20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਗੁਰੂ ਹਰਸਹਾਏ ਥਾਣੇ ਦੇ ਦੋ ਪੁਲਿਸ ਅਧਿਕਾਰੀ ਡਿਊਟੀ ਵਿਚ ਕੋਤਾਹੀ ਦੇ ਦੋਸ਼ ਹੇਠ ਸਸਪੈਂਡ

ਗੁਰੂ ਹਰਸਹਾਏ (ਫ਼ਿਰੋਜ਼ਪੁਰ), 20 ਅਗਸਤ (ਕਪਿਲ ਕੰਧਾਰੀ)- ਗੁਰੂ ਹਰਸਹਾਏ ਥਾਣੇ ਵਿਚ ਤਾਇਨਾਤ ਦੋ ਪੁਲਿਸ ਅਧਿਕਾਰੀਆਂ ਨੂੰ...

Ad Position 21
No active advertisement
ਅਜੀਤ ਡੈਸਕ 20-08-2026

ਗੁਰੂ ਹਰਸਹਾਏ (ਫ਼ਿਰੋਜ਼ਪੁਰ), 20 ਅਗਸਤ (ਕਪਿਲ ਕੰਧਾਰੀ)- ਗੁਰੂ ਹਰਸਹਾਏ ਥਾਣੇ ਵਿਚ ਤਾਇਨਾਤ ਦੋ ਪੁਲਿਸ ਅਧਿਕਾਰੀਆਂ ਨੂੰ ਆਪਣੀ ਡਿਊਟੀ ਵਿਚ ਕਥਿਤ ਤੌਰ ’ਤੇ ਕੋਤਾਹੀ ਵਰਤਣ ਦੇ ਦੋਸ਼ ਹੇਠ ਮੁਅੱਤਲ (ਸਸਪੈਂਡ) ਕਰ ਦਿੱਤਾ ਗਿਆ ਹੈ। ਪੁਲਿਸ ਵਿਭਾਗ ਵਲੋਂ ਕੀਤੀ ਗਈ ਇਸ ਕਾਰਵਾਈ ਤੋਂ ਬਾਅਦ ਥਾਣੇ ਦੇ ਸਟਾਫ਼ ਵਿਚ ਵੀ ਇਸ ਮਾਮਲੇ ਨੂੰ ਲੈ ਕੇ ਚਰਚਾ ਬਣੀ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ ਡਿਵੀਜ਼ਨ ਗੁਰੂ ਹਰਸਹਾਏ ਦੇ ਡੀ.ਐਸ.ਪੀ. ਤਜਿੰਦਰ ਪਾਲ ਸਿੰਘ ਨੇ ਦੱਸਿਆ ਕਿ ਗੁਰੂ ਹਰਸਹਾਏ ਥਾਣੇ ਵਿਚ ਤਾਇਨਾਤ ਏ.ਐਸ.ਆਈ. ਮਹੇਸ਼ ਸਿੰਘ ਅਤੇ ਜਸਪਾਲ ਚੰਦ ਵਲੋਂ ਆਪਣੀ ਡਿਊਟੀ ਸਹੀ ਢੰਗ ਨਾਲ ਨਾ ਨਿਭਾਉਣ ਸਬੰਧੀ ਮਾਮਲਾ ਸਾਹਮਣੇ ਆਇਆ ਸੀ।

ਉਨ੍ਹਾਂ ਦੱਸਿਆ ਕਿ ਪੁਲਿਸ ਮੁਲਾਜ਼ਮਾਂ ਵਲੋਂ ਡਿਊਟੀ ਦੌਰਾਨ ਵਰਤੀ ਗਈ ਕਥਿਤ ਲਾਪਰਵਾਹੀ ਨੂੰ ਗੰਭੀਰਤਾ ਨਾਲ ਲਿਆ ਗਿਆ। ਡੀ.ਐਸ.ਪੀ. ਤਜਿੰਦਰ ਪਾਲ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਣਕਾਰੀ ਜ਼ਿਲ੍ਹਾ ਪੁਲਿਸ ਦੇ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦੀ ਗਈ, ਜਿਸ ਤੋਂ ਬਾਅਦ ਜ਼ਿਲ੍ਹਾ ਫਿਰੋਜ਼ਪੁਰ ਦੇ ਐਸ.ਐਸ.ਪੀ. ਭੁਪਿੰਦਰ ਸਿੰਘ ਵਲੋਂ ਏ.ਐਸ.ਆਈ. ਮਹੇਸ਼ ਸਿੰਘ ਅਤੇ ਜਸਪਾਲ ਚੰਦ ਨੂੰ ਡਿਊਟੀ ਵਿਚ ਕੋਤਾਹੀ ਵਰਤਣ ਦੇ ਦੋਸ਼ ਹੇਠ ਮੁਅੱਤਲ ਕਰ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਵਿਚ ਤਾਇਨਾਤ ਹਰੇਕ ਅਧਿਕਾਰੀ ਅਤੇ ਕਰਮਚਾਰੀ ਦੀ ਜ਼ਿੰਮੇਵਾਰੀ ਹੈ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ, ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਨਿਭਾਏ। ਡਿਊਟੀ ਦੌਰਾਨ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਕੋਤਾਹੀ ਸਾਹਮਣੇ ਆਉਣ ’ਤੇ ਵਿਭਾਗੀ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾ ਸਕਦੀ ਹੈ। ਪੁਲਿਸ ਵਿਭਾਗ ਵਲੋਂ ਦੋ ਅਧਿਕਾਰੀਆਂ ਖ਼ਿਲਾਫ਼ ਕੀਤੀ ਗਈ ਇਸ ਕਾਰਵਾਈ ਨੂੰ ਡਿਊਟੀ ਵਿਚ ਲਾਪਰਵਾਹੀ ਕਰਨ ਵਾਲੇ ਮੁਲਾਜ਼ਮਾਂ ਲਈ ਸਖ਼ਤ ਸੰਦੇਸ਼ ਵਜੋਂ ਦੇਖਿਆ ਜਾ ਰਿਹਾ ਹੈ। ਵਿਭਾਗ ਵਲੋਂ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਲੋਕਾਂ ਨੂੰ ਬਿਹਤਰ ਪੁਲਿਸ ਸੇਵਾਵਾਂ ਮੁਹੱਈਆ ਕਰਵਾਉਣ ਲਈ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਪ੍ਰਤੀ ਜਵਾਬਦੇਹ ਰਹਿਣ ਦੀ ਹਦਾਇਤ ਕੀਤੀ ਜਾਂਦੀ ਹੈ।

Ad Position 22
No active advertisement
ਪਿਛਲੀ ਖ਼ਬਰ ਕਿਸਾਨ ਯੂਨੀਅਨ ਰਾਜੇਵਾਲ ਵਲੋਂ 21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ 'ਤੇ ਦੀ ਹਮਾਇਤ ਕੀਤੀ ਗਈ ਅਗਲੀ ਖ਼ਬਰ ਗੁਰਦਾਸਪੁਰ ਪੁਲਿਸ ਵਲੋਂ ਡਕੈਤੀ ਦੀ ਯੋਜਨਾ ਨਾਕਾਮ, 6 ਦੋਸ਼ੀਆ ਨੂੰ ਕੀਤਾ ਕਾਬੂ
Ad Position 24