17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਡੇਰਾਬਸੀ ਦੇ ਲੇਖਕ ਇੰਜੀ. ਸੰਜੀਵ ਸੈਣੀ ਨੂੰ ਸਟੇਟ ਐਵਾਰਡ

ਡੇਰਾਬੱਸੀ (ਮੁਹਾਲੀ), 17 ਅਗਸਤ (ਰਣਬੀਰ ਸਿੰਘ ਪੜ੍ਹੀ) - ਆਜ਼ਾਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਵਲੋਂ ਵੱਖ-ਵੱਖ ਖੇਤਰਾਂ ਵਿਚ ਵਿਲੱਖਣ ਤੇ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 27 ਉੱਘੀਆਂ ਸ਼ਖ਼ਸੀਅਤਾਂ...

Ad Position 21
No active advertisement
ਅਜੀਤ ਡੈਸਕ 17-08-2026

ਡੇਰਾਬੱਸੀ (ਮੁਹਾਲੀ), 17 ਅਗਸਤ (ਰਣਬੀਰ ਸਿੰਘ ਪੜ੍ਹੀ) - ਆਜ਼ਾਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਵਲੋਂ ਵੱਖ-ਵੱਖ ਖੇਤਰਾਂ ਵਿਚ ਵਿਲੱਖਣ ਤੇ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 27 ਉੱਘੀਆਂ ਸ਼ਖ਼ਸੀਅਤਾਂ ਨੂੰ ਸਟੇਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਨ੍ਹਾਂ ਵਿਚ ਡੇਰਾਬੱਸੀ ਹਲਕੇ ਦੇ ਵਸਨੀਕ ਉੱਘੇ ਲੇਖਕ, ਕਾਲਮਨਵੀਸ ਤੇ ਸਮਾਜਿਕ ਸਰੋਕਾਰਾਂ ਨਾਲ ਜੁੜੇ ਇੰਜੀਨੀਅਰ ਸੰਜੀਵ ਸਿੰਘ ਸੈਣੀ ਨੂੰ ਸਾਹਿਤਕ ਖੇਤਰ ਵਿਚ ਪਾਏ ਵਡਮੁੱਲੇ ਯੋਗਦਾਨ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਕੀਤੀ ਜਾ ਰਹੀ ਜਾਗਰੂਕਤਾ ਮੁਹਿੰਮ ਲਈ ‘ਪੰਜਾਬ ਸਰਕਾਰ ਪ੍ਰਮਾਣ ਪੱਤਰ-2026’ ਸਟੇਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਇੰਜੀ. ਸੰਜੀਵ ਸੈਣੀ ਨੂੰ ਇਹ ਸਨਮਾਨ ਫ਼ਿਰੋਜ਼ਪੁਰ ਜ਼ਿਲ੍ਹੇ ਵਿਚ ਕੀਤੇ ਗਏ ਸੂਬਾ ਪੱਧਰੀ ਸਨਮਾਨ ਸਮਾਰੋਹ ਦੌਰਾਨ ਪ੍ਰਦਾਨ ਕੀਤਾ ਗਿਆ। ਸੈਣੀ ਵਲੋਂ ਲੰਮੇ ਸਮੇਂ ਤੋਂ ਸਾਹਿਤ ਅਤੇ ਪੱਤਰਕਾਰੀ ਰਾਹੀਂ ਸਮਾਜਿਕ ਬੁਰਾਈਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਅਤੇ ਖ਼ਾਸ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ ਦੇ ਉਪਰਾਲਿਆਂ ਦੀ ਇਸ ਮੌਕੇ ਵਿਸ਼ੇਸ਼ ਸ਼ਲਾਘਾ ਕੀਤੀ ਗਈ। ਨਸ਼ਿਆਂ ਦੀ ਵਧ ਰਹੀ ਸਮੱਸਿਆ ਨੂੰ ਕੇਂਦਰ ਵਿਚ ਰੱਖ ਕੇ ਸੰਜੀਵ ਸੈਣੀ ਵਲੋਂ ਲਿਖੀ ਪੁਸਤਕ ‘ਯੁੱਧ ਨਸ਼ਿਆਂ ਵਿਰੁੱਧ—ਨਸ਼ਾ ਨਸ ਤੇ ਜਵਾਨੀ’ ਨੂੰ ਵੀ ਉਨ੍ਹਾਂ ਦੀਆਂ ਸਾਹਿਤਕ ਤੇ ਸਮਾਜਿਕ ਸਰਗਰਮੀਆਂ ਵਿਚ ਵਿਸ਼ੇਸ਼ ਤੌਰ ’ਤੇ ਉਲੇਖਣਯੋਗ ਮੰਨਿਆ ਗਿਆ। ਪੁਸਤਕ ਰਾਹੀਂ ਉਨ੍ਹਾਂ ਨੇ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਪ੍ਰਤੀ ਨੌਜਵਾਨਾਂ, ਮਾਪਿਆਂ ਅਤੇ ਸਮਾਜ ਨੂੰ ਸੁਚੇਤ ਕਰਨ ਦਾ ਉਪਰਾਲਾ ਕੀਤਾ ਹੈ।
ਇੰਜੀ. ਸੰਜੀਵ ਸੈਣੀ ਹੁਣ ਤੱਕ 9 ਪੁਸਤਕਾਂ ਦੀ ਰਚਨਾ ਕਰ ਚੁੱਕੇ ਹਨ ਅਤੇ ਅਖ਼ਬਾਰਾਂ ਰਾਹੀਂ ਸਮਾਜ ਨੂੰ ਸੇਧ ਦੇਣ ਵਾਲੇ ਲੇਖ ਲਗਾਤਾਰ ਲਿਖ ਰਹੇ ਹਨ। ਉਨ੍ਹਾਂ ਦੀਆਂ ਰਚਨਾਵਾਂ ਪ੍ਰਮੁੱਖ ਪੰਜਾਬੀ ਅਖ਼ਬਾਰ ਅਜੀਤ ਸਮੇਤ ਹੋਰਨਾਂ ਅਖ਼ਬਾਰਾਂ ਵਿਚ ਪ੍ਰਕਾਸ਼ਿਤ ਹੁੰਦੀਆਂ ਰਹਿੰਦੀਆਂ ਹਨ। ਇਸ ਤੋਂ ਇਲਾਵਾ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੈਗਜ਼ੀਨਾਂ ‘ਪੰਖੜੀਆਂ’ ਅਤੇ ‘ਪ੍ਰਾਇਮਰੀ ਸਿੱਖਿਆ’ ਵਿਚ ਵੀ ਉਨ੍ਹਾਂ ਦੀਆਂ ਰਚਨਾਵਾਂ ਨੂੰ ਸਥਾਨ ਮਿਲਿਆ ਹੈ।
ਸੰਜੀਵ ਸੈਣੀ ਨੂੰ ਮਿਲਿਆ ਇਹ ਸਟੇਟ ਐਵਾਰਡ  ਡੇਰਾਬੱਸੀ ਹਲਕੇ ਲਈ ਮਾਣ ਹੈ। ਉਨ੍ਹਾਂ ਦੇ ਸਨਮਾਨ ਨਾਲ ਪਰਿਵਾਰ ਅਤੇ ਸੈਣੀ ਸਮਾਜ ਦੇ ਨਾਲ-ਨਾਲ ਸਮੁੱਚੇ ਡੇਰਾਬੱਸੀ ਇਲਾਕੇ ਦਾ ਨਾਮ ਵੀ ਸੂਬਾ ਪੱਧਰ ’ਤੇ ਰੌਸ਼ਨ ਹੋਇਆ ਹੈ। ਇਸ ਮੌਕੇ ਇਲਾਕੇ ਦੀਆਂ ਸਮਾਜਿਕ, ਧਾਰਮਿਕ ਤੇ ਸਿਆਸੀ ਜਥੇਬੰਦੀਆਂ ਅਤੇ ਪੱਤਰਕਾਰ ਭਾਈਚਾਰੇ ਵਲੋਂ ਇੰਜੀ. ਸੰਜੀਵ ਸਿੰਘ ਸੈਣੀ ਨੂੰ ਸਟੇਟ ਐਵਾਰਡ ਮਿਲਣ ’ਤੇ ਮੁਬਾਰਕਬਾਦ ਦਿੱਤੀ ਗਈ ਅਤੇ ਆਸ ਪ੍ਰਗਟਾਈ ਗਈ ਕਿ ਉਹ ਆਪਣੀ ਕਲਮ ਰਾਹੀਂ ਸਮਾਜਿਕ ਚੇਤਨਾ ਅਤੇ ਨੌਜਵਾਨ ਪੀੜ੍ਹੀ ਦੀ ਬਿਹਤਰੀ ਲਈ ਇਸੇ ਤਰ੍ਹਾਂ ਯਤਨਸ਼ੀਲ ਰਹਿਣਗੇ।

 

Ad Position 22
No active advertisement
ਪਿਛਲੀ ਖ਼ਬਰ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨੂੰ ਨਿੱਜੀ ਤੌਰ 'ਤੇ ਮਿਲਣ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ - ਰਾਹੁਲ ਗਾਂਧੀ ਨੇ ਲ... ਅਗਲੀ ਖ਼ਬਰ ਵਿੱਕੀ ਮੈਨੀ ਬਣੇ ਮਮਦੋਟ ਨਗਰ ਪੰਚਾਇਤ ਦੇ ਪ੍ਰਧਾਨ
Ad Position 24