19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਯੁੱਧ ਨਸ਼ਿਆਂ ਵਿਰੁੱਧ ਨੂੰ ਅਮਲੀ ਜਾਮਾ ਪਹਿਨਾਉਣਾ ਤਾਂ ਸਰਕਾਰ ਸ਼ਰਾਬ ਦੇ ਠੇਕੇ ਬੰਦ ਕਰੇ - ਸੰਤ ਸੀਚੇਵਾਲ

ਲੋਹੀਆਂ ਖਾਸ (ਜਲੰਧਰ) 19 ਅਗਸਤ, (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ)- ‘ਆਪਣਾ ਪਿੰਡ ਸੰਭਾਲੋ" ਮੁਹਿੰਮ ਦੇ ਚਲਦੇ ਬਲਾਕ ਲੋਹੀਆਂ ਖਾਸ ਦੇ ਪਿੰਡ ਮਹਿਰਾਜ ਵਾਲਾ ਵਿਖੇ ਜਲੰਧਰ ਦਿਹਾਤੀ ਦੇ ਐਸ.ਐਸ.ਪੀ. ਹਰਵਿੰਦਰ ਸਿੰਘ ਵਿਰਕ ਦੀ ਹਾਜ਼ਰੀ ਵਿਚ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਹਾਲੇ ਤਾਂ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦਾ ਯੁੱਧ ਚਿੱਟੇ ਵਿਰੁੱਧ ਹੈ, ਜੇਕਰ ਉਨ੍ਹਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਚਲਾਉਣੀ ਹੈ ਤਾਂ ਉਹ ਪਹਿਲਾਂ ਆਪ ਸ਼ਰਾਬ ਦੇ ਠੇਕੇ ਬੰਦ ਕਰੇ

Ad Position 21
No active advertisement
ਅਜੀਤ ਡੈਸਕ 19-08-2026

ਲੋਹੀਆਂ ਖਾਸ (ਜਲੰਧਰ) 19 ਅਗਸਤ, (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ)- ‘ਆਪਣਾ ਪਿੰਡ ਸੰਭਾਲੋ" ਮੁਹਿੰਮ ਦੇ ਚਲਦੇ ਬਲਾਕ ਲੋਹੀਆਂ ਖਾਸ ਦੇ ਪਿੰਡ ਮਹਿਰਾਜ ਵਾਲਾ ਵਿਖੇ ਜਲੰਧਰ ਦਿਹਾਤੀ ਦੇ ਐਸ.ਐਸ.ਪੀ. ਹਰਵਿੰਦਰ ਸਿੰਘ ਵਿਰਕ ਦੀ ਹਾਜ਼ਰੀ ਵਿਚ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਹਾਲੇ ਤਾਂ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦਾ ਯੁੱਧ ਚਿੱਟੇ ਵਿਰੁੱਧ ਹੈ, ਜੇਕਰ ਉਨ੍ਹਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਚਲਾਉਣੀ ਹੈ ਤਾਂ ਉਹ ਪਹਿਲਾਂ ਆਪ ਸ਼ਰਾਬ ਦੇ ਠੇਕੇ ਬੰਦ ਕਰੇ। ਉਨ੍ਹਾਂ ਤਨਜ਼ ਕੱਸਦਿਆਂ ਕਿਹਾ ਕਿ ਅਫ਼ੀਮ ਡੋਡੇ ਤਾਂ ਨਸ਼ੇ ਵਿਚ ਆਉਂਦੇ ਹਨ, ਜੋ ਬੈਨ ਹਨ, ਪਰ ਸ਼ਰਾਬ ਸਰਕਾਰ ਆਪ ਠੇਕੇ ਖੋਲ੍ਹ ਕੇ ਵੇਚ ਰਹੀ ਹੈ। ਉਨ੍ਹਾਂ ਨੇ ਲਗਾਤਾਰ ਹੋ ਰਹੀਆਂ ਲੁੱਟਾਂ ਖੋਹਾਂ ਅਤੇ ਚੋਰੀਆਂ ਪ੍ਰਤੀ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਦੀ ਨੁਕਤਾਚੀਨੀ ਵੀ ਕੀਤੀ। ਇਸ ਮੌਕੇ ਜਿਥੇ ਹਰ ਪਾਰਟੀ ਦੇ ਨੁਮਾਇੰਦੇ ਹਾਜ਼ਰ ਸਨ ਉੱਥੇ ਸੰਤ ਗੁਰਮੇਜ ਸਿੰਘ ਬਿੱਲੀਵੜੈਚ ਵੀ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਸੰਗਰੂਰ ਜ਼ਿਲ੍ਹਾ ਪ੍ਰਸਾਸ਼ਨ ਵਲੋਂ 20 ਅਗਸਤ ਨੂੰ ਲੋਕਲ ਛੁੱਟੀ ਦਾ ਐਲਾਨ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸੀਨੀਅਰ ਆਗੂ ਜਥੇਦਾਰ ਸੁਖਜੀਤ ਸਿੰਘ ਕਾਲਾ ਅਫਗਾਨਾ ਦਾ ਦਿਹਾਂਤ
Ad Position 24