਚ ਰਾਮਪੁਰਹਾਟ ਦੀ ਨੁਮਾਇੰਦਗੀ ਕੀਤੀ। ਉਹ ਮਮਤਾ ਬੈਨਰਜੀ ਸਰਕਾਰ ਵਿੱਚ ਡਿਪਟੀ ਸਪੀਕਰ ਅਤੇ ਸਕੂਲ ਸਿੱਖਿਆ ਅਤੇ ਖੇਤੀਬਾੜੀ ਵਰਗੇ ਵਿਭਾਗਾਂ ਦੇ ਮੰਤਰੀ ਰਹੇ।ਸੀਨੀਅਰ ਟੀ.ਐੱਮ.ਸੀ. ਆਗੂ ਕੁਨਾਲ ਘੋਸ਼ ਨੇ “ਨਿਰਪੱਖ ਜਾਂਚ” ਦੀ ਮੰਗ ਕੀਤੀ ਅਤੇ ਕਿਹਾ ਕਿ ਇਹ ਕਹਿਣਾ ਸਮੇਂ ਤੋਂ ਪਹਿਲਾਂ ਹੋਵੇਗਾ ਕਿ ਬੈਨਰਜੀ ਨੇ ਖੁਦਕੁਸ਼ੀ ਕੀਤੀ ਹੈ। ਘੋਸ਼ ਨੇ ਦੋਸ਼ ਲਗਾਇਆ ਕਿ ਸਾਬਕਾ ਵਿਧਾਇਕ ਨੂੰ ਰਾਜਨੀਤਿਕ ਦਬਾਅ ਦਾ ਸਾਹਮਣਾ ਕਰਨਾ ਪਿਆ ਸੀ ਅਤੇ ਇੱਕ ਕਥਿਤ ਵੀਡੀਓ ਦਾ ਹਵਾਲਾ ਦਿੱਤਾ ਜਿਸ ਵਿੱਚ ਇੱਕ ਭਾਜਪਾ ਆਗੂ ਨੂੰ ਸੜਕ ‘ਤੇ ਉਨ੍ਹਾਂ ਦਾ ਅਪਮਾਨ ਕਰਦੇ ਦੇਖਿਆ ਗਿਆ ਸੀ।ਸਥਾਨਕ ਭਾਜਪਾ ਵਿਧਾਇਕ ਧਰੁਵ ਸਾਹਾ, ਜਿਨ੍ਹਾਂ ਨੇ 2026 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਬੈਨਰਜੀ ਨੂੰ ਹਰਾਇਆ ਸੀ, ਨੇ ਉਨ੍ਹਾਂ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਅਤੇ ਸਹੀ ਜਾਂਚ ਦੀ ਮੰਗ ਕੀਤੀ ਹੈ।ਬੈਨਰਜੀ ਨੇ 2026 ਦੀਆਂ ਵਿਧਾਨ ਸਭਾ ਚੋਣਾਂ ਰਾਮਪੁਰਹਾਟ ਤੋਂ ਟੀ.ਐੱਮ.ਸੀ. ਦੀ ਟਿਕਟ ‘ਤੇ ਲੜੀਆਂ ਸਨ ਪਰ ਸਾਹਾ ਤੋਂ 24,000 ਤੋਂ ਵੱਧ ਵੋਟਾਂ ਨਾਲ ਹਾਰ ਗਏ ਸਨ। ਪਾਰਟੀ ਸੂਤਰਾਂ ਅਨੁਸਾਰ, ਬੈਨਰਜੀ ਆਪਣੀ ਚੋਣ ਹਾਰ ਤੋਂ ਬਾਅਦ ਰਾਜਨੀਤੀ ਵਿੱਚ ਬਹੁਤ ਸਰਗਰਮ ਨਹੀਂ ਰਹੇ।ਉਨ੍ਹਾਂ ਦੇ ਰਾਜਨੀਤਿਕ ਕਰੀਅਰ ਨੇ ਉਨ੍ਹਾਂ ਨੂੰ ਬੀਰਭੂਮ ਵਿੱਚ ਕਈ ਮਹੱਤਵਪੂਰਨ ਘਟਨਾਵਾਂ ਦੇ ਕੇਂਦਰ ਵਿੱਚ ਵੀ ਲਿਆਂਦਾ, ਜਿੱਥੇ ਉਹ ਪਾਰਟੀ ਦੇ ਸ਼ਕਤੀਸ਼ਾਲੀ ਆਗੂ ਅਨੁਬ੍ਰਤ ਮੰਡਲ ਦੇ ਅਧੀਨ ਜ਼ਿਲ੍ਹਾ ਪ੍ਰਧਾਨ ਵਜੋਂ ਆਪਣੇ ਕਾਰਜਕਾਲ ਦੌਰਾਨ ਇੱਕ ਪ੍ਰਮੁੱਖ ਟੀ.ਐੱਮ.ਸੀ.ਆਗੂ ਸਨ।ਇਸ ਸਾਲ ਜੂਨ ਵਿੱਚ, ਬੈਨਰਜੀ ਨੇ ਟੀ.ਐੱਮ.ਸੀ. ਜ਼ਿਲ੍ਹਾ ਪ੍ਰਧਾਨ ਵਜੋਂ ਅਸਤੀਫਾ ਦੇ ਦਿੱਤਾ, ਪਰ ਕਿਹਾ ਕਿ ਉਹ ਪਾਰਟੀ ਦੇ ਮੈਂਬਰ ਬਣੇ ਰਹਿਣਗੇ।

Ad Position 22
No active advertisement
ਪਿਛਲੀ ਖ਼ਬਰ ਭਾਜਪਾ ਨੇ ਵੰਦੇ ਮਾਤਰਮ ਵਿਵਾਦ ’ਤੇ ਸੋਨੀਆ ਗਾਂਧੀ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਅਗਲੀ ਖ਼ਬਰ ਵਹਾਬ ਰਿਆਜ਼ ਪਾਕਿ ਮਹਿਲਾ ਟੀਮ ਦੇ ਮੁੱਖ ਕੋਚ ਬਰਕਰਾਰ
Ad Position 24