ਚੰਡੀਗੜ੍ਹ, 18 ਅਗਸਤ- ਚੰਡੀਗੜ੍ਹ ਵਿਚ ਭਾਰੀ ਬਰਸਾਤ ਕਾਰਣ ਜਗ੍ਹਾਂ-ਜਗ੍ਹਾਂ 'ਤੇ ਪਾਣੀ ਭਰ ਗਿਆ ਹੈ। ਜਿਸਦੇ ਕਾਰਣ ਲੋਕਾਂ ਨੂੰ ਕਈ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਾਣਕਾਰੀ ਦੇ ਅਨੁਸਾਰ, ਸੁਖਨਾ ਝੀਲ ਦੇ ਪਾਣੀ ਦਾ ਪੱਧਰ ਵੀ ਵੱਧ ਗਿਆ ਹੈ।
ਮੌਸਮ ਵਿਭਾਗ ਵਲੋਂ ਵੀ ਗੰਭੀਰ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ। ਅਗਲੇ 3 ਘੰਟਿਆਂ ਵਿਚ ਚੰਡੀਗੜ੍ਹ, ਐਸ.ਏ.ਐਸ. ਨਗਰ, ਪੰਚਕੂਲਾ ਵਿਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।