19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਧੰਨਵਾਦ - ਅਰਸ਼ਦੀਪ ਸਿੰਘ ਕਲੇਰ

ਚੰਡੀਗੜ੍ਹ, 19 ਅਗਸਤ - ਸ਼੍ਰੋਮਣੀ ਅਕਾਲੀ ਦਲ ਦੇ ਮੁੱਲ਼ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਟਵੀਟ ਕਰ ਕਿਹਾ, ਸ਼੍ਰੋਮਣੀ ਅਕਾਲੀ ਦਲ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਿਲੋਂ ਧੰਨਵਾਦ, ਜਿਸ...

Ad Position 21
No active advertisement
ਅਜੀਤ ਡੈਸਕ 19-08-2026

ਚੰਡੀਗੜ੍ਹ, 19 ਅਗਸਤ - ਸ਼੍ਰੋਮਣੀ ਅਕਾਲੀ ਦਲ ਦੇ ਮੁੱਲ਼ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਟਵੀਟ ਕਰ ਕਿਹਾ, ਸ਼੍ਰੋਮਣੀ ਅਕਾਲੀ ਦਲ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਿਲੋਂ ਧੰਨਵਾਦ, ਜਿਸ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਨਾਜ ਮੰਡੀ ਲੌਂਗੋਵਾਲ ਵਿਖੇ ਰੈਲੀ ਕਰਨ ਦੀ ਇਜਾਜ਼ਤ ਦਿੱਤੀ।ਇਸ ਦੇ ਨਾਲ ਹੀ ਮਾਣਯੋਗ ਹਾਈ ਕੋਰਟ ਨੇ ਸਰਕਾਰ ਦੀ ਧੱਕੇਸ਼ਾਹੀ ਨੂੰ ਵੀ ਨੰਗਾ ਕੀਤਾ ਹੈ। ਮਾਣਯੋਗ ਅਦਾਲਤ ਦੇ ਹੁਕਮ ਵਿਚ ਸਪੱਸ਼ਟ ਤੌਰ ’ਤੇ ਦਰਜ ਕੀਤਾ ਗਿਆ ਹੈ ਕਿ ਜਿਸ ਤਰੀਕੇ ਨਾਲ ਸਰਕਾਰ ਵਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਕੀਤੀ ਗਈ ਅਲਾਟਮੈਂਟ ਰੱਦ ਕੀਤੀ ਗਈ, ਉਹ ਗਲਤ ਸੀ।ਇਹ ਫ਼ੈਸਲਾ ਨਾ ਸਿਰਫ਼ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਦੀ ਪੁਸ਼ਟੀ ਕਰਦਾ ਹੈ, ਸਗੋਂ ਲੋਕਤੰਤਰ ਵਿਚ ਸਿਆਸੀ ਪਾਰਟੀਆਂ ਨੂੰ ਆਪਣੇ ਵਿਚਾਰ ਪ੍ਰਗਟ ਕਰਨ ਅਤੇ ਜਨਤਕ ਸਮਾਗਮ ਕਰਨ ਦੇ ਅਧਿਕਾਰ ਦੀ ਵੀ ਰੱਖਿਆ ਕਰਦਾ ਹੈ।

Ad Position 22
No active advertisement
ਪਿਛਲੀ ਖ਼ਬਰ ਗੋਲੀ ਮਾਰ ਕੇ ਕੀਤਾ ਜ਼ਖਮੀ, ਅਣਪਛਾਤੇ ਹਮਲਾਵਰਾਂ ਦੀ ਭਾਲ ਅਗਲੀ ਖ਼ਬਰ ਨਹਿਰ ਚੋਂ ਮਿਲੀ ਔਰਤ ਦੀ ਲਾਸ਼
Ad Position 24