20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਸੁਖਵਿੰਦਰ ਸੁੱਖੀ ਹੋਣਗੇ ਥਾਣਾ ਸਦਰ ਦੇ ਨਵੇਂ ਇੰਚਾਰਜ

ਜਗਰਾਉਂ (ਲੁਧਿਆਣਾ), 20 ਅਗਸਤ (ਕੁਲਦੀਪ ਸਿੰਘ ਲੋਹਟ)- ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ...

Ad Position 21
No active advertisement
ਅਜੀਤ ਡੈਸਕ 20-08-2026

ਜਗਰਾਉਂ (ਲੁਧਿਆਣਾ), 20 ਅਗਸਤ (ਕੁਲਦੀਪ  ਸਿੰਘ ਲੋਹਟ)- ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਐੱਸ.ਐੱਸ.ਪੀ. ਅੁਕੰਰ ਗੁਪਤਾ ਦੇ ਦਿਸ਼ਾ ਨਿਰਦੇਸ਼ ਅਨੁਸਾਰ ਕੀਤੇ ਤਬਾਦਲੇ ਤਹਿਤ ਇੰਸਪੈਕਟਰ ਸੁਖਵਿੰਦਰ ਸਿੰਘ ਸੁੱਖੀ ਥਾਣਾ ਸਦਰ ਦੇ ਨਵੇਂ ਮੁੱਖ ਇੰਚਾਰਜ ਹੋਣਗੇ। ਇਸ ਤੋਂ ਪਹਿਲਾਂ ਅਸ਼ੀਸ਼ ਚੌਧਰੀ ਥਾਣਾ ਸਦਰ ਦੇ ਇੰਚਾਰਜ ਸਨ। ਅਹੁਦਾ ਸੰਭਾਲਣ ਮਗਰੋਂ ਸੁਖਵਿੰਦਰ ਸਿੰਘ ਸੁੱਖੀ ਨੇ ਕਿਹਾ ਕਿ ਇਲਾਕੇ ਵਿਚ ਅਮਨ-ਕਾਨੂੰਨ ਕਾਇਮ ਰੱਖਣਾ ਅਤੇ ਲੋਕਾਂ ਨੂੰ ਬਿਹਤਰ ਪੁਲਿਸ ਸੇਵਾਵਾਂ ਦੇਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ।

ਉਨ੍ਹਾਂ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਨੂੰ ਚਿਤਾਵਨੀ ਦਿੱਤੀ ਕਿ ਗੈਰ-ਕਾਨੂੰਨੀ ਗਤੀਵਿਧੀਆਂ ਤੋਂ ਬਾਜ਼ ਆ ਜਾਣ, ਨਹੀਂ ਤਾਂ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਥਾਣੇ ਵਿਚ ਆਪਣੀ ਸਮੱਸਿਆ ਲੈ ਕੇ ਆਉਣ ਵਾਲੇ ਹਰੇਕ ਵਿਅਕਤੀ ਦੀ ਗੱਲ ਸਨਮਾਨ ਨਾਲ ਸੁਣੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਗੈਰ-ਕਾਨੂੰਨੀ ਗਤੀਵਿਧੀਆਂ ਅਤੇ ਨਸ਼ਾ ਤਸਕਰੀ ਬਾਰੇ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ।

Ad Position 22
No active advertisement
ਪਿਛਲੀ ਖ਼ਬਰ ਸੁਬਰਨਰੇਖਾ ਨਦੀ ਦੇ ਹੜ੍ਹ ਨੇ ਬਾਲਾਸੋਰ ਵਿਚ ਕਈ ਗ੍ਰਾਮ ਪੰਚਾਇਤਾਂ ਨੂੰ ਬੁਰੀ ਤਰ੍ਹਾਂ ਕੀਤਾ ਪ੍ਰਭਾਵਿਤ ਅਗਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਵਿਖੇ ਇਕ ਘਰ ਵਿਚ ਸ਼ੱਕੀ ਹਾਲਾਤਾਂ ਵਿਚ ਆਦਮੀ ਅਤੇ ਔਰਤ ਦੀ ਹੋਈ ਮੌਤ
Ad Position 24