21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਬੰਦ ਦਾ ਪੂਰਨ ਸਹਿਯੋਗ

ਕੁਹਾੜਾ (ਖੰਨਾ), 21 ਅਗਸਤ (ਸੰਦੀਪ ਸਿੰਘ ਕੁਹਾੜਾ)-ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਪੰਜਾਬ ਬੰਦ ਦੇ ਸੱਦੇ ਦਾ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਪੂਰਨ ਸਮਰਥਨ ਕੀਤਾ ਗਿਆ। ਲੁਧਿਆਣਾ-ਚੰਡੀਗੜ੍ਹ ਮੁੱਖ ਮਾਰਗ ’ਤੇ ਸਥਿਤ ਕੁਹਾੜਾ ਚੌਂਕ ਵਿਖੇ ਯੂਨੀਅਨ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਦੀ ....

Ad Position 21
No active advertisement
ਅਜੀਤ ਡੈਸਕ 21-08-2026
ਕੁਹਾੜਾ (ਖੰਨਾ), 21 ਅਗਸਤ (ਸੰਦੀਪ ਸਿੰਘ ਕੁਹਾੜਾ)-ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਪੰਜਾਬ ਬੰਦ ਦੇ ਸੱਦੇ ਦਾ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਪੂਰਨ ਸਮਰਥਨ ਕੀਤਾ ਗਿਆ। ਲੁਧਿਆਣਾ-ਚੰਡੀਗੜ੍ਹ ਮੁੱਖ ਮਾਰਗ ’ਤੇ ਸਥਿਤ ਕੁਹਾੜਾ ਚੌਂਕ ਵਿਖੇ ਯੂਨੀਅਨ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਕਿਸਾਨ ਆਗੂਆਂ ਅਤੇ ਵਰਕਰਾਂ ਨੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਆਵਾਜ਼ ਬੁਲੰਦ ਕੀਤੀ।
ਇਸ ਮੌਕੇ ਬਲਾਕ ਪ੍ਰਧਾਨ ਜਗਰਾਜ ਸਿੰਘ ਸਮੇਤ ਹੋਰ ਕਿਸਾਨ ਆਗੂਆਂ ਨੇ ਕਿਹਾ ਕਿ ਲੰਬੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਸਿੰਘਾਂ ਦੀ ਰਿਹਾਈ ਲਈ ਸਰਕਾਰ ਨੂੰ ਠੋਸ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੂੰ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਸਮਰਥਨ ਦਿੱਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਬੰਦ ਦੀ ਕਾਲ ਦੌਰਾਨ ਮਾਛੀਵਾੜਾ ਸਾਹਿਬ ਰਿਹਾ ਮੁਕੰਮਲ ਬੰਦ ਪੁਲਿਸ ਪ੍ਰਸ਼ਾਸਨ ਮੁਸਤੈਦ ਅਗਲੀ ਖ਼ਬਰ ਕੌਮੀ ਇਨਸਾਫ਼ ਮੋਰਚੇ ਦੇ ਸੱਦੇ ਤੇ ਕਸਬਾ ਮਜੀਠਾ ਵਿਖੇ ਮੁਕੰਮਲ ਬੰਦ
Ad Position 24