21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਪੰਜਾਬ ਬੰਦ ਦੇ ਸੱਦੇ ਤਹਿਤ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਜੀ.ਟੀ. ਰੋਡ ’ਤੇ ਧਰਨਾ

ਗੁਰੂ ਹਰ ਸਹਾਏ, 21 ਅਗਸਤ (ਕਪਿਲ ਕੰਧਾਰੀ)- ਕੌਮੀ ਇਨਸਾਫ਼ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਸਮੇਤ ਹੋਰ ਮੰਗਾਂ ਨੂੰ ਲੈ ਕੇ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਤਹਿਤ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਫਿਰੋਜ਼ਪੁਰ-ਫਾਜ਼ਿਲਕਾ ਜੀਟੀ ਰੋਡ ’ਤੇ ਸ੍ਰੀ ਪ੍ਰਗਟ ਸਾਹਿਬ ਗੁਰਦੁਆਰਾ ਸਾਹਿਬ ਦੇ ਬਾਹਰ ਰੋਡ ਜਾਮ ਕਰਕੇ ਰੋਸ ਧਰਨਾ ਦਿੱਤਾ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 21-08-2026

ਗੁਰੂ ਹਰ ਸਹਾਏ, 21 ਅਗਸਤ (ਕਪਿਲ ਕੰਧਾਰੀ)- ਕੌਮੀ ਇਨਸਾਫ਼ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਸਮੇਤ ਹੋਰ ਮੰਗਾਂ ਨੂੰ ਲੈ ਕੇ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਤਹਿਤ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਫਿਰੋਜ਼ਪੁਰ-ਫਾਜ਼ਿਲਕਾ ਜੀਟੀ ਰੋਡ ’ਤੇ ਸ੍ਰੀ ਪ੍ਰਗਟ ਸਾਹਿਬ ਗੁਰਦੁਆਰਾ ਸਾਹਿਬ ਦੇ ਬਾਹਰ ਰੋਡ ਜਾਮ ਕਰਕੇ ਰੋਸ ਧਰਨਾ ਦਿੱਤਾ ਜਾ ਰਿਹਾ ਹੈ। 

ਇਹ ਧਰਨਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਇਕਾਈ ਪ੍ਰਧਾਨ ਗੁਰਦੇਵ ਸਿੰਘ ਦੀ ਅਗਵਾਈ ਹੇਠ ਲਗਾਇਆ ਗਿਆ। ਇਸ ਮੌਕੇ ਕੌਮੀ ਇਨਸਾਫ਼ ਮੋਰਚੇ ਨਾਲ ਜੁੜੇ ਨਰਿੰਦਰ ਸਿੰਘ ਜਤਾਲਾ, ਬਲਾਕ ਪ੍ਰਧਾਨ ਮਮਦੋਟ ਸਮੇਤ ਹੋਰ ਵੱਡੀ ਗਿਣਤੀ ਵਿੱਚ ਆਗੂ ਅਤੇ ਵਰਕਰ ਵੀ ਮੌਜੂਦ ਸਨ। ਧਰਨਾਕਾਰੀਆਂ ਵੱਲੋਂ ਪੰਜਾਬ ਬੰਦ ਦੇ ਸੱਦੇ ਦੀ ਹਮਾਇਤ ਕਰਦਿਆਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਅਤੇ ਆਪਣੀਆਂ ਮੰਗਾਂ ਨੂੰ ਲੈ ਕੇ ਆਵਾਜ਼ ਬੁਲੰਦ ਕੀਤੀ ਗਈ। ਆਗੂਆਂ ਨੇ ਕਿਹਾ ਕਿ ਮੋਰਚੇ ਵੱਲੋਂ ਲੰਬੇ ਸਮੇਂ ਤੋਂ ਬੰਦੀ ਸਿੰਘਾਂ ਦੀ ਰਿਹਾਈ ਸਮੇਤ ਹੋਰ ਮੰਗਾਂ ਲਈ ਸੰਘਰਸ਼ ਕੀਤਾ ਜਾ ਰਿਹਾ ਹੈ, ਜਿਸ ਨੂੰ ਲੈ ਕੇ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ।
ਧਰਨੇ ਕਾਰਨ ਫਿਰੋਜ਼ਪੁਰ-ਫਾਜ਼ਿਲਕਾ ਜੀਟੀ ਰੋਡ ’ਤੇ ਆਵਾਜਾਈ ਪੂਰੀ ਤਰ੍ਹਾਂ ਪ੍ਰਭਾਵਿਤ ਹੋਈ। ਸੜਕ ਦੇ ਦੋਵੇਂ ਪਾਸੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ, ਜਿਨ੍ਹਾਂ ਵਿੱਚ ਟਰੱਕਾਂ, ਕਾਰਾਂ ਅਤੇ ਹੋਰ ਵਾਹਨ ਸ਼ਾਮਲ ਸਨ। ਰਾਹਗੀਰਾਂ ਨੂੰ ਵੀ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।

ਧਰਨਾਕਾਰੀਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੀਆਂ ਮੰਗਾਂ ’ਤੇ ਗੰਭੀਰਤਾ ਨਾਲ ਵਿਚਾਰ ਕਰਦਿਆਂ ਜਲਦ ਤੋਂ ਜਲਦ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾ ਕਰਨ ਦੇ ਲਈ ਢੁਕਵੇਂ ਕਦਮ ਚੁੱਕੇ ਜਾਣ। ਧਰਨੇ ਦੌਰਾਨ ਸਥਿਤੀ ’ਤੇ ਨਜ਼ਰ ਰੱਖਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਪੁਖਤਾ ਪ੍ਰਬੰਧ ਕੀਤੇ ਗਏ ਹਨ

Ad Position 22
No active advertisement
ਪਿਛਲੀ ਖ਼ਬਰ ਪੰਜਗਰਾਈਂ ਕਲਾਂ 'ਪੰਜਾਬ ਬੰਦ' ਦੇ ਸੱਦੇ 'ਤੇ ਮੁਕੰਮਲ ਬੰਦ ਅਗਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਪੱਟੀ ਵਿਚ ਅਸਰ
Ad Position 24