19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਲਾਅ ਗੇਟ ਦੇ ਨਾਕੇ ’ਤੇ ਹੋਈ ਬਹਿਸਬਾਜ਼ੀ ਮਗਰੋਂ ਗੋਲੀ ਚੱਲੀ, ਪੁਲਿਸ ਵਲੋਂ ਜਾਂਚ ਸ਼ੁਰੂ

ਫਗਵਾੜਾ (ਕਪੂਰਥਲਾ), 19 ਅਗਸਤ (ਹਰਜੋਤ ਸਿੰਘ ਚਾਨਾ)- ਫਗਵਾੜਾ ਦੇ ਲਾਅ ਗੇਟ ਇਲਾਕੇ ’ਚ ਬੀਤੀ ਦੇਰ ਰਾਤ ਗੋਲੀਆਂ ਤੇ ਇੱਟਾ ਪੱਥਰ ਚੱਲਣ ਕਾਰਨ ਮਾਹੌਲ ਦਹਿਸ਼ਤ ਵਾਲਾ ਬਣ ਗਿਆ। ਜਾਣਕਾਰੀ ਅਨੁਸਾਰ...

Ad Position 21
No active advertisement
ਅਜੀਤ ਡੈਸਕ 19-08-2026

ਫਗਵਾੜਾ (ਕਪੂਰਥਲਾ), 19 ਅਗਸਤ (ਹਰਜੋਤ ਸਿੰਘ ਚਾਨਾ)- ਫਗਵਾੜਾ ਦੇ ਲਾਅ ਗੇਟ ਇਲਾਕੇ ’ਚ ਬੀਤੀ ਦੇਰ ਰਾਤ ਗੋਲੀਆਂ ਤੇ ਇੱਟਾ ਪੱਥਰ ਚੱਲਣ ਕਾਰਨ ਮਾਹੌਲ ਦਹਿਸ਼ਤ ਵਾਲਾ ਬਣ ਗਿਆ। ਜਾਣਕਾਰੀ ਅਨੁਸਾਰ ਇਥੇ ਇਕ ਨਿੱਜੀ ਕੰਪਨੀ ਵਲੋਂ ਤਾਇਨਾਤ ਮਹਿਲਾ ਸੁਰੱਖਿਆ ਕਰਮੀ ਕਾਜਲ ਨੇ ਤੇਜ਼ ਰਫ਼ਤਾਰ ਨਾਲ ਗੱਡੀ ਚਲਾ ਰਹੇ ਇਕ ਨੌਜਵਾਨ ਨੂੰ ਗੱਡੀ ਦੀ ਰਫ਼ਤਾਰ ਸੰਬੰਧੀ ਰੋਕਿਆ ਸੀ। ਇਸ ਦੌਰਾਨ ਉਸ ਦੀ ਚਾਲਕ ਨਾਲ ਬਹਿਸ ਹੋ ਗਈ ਅਤੇ ਉਹ ਮੌਕੇ ਤੋਂ ਚਲਾ ਗਿਆ। ਮਹਿਲਾ ਸੁਰੱਖਿਆ ਕਰਮੀ ਕਾਜਲ ਨੇ ਦੱਸਿਆ ਕਿ ਕੁਝ ਸਮੇਂ ਬਾਅਦ ਉਕਤ ਗੱਡੀ ਚਾਲਕ ਦਰਜਨਾਂ ਅਣਪਛਾਤੇ ਨੌਜਵਾਨਾਂ ਨੂੰ ਨਾਲ ਲੈ ਕੇ ਮੁੜ ਮੌਕੇ ’ਤੇ ਆ ਗਿਆ ਅਤੇ ਉਨ੍ਹਾਂ ਨਾਲ ਗਾਲੀ-ਗਲੋਚ ਕਰਨ ਲੱਗ ਪਿਆ। ਇਸ ਦੌਰਾਨ ਹੋਰ ਸੁਰੱਖਿਆ ਕਰਮੀਆਂ ਨੇ ਮਹਿਲਾ ਗਾਰਡ ਨੂੰ ਪਿੱਛੇ ਕਰ ਦਿੱਤਾ, ਜਦਕਿ ਸੁਰੱਖਿਆ ਕਰਮੀਆਂ ਤੇ ਉਕਤ ਨੌਜਵਾਨਾਂ ਵਿਚਾਲੇ ਬਹਿਸਬਾਜ਼ੀ ਸ਼ੁਰੂ ਹੋ ਗਈ ਤੇ ਉਕਤ ਅਣਪਛਾਤੇ ਨੌਜਵਾਨਾਂ ਨੇ ਸੁਰੱਖਿਆ ਕਰਮੀਆਂ ’ਤੇ ਇੱਟਾਂ ਤੇ ਬੋਤਲਾਂ ਵਰ੍ਹਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਕਾਰਨ ਦੋ ਸੁਰੱਖਿਆ ਕਰਮੀ ਜ਼ਖ਼ਮੀ ਹੋ ਗਏ। ਮਹਿਲਾ ਗਾਰਡ ਨੇ ਦੋਸ਼ ਲਾਇਆ ਕਿ ਇਸ ਦੌਰਾਨ ਉਕਤ ਨੌਜਵਾਨਾਂ ਵਲੋਂ ਤਿੰਨ ਗੋਲੀਆਂ ਵੀ ਚਲਾਈਆਂ ਗਈਆਂ। ਹਾਦਸੇ ’ਚ ਦੋ ਸੁਰੱਖਿਆ ਗਾਰਡ ਜ਼ਖਮੀ ਹੋ ਗਏ। ਜਦਕਿ ਇਕ ਜ਼ਖਮੀ ਦੀ ਪਛਾਣ ਵਿਸ਼ਾਲ ਵਜੋਂ ਹੋਈ ਹੈ ਜਿਸ ਦਾ ਸਿਵਲ ਹਸਪਤਾਲ ਵਿਖੇ ਇਲਾਜ ਜਾਰੀ ਹੈ। 
ਓਧਰ ਇਸ ਨੂੰ ਲੈ ਕੇ ਡੀਐਸਪੀ ਪਲਵਿੰਦਰ ਸਿੰਘ ਨਾਲ ਜਦੋਂ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਅਜੇ ਤੱਕ ਗੋਲੀ ਚੱਲਣ ਸਬੰਧੀ ਕੋਈ ਗੱਲ ਸਾਹਮਣੇ ਨਹੀਂ ਆਈ ਹੈ। ਇਸ ਸੰਬੰਧ ’ਚ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਜੋ ਵੀ ਵਿਅਕਤੀ ਦੋਸ਼ੀ ਪਾਏ ਗਏ ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ। 
ਇਸ ਸਬੰਧੀ ਗੱਲਬਾਤ ਕਰਦਿਆਂ ਗੁਰਵਿੰਦਰ ਸਿੰਘ ਮੁਲਤਾਨੀ ਜਨਰਲ ਸੈਕਟਰੀ ਲਾਅ ਗੇਟ ਨੇ ਇਸ ਘਟਨਾ ਦੀ ਨਿੰਦਿਆ ਕੀਤੀ ਤੇ ਕਿਹਾ ਕਿ ਜੋ ਵੀ ਗਲਤ ਅਨਸਰ ਲਾਅ ਗੇਟ ਵਿਖੇ ਕੰਮ ਕਰ ਰਹੇ ਹਨ, ਉਹ ਨਹੀਂ ਚਾਹੁੰਦੇ ਹਨ ਕਿ ਉੱਥੇ ਪ੍ਰਾਇਵੇਟ ਸਕਿਉਰਟੀ ਤਾਇਨਾਤ ਹੋਵੇ ਜਿਸਦੇ ਚੱਲਦਿਆਂ ਉਨ੍ਹਾਂ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੂੰ ਵੀ ਇਸ ਸੰਬੰਧ ’ਚ ਸਮੇਂ ਸਮੇਂ ਸੂਚਿਤ ਕੀਤਾ ਜਾਂਦਾ ਹੈ ਪਰ ਇਸ ਦੇ ਬਾਵਜੂਦ ਯੋਗ ਕਾਰਵਾਈ ਨਹੀਂ ਹੋਈ।

Ad Position 22
No active advertisement
ਪਿਛਲੀ ਖ਼ਬਰ ਪੁਰਸ਼ ਹਾਕੀ ਵਿਸ਼ਵ ਕੱਪ 2026 ਭਾਰਤ-ਪਾਕਿ ਮੁਕਾਬਲਾ - ਤੀਜੇ ਕੁਆਰਟਰ 'ਚ ਭਾਰਤ 4-2 ਨਾਲ ਅੱਗੇ ਅਗਲੀ ਖ਼ਬਰ 'ਆਪ' ਆਗੂ ਸਤੇਂਦਰ ਜੈਨ ਨੂੰ ਅਦਾਲਤ ਨੇ ਭੇਜਿਆ ਨਿਆਂਇਕ ਹਿਰਾਸਤ 'ਚ
Ad Position 24