ਡੇਰਾ ਬਾਬਾ ਨਾਨਕ (ਗੁਰਦਾਸਪੁਰ), 20 ਅਗਸਤ (ਹੀਰਾ ਸਿੰਘ ਮਾਂਗਟ)- ਕੌਮੀ ਇਨਸਾਫ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ 21 ਅਗਸਤ ਨੂੰ ਦਿੱਤੇ ਪੰਜਾਬ ਬੰਦ ਦੇ ਸੱਦੇ ਦੀ ਅਕਾਲ ਫੈਡਰੇਸ਼ਨ ਵਲੋਂ ਪੂਰੀ ਹਮਾਇਤ ਕੀਤੀ ਜਾਂਦੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਕਾਲ ਫੈਡਰੇਸ਼ਨ ਦੇ ਮੁਖੀ ਭਾਈ ਨਰਾਇਣ ਸਿੰਘ ਚੌੜਾ ਨੇ ਡੇਰਾ ਬਾਬਾ ਨਾਨਕ ਵਿਖੇ ਅਜੀਤ ਨਾਲ ਗੱਲਬਾਤ ਕਰਦਿਆਂ ਹੋਇਆਂ ਕੀਤਾ।
ਭਾਈ ਚੌੜਾ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੱਲ੍ਹ ਦਿੱਤੇ ਗਏ ਬੰਦ ਦੇ ਸੱਦੇ ਦੀ ਅਕਾਲ ਫੈਡਰੇਸ਼ਨ ਵਲੋਂ ਪੂਰੀ ਹਮਾਇਤ ਕੀਤੀ ਜਾਂਦੀ ਹੈ ਉਨ੍ਹਾਂ ਪੰਜਾਬ ਦੇ ਸਮੂਹ ਕਾਰੋਬਾਰੀਆਂ, ਦੁਕਾਨਦਾਰਾਂ, ਵਪਾਰੀਆਂ ਤੇ ਹਰ ਵਰਗ ਦੇ ਲੋਕਾਂ ਨੂੰ ਅਪੀਲ ਕੀਤੀ ਉਹ ਕੱਲ੍ਹ 21 ਅਗਸਤ ਨੂੰ ਸਾਰੇ ਵਪਾਰਕ ਅਦਾਰੇ ਬੰਦ ਰੱਖਣ ਤਾਂ ਕਿ ਸਰਕਾਰ ਨੂੰ ਦੱਸਿਆ ਜਾ ਸਕੇ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸਮੁੱਚੇ ਪੰਜਾਬ ਦੇ ਲੋਕ ਇੱਕਮੱਤ ਹਨ।