21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਤਰਨ ਤਾਰਨ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਬੰਦ ਨੂੰ ਭਰਵਾਂ ਹੁੰਗਾਰਾ ਮਿਲਿਆ

ਤਰਨ ਤਾਰਨ 21 ਅਗਸਤ (ਹਰਿੰਦਰ ਸਿੰਘ )- ਤਰਨ ਤਾਰਨ ਵਿਖੇ ਕੌਮੀ ਇਨਸਾਫ ਮੋਰਚਾ ਵੱਲੋ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ ਜਿਸ ਸੰਬੰਧੀ ਤਰਨ ਤਾਰਨ ਅਤੇ ਆਸ ਪਾਸ ਇਲਾਕਿਆਂ ਵਿਖੇ ਬੰਦ ਨੂੰ ਪੂਰਨ ਹੁੰਗਾਰਾ ਮਿਲਿਆ ਹੈ ।

Ad Position 21
No active advertisement
ਅਜੀਤ ਡੈਸਕ 21-08-2026

ਤਰਨ ਤਾਰਨ 21 ਅਗਸਤ (ਹਰਿੰਦਰ ਸਿੰਘ )- ਤਰਨ ਤਾਰਨ ਵਿਖੇ ਕੌਮੀ ਇਨਸਾਫ ਮੋਰਚਾ ਵੱਲੋ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ ਜਿਸ ਸੰਬੰਧੀ ਤਰਨ ਤਾਰਨ ਅਤੇ ਆਸ ਪਾਸ ਇਲਾਕਿਆਂ ਵਿਖੇ  ਬੰਦ ਨੂੰ ਪੂਰਨ ਹੁੰਗਾਰਾ ਮਿਲਿਆ ਹੈ । ਸ਼ਹਿਰ ਦੇ ਸਾਰੇ ਬਾਜ਼ਾਰ ਪੂਰੀ ਤਰ੍ਹਾਂ ਬੰਦ ਰਹੇ ।ਇਸ ਦੇ ਨਾਲ ਹੀ ਮੁੱਖ ਬਾਜ਼ਾਰ ਬਿਲਕੁਲ ਬੰਦ ਹਨ । ਜੰਡੀਆਲਾ ਰੋਡ ਤੇ ਗੁਰੂ ਬਜ਼ਾਰ,ਰੇਲਵੇ ਸਟੇਸ਼ਨ ਰੋਡ ਅਮ੍ਰਿਤਸਰ ਰੋਡ ਅਤੇ ਸਬਜੀ ਮੰਡੀ ਬਿਲਕੁਲ ਬੰਦ ਪਈ ਹੈ ।ਬੰਦ ਨੂੰ ਪੂਰਨ ਹੁੰਗਾਰਾ ਮਿਲਦਾ ਵਿਖਾਈ ਦੇ ਰਿਹਾ ਹੈ ਸੜਕਾਂ ਦੇ ਵਾਹਨ ਵੀ ਆਮ ਨਾਲੋਂ ਘੱਟ ਚਲਦੇ ਵਿਖਾਈ ਦੇ ਰਹੇ ਹਨ। ਸਕੂਲ ਅਤੇ ਹੋਰ ਵਿੱਦਿਅਕ ਸੰਸਥਾਵਾਂ ਵੱਲੋਂ ਵੀ ਬੰਦ ਨੂੰ ਦੇਖਦਿਆਂ ਸਕੂਲਾਂ ਨੂੰ ਬੰਦ ਰੱਖਿਆ ਗਿਆ ਹੈ ।

Ad Position 22
No active advertisement
ਪਿਛਲੀ ਖ਼ਬਰ ਹਰੀਕੇ ਪੱਤਣ ਵਿਚ ਬੰਦ ਨੂੰ ਭਰਵਾਂ ਹੁੰਗਾਰਾ ਅਗਲੀ ਖ਼ਬਰ ਕੌਮੀ ਇਨਸਾਫ ਮੋਰਚੇ ਵੱਲੋਂ ਪੰਜਾਬ ਬੰਦ ਦੇ ਦਿੱਤੇ ਸੱਦੇ ਤਹਿਤ ਅੱਜ ਮੋਹਾਲੀ ਦੇ ਵਾਈਪੀਐਸ ਚੌਂਕ ਲਗਾਇਆ ਜਾਮ
Ad Position 24