18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਸਤੀਸ਼ ਪੂਨੀਆ ਹੋਣਗੇ ਪੰਜਾਬ ਭਾਜਪਾ ਦੇ ਨਵੇਂ ਇੰਚਾਰਜ

ਨਵੀਂ ਦਿੱਲੀ, 17 ਅਗਸਤ- ਭਾਰਤੀ ਜਨਤਾ ਪਾਰਟੀ ਪੰਜਾਬ ਨੂੰ ਨਵਾਂ ਪ੍ਰਭਾਰੀ ਮਿਲ ਗਿਆ ਹੈ। ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸਤੀਸ਼ ਪੂਨੀਆ ਨੂੰ ਪੰਜਾਬ ਭਾਜਪਾ ਦਾ ਨਵਾਂ ਪ੍ਰਭਾਰੀ ਨਿਯੁਕਤ...

Ad Position 21
No active advertisement
ਅਜੀਤ ਡੈਸਕ 18-08-2026

ਨਵੀਂ ਦਿੱਲੀ, 17 ਅਗਸਤ- ਭਾਰਤੀ ਜਨਤਾ ਪਾਰਟੀ  ਪੰਜਾਬ ਨੂੰ ਨਵਾਂ ਇੰਚਾਰਜ ਮਿਲ ਗਿਆ ਹੈ। ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ  ਸਤੀਸ਼ ਪੂਨੀਆ ਪੰਜਾਬ ਭਾਜਪਾ ਦਾ ਨਵਾਂ ਇੰਚਾਰਜ ਨਿਯੁਕਤ ਕੀਤਾ ਹੈ। ਇਸੇ ਤਰਾਂ ਪੰਜਾਬ ਤੋਂ ਸੀਨੀਅਰ ਭਾਜਪਾ ਆਗੂ ਤਰੁਣ ਚੁੱਘ ਨੂੰ ਗੁਜਰਾਤ ਭਾਜਪਾ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।  ਇਸ ਤੋਂ ਇਲਾਵਾ ਵਿਨੋਦ ਤਾਵੜੇ ਨੂੰ ਉੱਤਰ ਪ੍ਰਦੇਸ਼ ਭਾਜਪਾ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ ਜਦਕਿ ਜਗਦੀਸ਼ ਈਸ਼ਵਰਭਾਈ ਪਟੇਲ ਨੂੰ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀਆਂ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੀਆਂ ਜੋ ਕਿ  ਭਾਜਪਾ ਦੇ ਸੰਗਠਨਾਤਮਕ ਢਾਂਚੇ ਨੂੰ ਮਜ਼ਬੂਤ ​​ਕਰਨ ਅਤੇ ਤਿੰਨਾਂ ਰਾਜਾਂ ਵਿਚ ਪਾਰਟੀ ਗਤੀਵਿਧੀਆਂ ਦਾ ਤਾਲਮੇਲ ਬਣਾਉਣ ਦੇ ਯਤਨਾਂ ਦਾ ਹਿੱਸਾ ਹਨ। 

Ad Position 22
No active advertisement
ਪਿਛਲੀ ਖ਼ਬਰ ਬੁੱਢਾ ਅਮਰਨਾਥ ਯਾਤਰਾ ਦੇ ਦੂਜੇ ਦਿਨ ਰਾਜੌਰੀ-ਪੂੰਛ ਰਾਸ਼ਟਰੀ ਰਾਜਮਾਰਗ 'ਤੇ ਬਹੁ-ਪੱਧਰੀ ਸੁਰੱਖਿਆ ਪ੍ਰਬੰਧ ਅਗਲੀ ਖ਼ਬਰ ਲੁਧਿਆਣਾ ਦੇ ਨਿੱਜੀ ਹਸਪਤਾਲ 'ਚ ਬੱਚੀ ਦੀ ਮੌਤ 'ਤੇ ਹੰਗਾਮਾ, ਪਰਿਵਾਰ ਨੇ ਲਾਏ ਲਾਪਰਵਾਹੀ ਦੇ ਦੋਸ਼
Ad Position 24