21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਪੱਟੀ ਵਿਚ ਅਸਰ

ਪੱਟੀ, 21 ਅਗਸਤ (ਅਵਤਾਰ ਸਿੰਘ ਖਹਿਰਾ,ਕੁਲਵਿੰਦਰ ਪਾਲ ਸਿੰਘ ਕਾਲੇਕੇ)- ਕੌਮੀ ਇਨਸਾਫ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਦਿੱਤੇ ਪੰਜਾਬ ਬੰਦ ਦੇ ਸੱਦੇ ਤਹਿਤ ਅੱਜ ਪੱਟੀ ਸ਼ਹਿਰ ਅਤੇ ਆਸ-ਪਾਸ ਦੇ ਕਸਬਿਆਂ ਵਿਚ ਜ਼ਿਆਦਾਤਰ ਬਾਜ਼ਾਰ ਬੰਦ ਰਹੇ। ਲੋਕਾਂ ਵਲੋਂ ਆਪਣੀਆਂ ਦੁਕਾਨਾਂ ਬੰਦ ਰੱਖ ਕੇ ਬੰਦ ਦੇ ਸੱਦੇ ਨੂੰ ਹੁੰਗਾਰਾ ਦਿੱਤਾ ਗਿਆ।

Ad Position 21
No active advertisement
ਅਜੀਤ ਡੈਸਕ 21-08-2026

ਪੱਟੀ, 21 ਅਗਸਤ (ਅਵਤਾਰ ਸਿੰਘ ਖਹਿਰਾ,ਕੁਲਵਿੰਦਰ ਪਾਲ ਸਿੰਘ ਕਾਲੇਕੇ)- ਕੌਮੀ ਇਨਸਾਫ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਦਿੱਤੇ ਪੰਜਾਬ ਬੰਦ ਦੇ ਸੱਦੇ ਤਹਿਤ ਅੱਜ ਪੱਟੀ ਸ਼ਹਿਰ ਅਤੇ ਆਸ-ਪਾਸ ਦੇ ਕਸਬਿਆਂ ਵਿਚ ਜ਼ਿਆਦਾਤਰ ਬਾਜ਼ਾਰ ਬੰਦ ਰਹੇ। ਲੋਕਾਂ ਵਲੋਂ ਆਪਣੀਆਂ ਦੁਕਾਨਾਂ ਬੰਦ ਰੱਖ ਕੇ ਬੰਦ ਦੇ ਸੱਦੇ ਨੂੰ ਹੁੰਗਾਰਾ ਦਿੱਤਾ ਗਿਆ।
ਇਸ ਦੌਰਾਨ ਸ਼ਹਿਰ ਦੀ ਆਵਾਜਾਈ ਵੀ ਆਮ ਦਿਨਾਂ ਦੇ ਮੁਕਾਬਲੇ ਕਾਫ਼ੀ ਪ੍ਰਭਾਵਿਤ ਰਹੀ। ਕੁਝ ਇਕਾ-ਦੁੱਕਾ ਵਾਹਨਾਂ ਨੂੰ ਛੱਡ ਕੇ ਸੜਕਾਂ ’ਤੇ ਆਵਾਜਾਈ ਘੱਟ ਰਹੀ, ਜਦਕਿ ਬੱਸ ਸੇਵਾ ਵੀ ਬੰਦ ਰਹਿਣ ਕਾਰਨ ਆਮ ਲੋਕਾਂ ਨੂੰ ਆਉਣ-ਜਾਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਪੱਟੀ ਅਤੇ ਨੇੜਲੇ ਕਸਬਿਆਂ ਵਿਚ ਬੰਦ ਦਾ ਵਿਆਪਕ ਅਸਰ ਦੇਖਣ ਨੂੰ ਮਿਲਿਆ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਬੰਦ ਦੇ ਸੱਦੇ ਤਹਿਤ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਜੀ.ਟੀ. ਰੋਡ ’ਤੇ ਧਰਨਾ ਅਗਲੀ ਖ਼ਬਰ ਮਲੋਟ 'ਚ ਪੰਜਾਬ ਬੰਦ ਦੌਰਾਨ ਸੁੰਨਸਾਨ ਨਜ਼ਰ ਆਏ ਬਾਜ਼ਾਰ
Ad Position 24