19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਕੇਂਦਰ ਸਰਕਾਰ ਨਾਲ 4 ਸਤੰਬਰ ਨੂੰ ਕੇਂਦਰੀ ਮੰਤਰੀਆਂ ਨਾਲ ਮੀਟਿੰਗ ਦੇ ਭਰੋਸੇ ਤੋਂ ਬਾਅਦ ਜਗਜੀਤ ਸਿੰਘ ਡੱਲੇਵਾਲ ਵਲੋਂ ਖਨੌਰੀ ਬਾਰਡਰ ’ਤੇ ਧਰਨਾ ਮੁਲਤਵੀ

ਪਾਤੜਾਂ, (ਪਟਿਆਲਾ), 19 ਅਗਸਤ (ਗੁਰਇਕਬਾਲ ਸਿੰਘ ਖਾਲਸਾ)- ਹਰਿਆਣਾ ਸਰਕਾਰ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ ਖਨੌਰੀ ਬਾਰਡਰ ਵਿਖੇ ਚੱਲ ਰਹੇ ਧਰਨੇ ਦੌਰਾਨ ਕਿਸਾਨ ਆਗੂਆਂ ਦੀ ਕੇਂਦਰੀ ਮੰਤਰੀਆਂ ਨਾਲ 4 ਸਤੰਬਰ ਨੂੰ ਮੀਟਿੰਗ ਦੇ ਭਰੋਸੇ ਤੋਂ ਬਾਅਦ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ 4 ਸਤੰਬਰ ਤੱਕ ਕਿਸਾਨ ਯਾਤਰਾ ਅਤੇ ਖਨੌਰੀ ਬਾਰਡਰ ਵਿਖੇ ਚੱਲ ਰਿਹਾ ਧਰਨਾ ਮੁਲਤਵੀ ਕਰ ਦਿੱਤਾ ਹੈ।

Ad Position 21
No active advertisement
ਅਜੀਤ ਡੈਸਕ 19-08-2026
ਪਾਤੜਾਂ, (ਪਟਿਆਲਾ), 19  ਅਗਸਤ (ਗੁਰਇਕਬਾਲ ਸਿੰਘ ਖਾਲਸਾ)- ਹਰਿਆਣਾ ਸਰਕਾਰ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ ਖਨੌਰੀ ਬਾਰਡਰ ਵਿਖੇ ਚੱਲ ਰਹੇ ਧਰਨੇ ਦੌਰਾਨ ਕਿਸਾਨ ਆਗੂਆਂ ਦੀ ਕੇਂਦਰੀ ਮੰਤਰੀਆਂ ਨਾਲ 4 ਸਤੰਬਰ ਨੂੰ ਮੀਟਿੰਗ ਦੇ ਭਰੋਸੇ ਤੋਂ ਬਾਅਦ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ 4 ਸਤੰਬਰ ਤੱਕ ਕਿਸਾਨ ਯਾਤਰਾ ਅਤੇ ਖਨੌਰੀ ਬਾਰਡਰ ਵਿਖੇ ਚੱਲ ਰਿਹਾ ਧਰਨਾ ਮੁਲਤਵੀ ਕਰ ਦਿੱਤਾ ਹੈ। ਇਸ ਸੰਬੰਧੀ ਖਨੌਰੀ ਬਾਰਡਰ ਵਿਖੇ ਗੱਲਬਾਤ ਕਰਦਿਆਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਹਰਿਆਣਾ ਸਰਕਾਰ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕਿਸਾਨ ਆਗੂਆਂ ਨੂੰ ਮੀਟਿੰਗ ਦੌਰਾਨ ਵਿਸ਼ਵਾਸ਼ ਦਿੱਤਾ ਹੈ ਕਿ ਕੇਂਦਰ ਸਰਕਾਰ ਵਲੋਂ ਕਿਸਾਨ ਆਗੂਆਂ ਨਾਲ ਕੇਂਦਰੀ ਮੰਤਰੀਆਂ ਦੀ ਮੀਟਿੰਗ ਦਾ ਭਰੋਸਾ ਦਿੱਤਾ ਗਿਆ ਹੈ ਅਤੇ ਉਸ ਮੀਟਿੰਗ ਵਿਚ ਕਿਸਾਨ ਆਗੂਆਂ ਦੀਆਂ ਮੰਗਾਂ ਸੰਬੰਧੀ ਚਰਚਾ ਕੀਤੀ ਜਾਵੇਗੀ। ਡੱਲੇਵਾਲ ਨੇ ਕਿਹਾ ਕਿ ਜੇਕਰ 4 ਸਤੰਬਰ ਦੀ ਮੀਟਿੰਗ ਵਿਚ ਕੋਈ ਸਾਰਥਕ ਨਤੀਜੇ ਨਹੀਂ ਆਉਂਦੇ ਤਾਂ ਕਿਸਾਨ ਆਗੂਆਂ ਨਾਲ ਮੀਟਿੰਗ ਤੋਂ ਬਾਅਦ ਸੰਘਰਸ਼ ਤੇਜ਼ ਵੀ ਕੀਤਾ ਜਾ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ‘Sant Harchand Singh Longowal ਦੀ ਬਰਸੀ' ਤੋਂ ਪਹਿਲਾਂ ਖੜ੍ਹਾ ਹੋਇਆ ਵਿਵਾਦ Akali ਧੜੇ ਆਹਮੋ-ਸਾਹਮਣੇ ਅਗਲੀ ਖ਼ਬਰ ਮਨਪ੍ਰੀਤ ਸਿੰਘ (ਗੋਨੀ) ਇੰਡੀਅਨ ਕ੍ਰਿਕਟਰ ਅਤੇ ਕੁਨਾਰ (ਅੰਤਰਰਾਸ਼ਟਰੀ ਗੋਲਡ ਮੈਡਲ ਲਿਸਟ) ਆਮ ਆਦਮੀ ਪਾਰਟੀ ’ਚ ਸ਼ਾਮਿਲ
Ad Position 24