ਕੁਹਾੜਾ, (ਖੰਨਾ) 21 ਅਗਸਤ (ਸੰਦੀਪ ਸਿੰਘ ਕੁਹਾੜਾ)- ਪੰਜਾਬ ਬੰਦ ਦੇ ਮੱਦੇਨਜ਼ਰ ਚੰਡੀਗੜ੍ਹ-ਲੁਧਿਆਣਾ ਮੁੱਖ ਮਾਰਗ ’ਤੇ ਸਥਿਤ ਕੁਹਾੜਾ ਚੌਂਕ ਵਿਖੇ ਪੁਲਿਸ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਏ.ਸੀ.ਪੀ. ਇੰਦਰਜੀਤ ਸਿੰਘਬੋਪਾਰਾਏ ਵਿਸ਼ੇਸ਼ ਤੌਰ ’ਤੇ ਮੌਕੇ ਦਾ ਜਾਇਜ਼ਾ ਲੈਣ ਲਈ ਪਹੁੰਚੇ ਅਤੇ ਪੁਲਿਸ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ। ਪੁਲਿਸ ਵਲੋਂ ਆਵਾਜਾਈ ਨੂੰ ਸੁਚਾਰੂ ਬਣਾਈ ਰੱਖਣ ਅਤੇ ਕਿਸੇ ਵੀ ਅਣ-ਸੁਖਾਵੀਂ ਘਟਨਾ ਨੂੰ ਰੋਕਣ ਲਈ ਵਿਸ਼ੇਸ਼ ਨਿਗਰਾਨੀ ਰੱਖੀ ਜਾ ਰਹੀ ਹੈ। ਕੁਹਾੜਾ ਚੌਂਕ ਵਿਚ ਐਂਮਰਜੈਂਸੀ ਸੇਵਾਵਾਂ ਨੂੰ ਛੱਡ ਕੇ ਬਾਕੀ ਦੁਕਾਨਾਂ ਮੁਕੰਮਲ ਤੌਰ ’ਤੇ ਬੰਦ ਰਹੀਆਂ।
ਤਾਜ਼ਾ ਖ਼ਬਰਾਂ
Free
ਪੰਜਾਬ ਬੰਦ ਨੂੰ ਲੈ ਕੇ ਕੁਹਾੜਾ ਚੌਂਕ ’ਚ ਪੁਲਿਸ ਪ੍ਰਸ਼ਾਸਨ ਵਲੋਂ ਸਖ਼ਤ ਸਰੱਖਿਆ ਪ੍ਰਬੰਧ
ਕੁਹਾੜਾ, (ਖੰਨਾ) 21 ਅਗਸਤ (ਸੰਦੀਪ ਸਿੰਘ ਕੁਹਾੜਾ)- ਪੰਜਾਬ ਬੰਦ ਦੇ ਮੱਦੇਨਜ਼ਰ ਚੰਡੀਗੜ੍ਹ-ਲੁਧਿਆਣਾ ਮੁੱਖ ਮਾਰਗ ’ਤੇ ਸਥਿਤ ਕੁਹਾੜਾ ਚੌਂਕ ਵਿਖੇ ਪੁਲਿਸ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।
ਅਜੀਤ ਡੈਸਕ
21-08-2026