21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਪੰਜਾਬ ਬੰਦ ਦੇ ਸੱਦੇ ’ਤੇ ਸਨੌਰ ਬੰਦ, ‘ਬੰਦੀ ਸਿੰਘ ਰਿਹਾਅ ਕਰੋ’ ਦੇ ਲੱਗੇ ਨਾਅਰੇ

ਸਨੌਰ, 21 ਅਗਸਤ (ਗੀਤਵਿੰਦਰ ਸਿੰਘ ਸੋਖਲ)- ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਦਿੱਤੀ ਗਈ ਪੰਜਾਬ ਬੰਦ ਦੀ ਕਾਲ ਦੇ ਮੱਦੇਨਜ਼ਰ ਅੱਜ ਸਨੌਰ ਸ਼ਹਿਰ ਦੇ ਬਾਜ਼ਾਰ ਪੂਰੀ ਤਰ੍ਹਾਂ ਬੰਦ ਨਜ਼ਰ ਆਏ।

Ad Position 21
No active advertisement
ਅਜੀਤ ਡੈਸਕ 21-08-2026

ਸਨੌਰ, 21 ਅਗਸਤ (ਗੀਤਵਿੰਦਰ ਸਿੰਘ ਸੋਖਲ)- ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਦਿੱਤੀ ਗਈ ਪੰਜਾਬ ਬੰਦ ਦੀ ਕਾਲ ਦੇ ਮੱਦੇਨਜ਼ਰ ਅੱਜ ਸਨੌਰ ਸ਼ਹਿਰ ਦੇ ਬਾਜ਼ਾਰ ਪੂਰੀ ਤਰ੍ਹਾਂ ਬੰਦ ਨਜ਼ਰ ਆਏ। ਬੰਦ ਦੇ ਚੱਲਦਿਆਂ ਬਾਜ਼ਾਰਾਂ ਵਿੱਚ ਆਮ ਦਿਨਾਂ ਦੇ ਮੁਕਾਬਲੇ ਚਹਿਲ-ਪਹਿਲ ਘੱਟ ਰਹੀ ਅਤੇ ਜ਼ਿਆਦਾਤਰ ਦੁਕਾਨਾਂ ਦੇ ਸ਼ਟਰ ਡਾਊਨ ਰਹੇ। ਇਸ ਦੌਰਾਨ ਪਟਿਆਲਾ-ਸਨੌਰ ਰੋਡ ’ਤੇ ਇੱਕ ਵਿਅਕਤੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਨਾਅਰੇਬਾਜ਼ੀ ਕਰਦਾ ਨਜ਼ਰ ਆਇਆ। ਵਿਅਕਤੀ ਵੱਲੋਂ “ਬੰਦੀ ਸਿੰਘ ਰਿਹਾਅ ਕਰੋ” ਸਮੇਤ ਹੋਰ ਨਾਅਰੇ ਲਗਾਏ ਗਏ। ਇਸ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਆਪਣੀ ਆਵਾਜ਼ ਬੁਲੰਦ ਕਰਦੇ ਹੋਏ ਸਰਕਾਰ ਤੋਂ ਇਸ ਮਾਮਲੇ ’ਤੇ ਗੰਭੀਰਤਾ ਨਾਲ ਵਿਚਾਰ ਕਰਨ ਦੀ ਮੰਗ ਕੀਤੀ ਗਈ। ਪੰਜਾਬ ਬੰਦ ਦੇ ਸੱਦੇ ਕਾਰਨ ਸਨੌਰ ਦੇ ਮੁੱਖ ਬਾਜ਼ਾਰਾਂ ਵਿੱਚ ਕਾਰੋਬਾਰੀ ਗਤੀਵਿਧੀਆਂ ਪ੍ਰਭਾਵਿਤ ਰਹੀਆਂ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਬੰਦ ਦਾ ਭੋਗਪੁਰ ’ਚ ਵਿਆਪਕ ਅਸਰ; ‘ਮੁੱਖ ਮੰਤਰੀ ਤੀਰਥ ਯਾਤਰਾ’ ਦੀ ਬੱਸ ਵੀ ਜਾਮ ਵਿਚ ਫਸੀ ਅਗਲੀ ਖ਼ਬਰ ਫਤਿਹਗੜ੍ਹ ਸਾਹਿਬ ਵਿਚ ਪੰਜਾਬ ਬੰਦ ਦਾ ਅਸਰ
Ad Position 24