ਪਾਤੜਾਂ 21 ਅਗਸਤ (ਗੁਰਇਕਬਾਲ ਸਿੰਘ ਖਾਲਸਾ)- ਕੌਮੀ ਇਨਸਾਫ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅੱਜ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਦੇ ਤਹਿਤ ਪਾਤੜਾਂ ਸ਼ਹਿਰ ਅੰਦਰ ਬੰਦ ਨੂੰ ਰਲਵਾਂ ਮਿਲਵਾਂ ਹੁੰਗਾਰਾ ਦੇਖਣ ਨੂੰ ਮਿਲਿਆ,ਕਿਉਂਕਿ ਸਵੇਰੇ ਦੇ ਸਮੇਂ ਜਿੱਥੇ ਕੁਝ ਦੁਕਾਨਦਾਰਾਂ ਨੇ ਦੁਕਾਨਾਂ ਖੋਲੀਆਂ ਹੋਈਆਂ ਸਨ ਅਤੇ ਕੁਝ ਦੁਕਾਨਦਾਰਾਂ ਵੱਲੋਂ ਦੁਕਾਨਾਂ ਮੁਕੰਮਲ ਤੌਰ ਤੇ ਬੰਦ ਕੀਤੀਆਂ ਗਈਆਂ ਸਨ। ਬਾਜ਼ਾਰਾਂ ਵਿੱਚ ਆਵਾਜਾਈ ਆਮ ਦੀ ਤਰ੍ਹਾਂ ਨਾਲੋਂ ਘੱਟ ਸੀ। ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਡੀਐਸਪੀ ਪਾਤੜਾਂ ਗੁਰਦੀਪ ਸਿੰਘ ਦੀ ਅਗਵਾਈ ਹੇਠ ਪਾਤੜਾਂ ਸ਼ਹਿਰ ਦੇ ਵੱਖ-ਵੱਖ ਚੌਂਕਾਂ ਵਿੱਚ ਪੁਲਿਸ ਕਰਮਚਾਰੀਆਂ ਦੀਆਂ ਵੱਖ ਵੱਖ ਟੀਮਾਂ ਤੈਨਾਤ ਕੀਤੀਆਂ ਗਈਆਂ ਸਨ ਤਾਂ ਜੋ ਸੁਰੱਖਿਆ ਪ੍ਰਬੰਧਾਂ ਨੂੰ ਚੰਗੀ ਤਰ੍ਹਾਂ ਲਾਗੂ ਕੀਤਾ ਜਾ ਸਕੇ। ਪੱਤੜਾਂ ਦੇ ਬਸ ਸਟੈਂਡ ਵਿਖੇ ਵੀ ਜਿੱਥੇ ਸਵਾਰੀਆਂ ਬੱਸਾਂ ਦੀ ਉਡੀਕ ਕਰਦਆਂ ਰਹੀਆਂ ਅਤੇ ਬੱਸਾਂ ਘੱਟ ਆਉਣ ਕਾਰਨ ਸਵਾਰੀਆਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ।ਇੱਥੇ ਮੌਜੂਦ ਵੱਖ-ਵੱਖ ਸਵਾਰੀਆਂ ਨੇ ਕਿਹਾ ਕਿ ਬੱਸਾਂ ਚਲਣ ਜਾਂ ਨਾ ਚੱਲਣ ਦੀ ਸਹੀ ਜਾਣਕਾਰੀ ਨਾ ਹੋਣ ਕਾਰਨ ਉਹਨਾਂ ਨੂੰ ਪਰੇਸ਼ਾਨੀਆਂ ਦੇ ਸਾਹਮਣਾ ਕਰਨਾ ਪੈ ਰਿਹਾ ਹੈ।
ਤਾਜ਼ਾ ਖ਼ਬਰਾਂ
Free
ਕੌਮੀ ਇਨਸਾਫ ਮੋਰਚੇ ਵੱਲੋਂ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਦੇ ਤਹਿਤ ਪਾਤੜਾਂ ਸ਼ਹਿਰ ਅੰਦਰ ਬੰਦ ਨੂੰ ਮਿਲਿਆ ਰਲਵਾਂ ਮਿਲਵਾਂ ਹੁੰਗਾਰਾ
ਪਾਤੜਾਂ 21 ਅਗਸਤ (ਗੁਰਇਕਬਾਲ ਸਿੰਘ ਖਾਲਸਾ)- ਕੌਮੀ ਇਨਸਾਫ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅੱਜ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਦੇ ਤਹਿਤ ਪਾਤੜਾਂ ਸ਼ਹਿਰ ਅੰਦਰ ਬੰਦ ਨੂੰ ਰਲਵਾਂ ਮਿਲਵਾਂ ਹੁੰਗਾਰਾ ਦੇਖਣ ਨੂੰ ਮਿਲਿਆ,ਕਿਉਂਕਿ ਸਵੇਰੇ ਦੇ ਸਮੇਂ ਜਿੱਥੇ ਕੁਝ ਦੁਕਾਨਦਾਰਾਂ ਨੇ ਦੁਕਾਨਾਂ ਖੋਲੀਆਂ ਹੋਈਆਂ ਸਨ ਅਤੇ ਕੁਝ ਦੁਕਾਨਦਾਰਾਂ ਵੱਲੋਂ ਦੁਕਾਨਾਂ ਮੁਕੰਮਲ ਤੌਰ ਤੇ ਬੰਦ ਕੀਤੀਆਂ ਗਈਆਂ ਸਨ।
ਅਜੀਤ ਡੈਸਕ
21-08-2026