21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਬੰਦੀ ਸਿੰਘਾਂ ਦੀ ਰਿਹਾਈ ਲਈ ਬੁੰਗਾ ਮਸਤੂਆਣਾ ਸਾਹਿਬ ਵਿਖੇ ਕੀਤੀ ਗਈ ਅਰਦਾਸ

ਤਲਵੰਡੀ ਸਾਬੋ 21 ਅਗਸਤ (ਰਣਜੀਤ ਸਿੰਘ ਰਾਜੂ) ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਵੱਲੋਂ ਅੱਜ ਪੰਜਾਬ ਬੰਦ ਦੇ ਸੱਦੇ ਨੂੰ ਜਿੱਥੇ ਦਮਦਮਾ ਸਾਹਿਬ ਚ ਭਰਪੂਰ ਹੁੰਗਾਰਾ ਮਿਲ ਰਿਹੈ ਉੱਥੇ ਹੀ ਇਲਾਕੇ ਦੀ ਪ੍ਰਸਿੱਧ ਧਾਰਮਿਕ ਸੰਸਥਾ ਗੁਰਦੁਆਰਾ ਬੁੰਗਾ ਮਸਤੂਆਣਾ ਧਾਰਮਿਕ ਮਹਾਂ ਵਿਦਿਆਲਿਆ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕੀਤੀ ਗਈ,

Ad Position 21
No active advertisement
ਅਜੀਤ ਡੈਸਕ 21-08-2026

ਤਲਵੰਡੀ ਸਾਬੋ 21 ਅਗਸਤ (ਰਣਜੀਤ ਸਿੰਘ ਰਾਜੂ) ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਵੱਲੋਂ ਅੱਜ ਪੰਜਾਬ ਬੰਦ ਦੇ ਸੱਦੇ ਨੂੰ ਜਿੱਥੇ ਦਮਦਮਾ ਸਾਹਿਬ ਚ ਭਰਪੂਰ ਹੁੰਗਾਰਾ ਮਿਲ ਰਿਹੈ ਉੱਥੇ ਹੀ ਇਲਾਕੇ ਦੀ ਪ੍ਰਸਿੱਧ ਧਾਰਮਿਕ ਸੰਸਥਾ ਗੁਰਦੁਆਰਾ ਬੁੰਗਾ ਮਸਤੂਆਣਾ ਧਾਰਮਿਕ ਮਹਾਂ ਵਿਦਿਆਲਿਆ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕੀਤੀ ਗਈ, ਜਿਸ ਵਿੱਚ ਬੁੰਗਾ ਮਸਤੂਆਣਾ ਸਾਹਿਬ ਦੇ ਮੁੱਖ ਪ੍ਰਬੰਧਕ ਬਾਬਾ ਕਾਕਾ ਸਿੰਘ  ਨੇ ਅਰਦਾਸ ਕੀਤੀ।ਗੱਲਬਾਤ ਕਰਦਿਆਂ ਬਾਬਾ ਕਾਕਾ ਸਿੰਘ ਨੇ ਕਿਹਾ ਕਿ ਜੇਲਾਂ ਵਿੱਚ ਲੰਬੇ ਸਮੇਂ ਤੋਂ ਬੰਦ ਅਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੰਘਾਂ ਨੂੰ ਤੁਰੰਤ ਰਿਹਾ ਕੀਤਾ ਜਾਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਅੱਜ ਅਰਦਾਸ ਕੀਤੀ ਗਈ ਹੈ ਕਿ ਬੰਦੀ ਸਿੰਘ ਜਲਦੀ ਆਪਣੇ ਘਰਾਂ ਨੂੰ ਪਰਤ ਸਕਣ।

Ad Position 22
No active advertisement
ਪਿਛਲੀ ਖ਼ਬਰ ਕੌਮੀ ਇਨਸਾਫ ਮੋਰਚੇ ਵਲੋਂ ਦਿੱਤੇ ਗਏ ਬੰਦ ਦੇ ਸੱਦੇ ਨੂੰ ਬਰਨਾਲਾ ਵਿਚ ਭਰਵਾਂ ਸਮਰਥਨ ਅਗਲੀ ਖ਼ਬਰ ਫਗਵਾੜਾ ਵਿੱਚ ਪੰਜਾਬ ਬੰਦ ਨੂੰ ਸਮਰਥਨ
Ad Position 24