18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਪੰਛੀ ਟਕਰਾਉਣ ਕਾਰਨ ਰਾਜਾਸਾਂਸੀ (ਅੰਮ੍ਰਿਤਸਰ) ਤੋਂ ਪੁਣੇ ਜਾਣ ਵਾਲੀ ਉਡਾਣ ਸਵੇਰੇ ਹੋਈ ਰੱਦ

ਅਜਨਾਲਾ/ਰਾਜਾਸਾਂਸੀ, 18 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ....

Ad Position 21
No active advertisement
ਅਜੀਤ ਡੈਸਕ 18-08-2026

ਅਜਨਾਲਾ/ਰਾਜਾਸਾਂਸੀ, 18 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ (ਅੰਮ੍ਰਿਤਸਰ) ਤੋਂ ਪੁਣੇ ਜਾਣ ਵਾਲੀ ਏਅਰ ਇੰਡੀਆ ਐਕਸਪ੍ਰੈੱਸ ਦੀ ਉਡਾਣ ਨਾਲ ਪੰਛੀ ਟਕਰਾਉਣ ਤੋਂ ਬਾਅਦ ਸੁਰੱਖਿਆ ਕਾਰਨਾਂ ਕਰਕੇ ਅੱਜ ਸਵੇਰੇ ਉਡਾਣ ਰੱਦ ਕਰ ਦਿੱਤੀ ਗਈ। ਹਾਲਾਂਕਿ, ਕਈ ਘੰਟਿਆਂ ਦੀ ਦੇਰੀ ਤੋਂ ਬਾਅਦ ਹੁਣ ਇਹ ਉਡਾਣ ਮੁੜ ਆਪਣੀ ਮੰਜ਼ਿਲ ਪੁਣੇ ਵੱਲ ਰਵਾਨਾ ਹੋਣ ਜਾ ਰਹੀ ਹੈ।

ਏਅਰ ਇੰਡੀਆ ਐਕਸਪ੍ਰੈੱਸ ਵਲੋਂ ਹਵਾਈ ਅੱਡਾ ਡਾਇਰੈਕਟਰ ਨੂੰ ਭੇਜੇ ਪੱਤਰ ਅਨੁਸਾਰ ਫਲਾਈਟ ਨੰਬਰ ਆਈ ਐਕਸ 1694 (ਅੰਮ੍ਰਿਤਸਰ-ਪੁਣੇ) ਜੋ ਕਿ ਅੱਜ ਸਵੇਰੇ ਕਰੀਬ 4:25 ਵਜੇ ਰਵਾਨਾ ਹੋਈ ਸੀ ਤੇ ਕੁਝ ਸਮੇਂ ਬਾਅਦ ਹੀ ਉਕਤ ਉਡਾਣ ਨੂੰ ਤਕਨੀਕੀ ਕਾਰਨ ਕਰਕੇ ਰੱਦ ਕਰ ਦਿੱਤਾ ਗਿਆ I ਪੱਤਰ ਅਨੁਸਾਰ ਉਡਾਣ ਰੱਦ ਕਰਨ ਦਾ ਕਾਰਨ ਪਹਿਲਾਂ ਤਕਨੀਕੀ ਸਮੱਸਿਆ ਦੱਸਿਆ ਗਿਆ ਤੇ ਇਸੇ ਪੱਤਰ ’ਤੇ ਹੱਥ ਨਾਲ ਲਿਖੀ ਗਈ ਇਕ ਲਾਈਨ ਵਿਚ ਸਪੱਸ਼ਟ ਕੀਤਾ ਗਿਆ ਹੈ ਕਿ ਉਡਾਣ ਭਰਨ ਤੋਂ ਬਾਅਦ ਜਹਾਜ਼ ਨਾਲ ਪੰਛੀ ਟਕਰਾ ਗਿਆ, ਜਿਸ ਕਾਰਨ ਤਕਨੀਕੀ ਸਮੱਸਿਆ ਪੈਦਾ ਹੋਣ ’ਤੇ ਉਡਾਣ ਨੂੰ ਸੁਰੱਖਿਆ ਕਾਰਨਾਂ ਕਰਕੇ ਰੱਦ ਕਰਨ ਦਾ ਫੈਸਲਾ ਲਿਆ ਗਿਆ।

ਅਚਾਨਕ ਵਾਪਰੀ ਇਸ ਘਟਨਾ ਕਾਰਨ ਉਡਾਣ ਵਿਚ ਸਵਾਰ ਯਾਤਰੀਆਂ ਨੂੰ ਪਰੇਸ਼ਾਨੀ ਦਾ ਵੀ ਸਾਹਮਣਾ ਕਰਨਾ ਪਿਆ I ਬਾਅਦ ਵਿਚ ਲੋੜੀਂਦੀ ਜਾਂਚ ਅਤੇ ਤਕਨੀਕੀ ਪ੍ਰਬੰਧ ਪੂਰੇ ਕੀਤੇ ਜਾਣ ਤੋਂ ਬਾਅਦ ਹੁਣ ਉਕਤ ਉਡਾਣ ਨੂੰ ਮੁੜ ਪੁਣੇ ਲਈ ਰਵਾਨਾ ਕੀਤਾ ਜਾ ਰਿਹਾ ਹੈ। ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਦੇ ਡਾਇਰੈਕਟਰ ਅਨਿਰੁੱਧ ਕੁਮਾਰ ਸ਼ਰਮਾ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਉਕਤ ਉਡਾਣ ਦੇ ਦੇਰ ਰਾਤ ਪੁਣੇ ਲਈ ਰਵਾਨਾ ਹੋਣ ਦੀ ਪੁਸ਼ਟੀ ਕੀਤੀ।

Ad Position 22
No active advertisement
ਅਗਲੀ ਖ਼ਬਰ ਲਹਿਰਾ ਮੁਹੱਬਤ ਤਾਪ ਬਿਜਲੀ ਘਰ ਦੇ ਚਾਰੇ ਯੂਨਿਟ ਬੰਦ
Ad Position 24