17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਮਨਪ੍ਰੀਤ ਸਿੰਘ ਬਾਦਲ ਨੂੰ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਬਣਾਉਣ 'ਤੇ ਸਵਾਗਤ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਰਣਜੀਤ ਸਿੰਘ ਢਿੱਲੋਂ ਭੁੱਟੀਵਾਲਾ)- ਭਾਰਤੀ ਜਨਤਾ ਪਾਰਟੀ ਵਲੋਂ ਸਾਬਕਾ ਵਿੱਤ...

Ad Position 21
No active advertisement
ਅਜੀਤ ਡੈਸਕ 17-08-2026

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਰਣਜੀਤ ਸਿੰਘ ਢਿੱਲੋਂ ਭੁੱਟੀਵਾਲਾ)- ਭਾਰਤੀ ਜਨਤਾ ਪਾਰਟੀ ਵਲੋਂ ਸਾਬਕਾ ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਨੂੰ ਪਾਰਟੀ ਦਾ ਕੌਮੀ ਮੀਤ ਪ੍ਰਧਾਨ ਬਣਾਇਆ ਗਿਆ ਹੈ। ਮਨਪ੍ਰੀਤ ਸਿੰਘ ਬਾਦਲ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਬਾਦਲ ਨਾਲ ਸੰਬੰਧਿਤ ਹਨ। ਉਨ੍ਹਾਂ ਦਾ ਜਨਮ ਇੱਥੇ 26 ਜੁਲਾਈ 1962 ਨੂੰ ਹੋਇਆ। ਆਪ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਭਤੀਜੇ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਮਰਹੂਮ ਗੁਰਦਾਸ ਸਿੰਘ ਬਾਦਲ ਦੇ ਸਪੁੱਤਰ ਹਨ।

ਆਪ ਪਹਿਲੀ ਵਾਰ 1995 ਦੀ ਜ਼ਿਮਨੀ ਚੋਣ ਵਿਚ ਗਿੱਦੜਬਾਹ ਹਲਕੇ ਤੋਂ ਵਿਧਾਇਕ ਬਣੇ, ਗਿੱਦੜਬਾਹਾ ਹਲਕੇ ਤੋਂ ਲਗਾਤਾਰ ਚਾਰ ਵਾਰ ਵਿਧਾਇਕ ਬਣੇ ਤੇ ਦੋ ਵਾਰ ਪੰਜਾਬ ਦੇ ਵਿੱਤ ਮੰਤਰੀ ਰਹੇ। ਹੁਣ ਭਾਜਪਾ ਵਲੋਂ ਕੌਮੀ ਪੱਧਰ ਤੇ ਮਿਲੀ ਜ਼ਿੰਮੇਵਾਰੀ ਨਾਲ ਇਸ ਨੂੰ ਮਨਪ੍ਰੀਤ ਸਿੰਘ ਬਾਦਲ ਦੇ ਸਿਆਸੀ ਸਫ਼ਰ ਦਾ ਇਕ ਮਹੱਤਵਪੂਰਨ ਮੋੜ ਮੰਨਿਆ ਜਾ ਰਿਹਾ ਹੈ। ਸ੍ਰੀ ਮੁਕਤਸਰ ਸਾਹਿਬ ਜੀ ਦੇ ਨਾਲ ਸਬੰਧਿਤ ਭਾਜਪਾ ਦੇ ਆਗੂਆਂ ਦੇ ਵਰਕਰਾਂ ਨੇ ਉਨ੍ਹਾਂ ਦੀ ਨਿਯੁਕਤੀ ਦਾ ਭਰਵਾਂ ਸਵਾਗਤ ਕੀਤਾ ਹੈ।

Ad Position 22
No active advertisement
ਪਿਛਲੀ ਖ਼ਬਰ ਸੈਲੋ ਪਲਾਂਟ ਨੂੰ ਲੈ ਕੇ ਬੀ.ਕੇ.ਯੂ. ਉਗਰਾਹਾਂ ਦਾ ਧਰਨਾ 18ਵੇਂ ਦਿਨ ਵਿਚ ਦਾਖ਼ਲ ਅਗਲੀ ਖ਼ਬਰ ਭਾਰਤ-ਸ੍ਰੀਲੰਕਾ ਪਹਿਲਾ ਟੈਸਟ - ਪਹਿਲੀ ਪਾਰੀ 'ਚ ਸ੍ਰੀਲੰਕਾ ਦੀ ਪੂਰੀ ਟੀਮ 284 ਦੌੜਾਂ ਬਣਾ ਕੇ ਆਊਟ
Ad Position 24