20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਗੁਰੂ ਹਰਸਹਾਏ ਦੇ ਪ੍ਰਾਈਵੇਟ ਸਕੂਲ ਕੱਲ੍ਹ 21 ਅਗਸਤ ਨੂੰ ਰਹਿਣਗੇ ਬੰਦ

ਗੁਰੂ ਹਰਸਹਾਏ (ਫ਼ਿਰੋਜ਼ਪੁਰ), 20 ਅਗਸਤ (ਕਪਿਲ ਕੰਧਾਰੀ)- ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ਸ਼ੀਲ...

Ad Position 21
No active advertisement
ਅਜੀਤ ਡੈਸਕ 20-08-2026

ਗੁਰੂ ਹਰਸਹਾਏ (ਫ਼ਿਰੋਜ਼ਪੁਰ), 20 ਅਗਸਤ (ਕਪਿਲ ਕੰਧਾਰੀ)- ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ਸ਼ੀਲ ਕੌਮੀ ਇਨਸਾਫ਼ ਮੋਰਚੇ ਵਲੋਂ ਕੱਲ੍ਹ 21 ਅਗਸਤ ਨੂੰ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਵਿਚ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਗੁਰੂ ਹਰਸਹਾਏ ਇਲਾਕੇ ਦੇ ਵੱਖ-ਵੱਖ ਪ੍ਰਾਈਵੇਟ ਸਕੂਲਾਂ ਦੀਆਂ ਪ੍ਰਬੰਧਕ ਕਮੇਟੀਆਂ ਵਲੋਂ ਸਕੂਲ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜੇ.ਕੇ.ਐੱਸ. ਪਬਲਿਕ ਸਕੂਲ ਦੇ ਐੱਮ.ਡੀ. ਸਤਪਾਲ ਗਿਰਧਰ ਅਤੇ ਮਾਤਾ ਸਾਹਿਬ ਕੌਰ ਸਕੂਲ ਦੀ ਪ੍ਰਿੰਸੀਪਲ ਡਾ. ਵੰਦਨਾ ਧਵਨ ਨੇ ਦੱਸਿਆ ਕਿ ਕੌਮੀ ਇਨਸਾਫ਼ ਮੋਰਚੇ ਵਲੋਂ 21 ਅਗਸਤ ਨੂੰ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਦੇਖਦਿਆਂ ਗੁਰੂ ਹਰਸਹਾਏ ਸ਼ਹਿਰ ਦੇ ਵੱਖ-ਵੱਖ ਪ੍ਰਾਈਵੇਟ ਸਕੂਲਾਂ ਨੇ ਆਪਣੇ ਅਦਾਰੇ ਬੰਦ ਰੱਖਣ ਦਾ ਫੈਸਲਾ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਮਾਤਾ ਸਾਹਿਬ ਕੌਰ ਸਕੂਲ, ਜੇ.ਕੇ.ਐੱਸ. ਪਬਲਿਕ ਸਕੂਲ, ਜੀ.ਟੀ.ਬੀ. ਪਬਲਿਕ ਸਕੂਲ, ਆਰ.ਕੇ.ਜੀ. ਡੀਏਵੀ.ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਖਾਲਸਾ ਮਿਸ਼ਨ ਅਕੈਡਮੀ ਸਮੇਤ ਹੋਰ ਵੱਖ-ਵੱਖ ਸਕੂਲ 21 ਅਗਸਤ ਨੂੰ ਬੰਦ ਰਹਿਣਗੇ। ਇਸ ਦੌਰਾਨ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੀ ਛੁੱਟੀ ਰਹੇਗੀ।

ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਪੰਜਾਬ ਬੰਦ ਦੇ ਸੱਦੇ ਨੂੰ ਧਿਆਨ ਵਿਚ ਰੱਖਦਿਆਂ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਸਕੂਲਾਂ ਵਿਚ ਆਵਾਜਾਈ ਨੂੰ ਮੁੱਖ ਰੱਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ 21 ਅਗਸਤ ਨੂੰ ਬੱਚਿਆਂ ਨੂੰ ਸਕੂਲ ਨਾ ਭੇਜਣ।

Ad Position 22
No active advertisement
ਪਿਛਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਲਈ 21 ਅਗਸਤ ਦੇ ਪੰਜਾਬ ਬੰਦ ਨੂੰ ਸਫ਼ਲ ਬਣਾਉਣ ਦੀ ਅਪੀਲ ਅਗਲੀ ਖ਼ਬਰ ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈ ਕੇ 21 ਅਗਸਤ ਦੇ ਪੰਜਾਬ ਬੰਦ ਸਬੰਧੀ ਕਿਸਾਨ ਯੂਨੀਅਨ ਦੀ ਮੀਟਿੰਗ
Ad Position 24