ਸ੍ਰੀ ਮੁਕਤਸਰ ਸਾਹਿਬ, 21 ਅਗਸਤ (ਰਣਜੀਤ ਸਿੰਘ ਢਿੱਲੋਂ)- ਕੌਮੀ ਇਨਸਾਫ਼ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਸ੍ਰੀ ਮੁਕਤਸਰ ਸਾਹਿਬ ਵਿਚ ਮੁਕੰਮਲ ਹੁੰਗਾਰਾ ਮਿਲਿਆ। ਸ੍ਰੀ ਮੁਕਤਸਰ ਸਾਹਿਬ ਦੇ ਸਾਰੇ ਬਾਜ਼ਾਰ ਮੁਕੰਮਲ ਤੌਰ ’ਤੇ ਬੰਦ ਹਨ, ਮੈਡੀਕਲ ਸਟੋਰਾਂ ਅਤੇ ਡੇਅਰੀ ਦੁਕਾਨਾਂ ਨੂੰ ਛੱਡ ਕੇ ਹੋਰ ਕੋਈ ਵੀ ਦੁਕਾਨ ਨਹੀਂ ਖੁੱਲ੍ਹੀ। ਸੜਕਾਂ ਤੇ ਨਿੱਜੀ ਗੱਡੀਆਂ ਦੀ ਘੱਟ ਆਵਾਜਾਈ ਹੈ ਅਤੇ ਬੱਸਾਂ ਦੀ ਆਵਾਜਾਈ ਠੱਪ ਹੈ। ਜਨਰਲ ਬੱਸ ਸਟੈਂਡ ਵਿਖੇ ਬੱਸਾਂ ਖੜ੍ਹੀਆਂ ਹੋਈਆਂ ਹਨ ਅਤੇ ਕਿਸੇ ਰੂਟ ’ਤੇ ਨਹੀਂ ਚੱਲੀਆਂ। ਸ਼ਹਿਰ ਵਿਚ ਅਕਾਲੀ ਦਲ ਵਾਰਸ ਪੰਜਾਬ ਦੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮਾਰਚ ਕੀਤਾ ਗਿਆ। ਜਿਸ ਵਿਚ ਪਾਰਟੀ ਦੇ ਬੁਲਾਰੇ ਤੇਜਿੰਦਰ ਸਿੰਘ ਢਿੱਲੋਂ, ਮਨਿੰਦਰ ਸਿੰਘ ਖਾਲਸਾ ਤੇ ਹੋਰ ਆਗੂ ਨਾਅਰੇਬਾਜ਼ੀ ਕਰਦੇ ਹੋਏ ਮਾਰਚ ਕਰ ਰਹੇ ਸਨ। ਕਿਸੇ ਵੀ ਅਣ-ਸੁਖਾਵੀਂ ਘਟਨਾ ਨੂੰ ਰੋਕਣ ਲਈ ਪੁਲਿਸ ਪ੍ਰਸ਼ਾਸਨ ਵਲੋਂ ਵੀ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।
ਤਾਜ਼ਾ ਖ਼ਬਰਾਂ
Free
ਕੌਮੀ ਇਨਸਾਫ ਮੋਰਚੇ ਵਲੋਂ ਦਿੱਤੇ ਬੰਦ ਦੇ ਸੱਦੇ ਤੇ ਸ੍ਰੀ ਮੁਕਤਸਰ ਸਾਹਿਬ ਦੇ ਬਾਜ਼ਾਰ ਮੁਕੰਮਲ ਬੰਦ
ਸ੍ਰੀ ਮੁਕਤਸਰ ਸਾਹਿਬ, 21 ਅਗਸਤ (ਰਣਜੀਤ ਸਿੰਘ ਢਿੱਲੋਂ)- ਕੌਮੀ ਇਨਸਾਫ਼ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਸ੍ਰੀ ਮੁਕਤਸਰ ਸਾਹਿਬ ਵਿਚ ਮੁਕੰਮਲ ਹੁੰਗਾਰਾ ਮਿਲਿਆ।
ਅਜੀਤ ਡੈਸਕ
21-08-2026