21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਪੰਜਾਬ ਬੰਦ ਦਾ ਭੋਗਪੁਰ ’ਚ ਵਿਆਪਕ ਅਸਰ; ‘ਮੁੱਖ ਮੰਤਰੀ ਤੀਰਥ ਯਾਤਰਾ’ ਦੀ ਬੱਸ ਵੀ ਜਾਮ ਵਿਚ ਫਸੀ

ਭੋਗਪੁਰ, 21 ਅਗਸਤ (ਕਮਲਜੀਤ ਸਿੰਘ ਡੱਲੀ): ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ‘ਕੌਮੀ ਇਨਸਾਫ਼ ਮੋਰਚੇ’ ਵੱਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਅੱਜ ਕਸਬਾ ਭੋਗਪੁਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਵਿਆਪਕ ਅਸਰ ਦੇਖਣ ਨੂੰ ਮਿਲਿਆ। ਬੰਦ ਦੇ ਸੱਦੇ ਦੇ ਮੱਦੇਨਜ਼ਰ ਭੋਗਪੁਰ ਦੇ ਮੁੱਖ ਬਾਜ਼ਾਰ ਅਤੇ ਵਪਾਰਕ ਅਦਾਰੇ ਪੂਰੀ ਤਰ੍ਹਾਂ ਪ੍ਰਭਾਵਿਤ ਰਹੇ ਅਤੇ ਦੁਕਾਨਾਂ ਮੁਕੰਮਲ ਰੂਪ ਵਿੱਚ ਬੰਦ ਨਜ਼ਰ ਆਈਆਂ।

Ad Position 21
No active advertisement
ਅਜੀਤ ਡੈਸਕ 21-08-2026

ਭੋਗਪੁਰ, 21 ਅਗਸਤ (ਕਮਲਜੀਤ ਸਿੰਘ ਡੱਲੀ): ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ‘ਕੌਮੀ ਇਨਸਾਫ਼ ਮੋਰਚੇ’ ਵੱਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਅੱਜ ਕਸਬਾ ਭੋਗਪੁਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਵਿਆਪਕ ਅਸਰ ਦੇਖਣ ਨੂੰ ਮਿਲਿਆ। ਬੰਦ ਦੇ ਸੱਦੇ ਦੇ ਮੱਦੇਨਜ਼ਰ ਭੋਗਪੁਰ ਦੇ ਮੁੱਖ ਬਾਜ਼ਾਰ ਅਤੇ ਵਪਾਰਕ ਅਦਾਰੇ ਪੂਰੀ ਤਰ੍ਹਾਂ ਪ੍ਰਭਾਵਿਤ ਰਹੇ ਅਤੇ ਦੁਕਾਨਾਂ ਮੁਕੰਮਲ ਰੂਪ ਵਿੱਚ ਬੰਦ ਨਜ਼ਰ ਆਈਆਂ।
ਇਸ ਦੌਰਾਨ ਹਾਈਵੇਅ ’ਤੇ ਲਗਾਏ ਗਏ ਜਾਮ ਕਾਰਨ ਆਵਾਜਾਈ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ।  ਸਰਕਾਰ ਵੱਲੋਂ ਚਲਾਈ ਜਾ ਰਹੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਦੀ ਇੱਕ ਬੱਸ ਵੀ ਇਸ ਜਾਮ ਦੇ ਘੇਰੇ ਵਿੱਚ ਆ ਗਈ। ਜਾਣਕਾਰੀ ਮੁਤਾਬਕ ਇਹ ਬੱਸ ਸ਼ਰਧਾਲੂਆਂ ਨੂੰ ਉੱਤਰ ਪ੍ਰਦੇਸ਼ ਦੇ ਬ੍ਰਿੰਦਾਵਨ ਤੋਂ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾ ਕੇ ਵਾਪਸ ਪਠਾਣਕੋਟ ਵੱਲ ਜਾ ਰਹੀ ਸੀ, ਜੋ ਬੰਦ ਕਾਰਨ ਭੋਗਪੁਰ ਵਿਖੇ ਫਸ ਗਈ।

Ad Position 22
No active advertisement
ਪਿਛਲੀ ਖ਼ਬਰ ਮਾਨਾਂਵਾਲਾ ਤੇ ਆਸ ਪਾਸ ਦੇ ਇਲਾਕੇ ਵਿਚ ਬੰਦ ਨੂੰ ਰਲਵਾ ਮਿਲਵਾ ਹੁੰਗਾਰਾ ਅਗਲੀ ਖ਼ਬਰ ਪੰਜਾਬ ਬੰਦ ਦੇ ਸੱਦੇ ’ਤੇ ਸਨੌਰ ਬੰਦ, ‘ਬੰਦੀ ਸਿੰਘ ਰਿਹਾਅ ਕਰੋ’ ਦੇ ਲੱਗੇ ਨਾਅਰੇ
Ad Position 24