17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਨਾਜਾਇਜ਼ ਮਾਈਨਿੰਗ ’ਤੇ ਵਿਭਾਗ ਦਾ ਵੱਡਾ ਛਾਪਾ, ਪੋਕਲੇਨ ਮਸ਼ੀਨ ਤੇ ਟਿੱਪਰ ਜ਼ਬਤ

ਡੇਰਾਬੱਸੀ (ਮੁਹਾਲੀ), 17 ਅਗਸਤ (ਰਣਬੀਰ ਸਿੰਘ ਪੜ੍ਹੀ) - ਡੇਰਾਬਸੀ ਇਲਾਕੇ ਅੰਦਰ ਕੁਦਰਤੀ ਸੋਮਿਆਂ ਦੀ ਅੰਨ੍ਹੇਵਾਹ ਲੁੱਟ ਕਰਨ ਵਾਲੇ ਮਾਈਨਿੰਗ ਮਾਫ਼ੀਆ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਮਾਈਨਿੰਗ ਵਿਭਾਗ ਅਤੇ ਡੇਰਾਬੱਸੀ ਪੁਲਿਸ ਵਲੋਂ ਸਾਂਝੀ...

Ad Position 21
No active advertisement
ਅਜੀਤ ਡੈਸਕ 17-08-2026

ਡੇਰਾਬੱਸੀ (ਮੁਹਾਲੀ), 17 ਅਗਸਤ (ਰਣਬੀਰ ਸਿੰਘ ਪੜ੍ਹੀ) - ਡੇਰਾਬਸੀ ਇਲਾਕੇ ਅੰਦਰ ਕੁਦਰਤੀ ਸੋਮਿਆਂ ਦੀ ਅੰਨ੍ਹੇਵਾਹ ਲੁੱਟ ਕਰਨ ਵਾਲੇ ਮਾਈਨਿੰਗ ਮਾਫ਼ੀਆ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਮਾਈਨਿੰਗ ਵਿਭਾਗ ਅਤੇ ਡੇਰਾਬੱਸੀ ਪੁਲਿਸ ਵਲੋਂ ਸਾਂਝੀ ਕਾਰਵਾਈ ਕਰਦਿਆਂ ਪਿੰਡ ਬਿੱਜਣਪੁਰ ਨੇੜਿਓਂ ਗ਼ੈਰ-ਕਾਨੂੰਨੀ ਖਣਨ ਵਿਚ ਲੱਗੀ ਇਕ ਪੋਕਲੇਨ ਮਸ਼ੀਨ ਅਤੇ ਟਿੱਪਰ ਨੂੰ ਕਾਬੂ ਕੀਤਾ ਗਿਆ ਹੈ। ਛਾਪੇਮਾਰੀ ਦੌਰਾਨ ਮਸ਼ੀਨਰੀ ਚਾਲਕ ਅਤੇ ਹੋਰ ਮੁਲਜ਼ਮ ਟੀਮ ਨੂੰ ਦੇਖ ਕੇ ਮੌਕੇ ਤੋਂ ਫ਼ਰਾਰ ਹੋਣ ਵਿੱਚ ਕਾਮਯਾਬ ਹੋ ਗਏ।
ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਮਾਈਨਿੰਗ ਵਿਭਾਗ ਦੇ ਐਕਸੀਅਨ ਗੁਰਤੇਜ ਸਿੰਘ ਗਰਚਾ ਨੇ ਦੱਸਿਆ ਕਿ ਵਿਭਾਗੀ ਟੀਮਾਂ ਵਲੋਂ ਇਲਾਕੇ ਵਿਚ ਲਗਾਤਾਰ ਪੈਟਰੋਲਿੰਗ ਕੀਤੀ ਜਾ ਰਹੀ ਹੈ। ਇਸੇ ਦੌਰਾਨ ਪਿੰਡ ਬਿੱਜਣਪੁਰ ਦੇ ਖੇਤਰ ਵਿਚ ਗ਼ੈਰ-ਕਾਨੂੰਨੀ ਪੁਟਾਈ ਹੁੰਦੀ ਦੇਖੀ ਗਈ, ਜਿਸ ’ਤੇ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਮੌਕੇ ਤੋਂ ਹੀ ਪੋਕਲੇਨ ਮਸ਼ੀਨ ਅਤੇ ਟਿੱਪਰ ਨੂੰ ਜ਼ਬਤ ਕਰ ਲਿਆ। ਉਨ੍ਹਾਂ ਦੱਸਿਆ ਕਿ ਵਿਭਾਗ ਦੇ ਜੇ.