21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਪੰਜਾਬ ਬੰਦ ਦੌਰਾਨ ਹਰਚੋਵਾਲ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ

ਹਰਚੋਵਾਲ 21 ਅਗਸਤ (ਰਣਜੋਧ ਸਿੰਘ ਭਾਮ /ਢਿੱਲੋਂ) ਬੰਦੀ ਸਿੰਘਾਂ ਦੀ ਰਿਹਾਈ ਸਮੇਤ ਵੱਖ-ਵੱਖ ਮੰਗਾਂ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਅੱਜ ਹਰਚੋਵਾਲ ਵਿਖੇ ਭਰਵਾਂ ਹੁੰਗਾਰਾ ਮਿਲਿਆ। ਪੰਜਾਬ ਬੰਦ ਦਾ ਸੱਦਾ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਦਿੱਤਾ ਗਿਆ ਸੀ। ਹਰਚੋਵਾਲ ਦੇ ਬਾਜ਼ਾਰ ਵਿੱਚ ਜ਼ਿਆਦਾਤਰ ਦੁਕਾਨਾਂ ਅਤੇ ਵਪਾਰਕ ਅਦਾਰੇ ਬੰਦ ਰਹੇ, ਜਿਸ ਕਾਰਨ ਬਾਜ਼ਾਰ ਵਿੱਚ ਆਮ ਦਿਨਾਂ ਦੇ ਮੁਕਾਬਲੇ ਸੁੰਨਸਾਨੀ ਛਾਈ ਰਹੀ। ਬੰਦ ਦੌਰਾਨ ਲੋਕਾਂ ਵੱਲੋਂ ਸ਼ਾਂਤਮਈ ਢੰਗ ਨਾਲ ਸਹਿਯੋਗ ਦਿੱਤਾ ਗਿਆ।

Ad Position 21
No active advertisement
ਅਜੀਤ ਡੈਸਕ 21-08-2026
ਹਰਚੋਵਾਲ 21 ਅਗਸਤ (ਰਣਜੋਧ ਸਿੰਘ ਭਾਮ /ਢਿੱਲੋਂ) ਬੰਦੀ ਸਿੰਘਾਂ ਦੀ ਰਿਹਾਈ ਸਮੇਤ ਵੱਖ-ਵੱਖ ਮੰਗਾਂ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਅੱਜ ਹਰਚੋਵਾਲ ਵਿਖੇ ਭਰਵਾਂ ਹੁੰਗਾਰਾ ਮਿਲਿਆ। ਪੰਜਾਬ ਬੰਦ ਦਾ ਸੱਦਾ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਦਿੱਤਾ ਗਿਆ ਸੀ।
ਹਰਚੋਵਾਲ ਦੇ ਬਾਜ਼ਾਰ ਵਿੱਚ ਜ਼ਿਆਦਾਤਰ ਦੁਕਾਨਾਂ ਅਤੇ ਵਪਾਰਕ ਅਦਾਰੇ ਬੰਦ ਰਹੇ, ਜਿਸ ਕਾਰਨ ਬਾਜ਼ਾਰ ਵਿੱਚ ਆਮ ਦਿਨਾਂ ਦੇ ਮੁਕਾਬਲੇ ਸੁੰਨਸਾਨੀ ਛਾਈ ਰਹੀ। ਬੰਦ ਦੌਰਾਨ ਲੋਕਾਂ ਵੱਲੋਂ ਸ਼ਾਂਤਮਈ ਢੰਗ ਨਾਲ ਸਹਿਯੋਗ ਦਿੱਤਾ ਗਿਆ।
ਇਸ ਮੌਕੇ ਬੰਦ ਦੇ ਸਮਰਥਕਾਂ ਨੇ ਕਿਹਾ ਕਿ ਪੰਜਾਬ ਬੰਦ ਦਾ ਮਕਸਦ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਸਰਕਾਰ ਤੱਕ ਮਜ਼ਬੂਤੀ ਨਾਲ ਪਹੁੰਚਾਉਣਾ ਹੈ। ਪੰਜਾਬ ਭਰ ਵਿੱਚ ਵੱਖ-ਵੱਖ ਜਥੇਬੰਦੀਆਂ ਵੱਲੋਂ ਵੀ ਇਸ ਬੰਦ ਦੀ ਹਮਾਇਤ ਕੀਤੀ ਗਈ।
ਹਰਚੋਵਾਲ ਵਿੱਚ ਬੰਦ ਦੌਰਾਨ ਮਾਹੌਲ ਸ਼ਾਂਤਮਈ ਰਿਹਾ ਅਤੇ ਲੋਕਾਂ ਵੱਲੋਂ ਦਿੱਤੇ ਸਹਿਯੋਗ ਨਾਲ ਬੰਦ ਪੂਰੀ ਤਰ੍ਹਾਂ ਸਫ਼ਲ ਰਿਹਾ।
Ad Position 22
No active advertisement
ਪਿਛਲੀ ਖ਼ਬਰ ਕੌਮੀ ਇਨਸਾਫ ਮੋਰਚੇ ਦੇ ਬੰਧ ਦੇ ਸੱਦੇ ਤੇ ਭਿੱਖੀਵਿੰਡ ਮੁਕੰਮਲ ਬੰਦ ਅਗਲੀ ਖ਼ਬਰ ਕੌਮੀ ਇਨਸਾਫ਼ ਮੋਰਚੇ ਦੇ ਪੰਜਾਬ ਬੰਦ ਦੇ ਸੱਦੇ ਦਾ ਲੁਧਿਆਣਾ ’ਚ ਰਲਿਆ ਮਿਲਿਆ ਅਸਰ
Ad Position 24