ਈ. (ਜੂਨੀਅਰ ਇੰਜੀਨੀਅਰ) ਵਲੋਂ ਪੁਲਿਸ ਨੂੰ ਬਣਦੀ ਕਾਨੂੰਨੀ ਕਾਰਵਾਈ ਲਈ ਰਸਮੀ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਹੈ। ਐਕਸੀਅਨ ਗਰਚਾ ਨੇ ਸਪੱਸ਼ਟ ਕੀਤਾ ਕਿ ਜਿਸ ਜ਼ਮੀਨ ਵਿਚ ਇਹ ਨਾਜਾਇਜ਼ ਖੁਦਾਈ ਕੀਤੀ ਜਾ ਰਹੀ ਸੀ, ਉਸ ਥਾਂ ਦੇ ਮਾਲਕੀ ਰਿਕਾਰਡ (ਫ਼ਰਦਾਂ) ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜ਼ਮੀਨ ਮਾਲਕਾਂ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਖ਼ਿਲਾਫ਼ ਵੀ ਕਾਨੂੰਨੀ ਸ਼ਿਕੰਜਾ ਕੱਸਿਆ ਜਾਵੇਗਾ ਅਤੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਦੂਜੇ ਪਾਸੇ ਥਾਣਾ ਡੇਰਾਬੱਸੀ ਦੇ ਜਾਂਚ ਅਧਿਕਾਰੀ ਏ.ਐੱਸ.ਆਈ. ਨਿਰਭੈ ਸਿੰਘ ਨੇ ਦੱਸਿਆ ਕਿ ਮਾਈਨਿੰਗ ਵਿਭਾਗ ਦੀ ਸ਼ਿਕਾਇਤ ਦੇ ਆਧਾਰ ’ਤੇ ਮਾਈਨਿੰਗ ਐਕਟ ਦੀਆਂ ਸੰਬੰਧਿਤ ਧਾਰਾਵਾਂ ਤਹਿਤ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਟਿੱਪਰ ਨੂੰ ਕਬਜ਼ੇ ਵਿੱਚ ਲੈ ਕੇ ਥਾਣੇ ਬੰਦ ਕਰ ਦਿੱਤਾ ਗਿਆ ਹੈ, ਜਦਕਿ ਪੋਕਲੇਨ ਮਸ਼ੀਨ ਵਿਭਾਗ ਦੀ ਨਿਗਰਾਨੀ ਹੇਠ ਰੱਖੀ ਗਈ ਹੈ। ਪੁਲਿਸ ਵਲੋਂ ਜ਼ਬਤ ਕੀਤੇ ਵਾਹਨਾਂ ਦੇ ਆਰ.ਸੀ. ਰਿਕਾਰਡ ਰਾਹੀਂ ਮਾਲਕਾਂ ਅਤੇ ਚਾਲਕਾਂ ਦੀ ਪੈੜ ਨੱਪੀ ਜਾ ਰਹੀ ਹੈ ਅਤੇ ਜਲਦ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਰਜਿੰਦਰ ਕੌਰ ਭੱਠਲ ਦਾ ਭਤੀਜਾ 'ਆਪ' 'ਚ ਸ਼ਾਮਿਲ ਅਗਲੀ ਖ਼ਬਰ ਚੰਡੀਗੜ੍ਹ ਤੋਂ ਸਸਤੀ ਸ਼ਰਾਬ ਲਿਆ ਕੇ ਮਹਿੰਗੇ ਭਾਅ ਵੇਚਣ ਦਾ ਦੋਸ਼, ਦੋ ਕਾਬੂ
Ad Position 24