21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਪੰਜਾਬ ਬੰਦ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੇ ਕੀਤੀ ਸੜਕ ਜਾਮ

ਤਲਵੰਡੀ ਸਾਬੋ, 21 ਅਗਸਤ (ਰਣਜੀਤ ਸਿੰਘ ਰਾਜੂ)-ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਵੱਲੋਂ ਅੱਜ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੇ ਗਏ ਸਮਰਥਨ ਤਹਿਤ ਤਲਵੰਡੀ ਸਾਬੋ ਵਿਖੇ ਵੀ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੁਲਾਜ਼ਮਾਂ ਨੇ ਤਖ਼ਤ ਸਾਹਿਬ ਦੇ ...

Ad Position 21
No active advertisement
ਅਜੀਤ ਡੈਸਕ 21-08-2026
ਤਲਵੰਡੀ ਸਾਬੋ, 21 ਅਗਸਤ (ਰਣਜੀਤ ਸਿੰਘ ਰਾਜੂ)-ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਵੱਲੋਂ ਅੱਜ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੇ ਗਏ ਸਮਰਥਨ ਤਹਿਤ ਤਲਵੰਡੀ ਸਾਬੋ ਵਿਖੇ ਵੀ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੁਲਾਜ਼ਮਾਂ ਨੇ ਤਖ਼ਤ ਸਾਹਿਬ ਦੇ ਮੈਨੇਜਰ ਭਾਈ ਨਰਿੰਦਰਜੀਤ ਸਿੰਘ ਭਵਾਨੀਗੜ੍ਹ ਦੀ ਅਗਵਾਈ ਹੇਠ ਨਿਸ਼ਾਨ ਏ ਖਾਲਸਾ ਚੌਂਕ ਵਿਖੇ ਸੜਕ ਜਾਮ ਕਰਦਿਆਂ ਬੰਦੀ ਸਿੰਘਾਂ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ।ਮੈਨੇਜਰ ਨਰਿੰਦਰਜੀਤ ਸਿੰਘ ਅਤੇ ਤਖਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਕਿਹਾ ਕਿ ਅੱਜ ਸਮੁੱਚੇ ਪੰਜਾਬ ਵਾਸੀਆਂ ਨੇ ਆਪਣੀ ਭਾਵਨਾ ਦੱਸ ਦਿੱਤੀ ਹੈ ਕਿ ਓਹ ਬੰਦੀ ਸਿੰਘਾਂ ਦੀ ਰਿਹਾਈ ਮੰਗ ਰਹੇ ਹਨ ਇਸਲਈ ਸਰਕਾਰਾਂ ਨੂੰ ਵੀ ਲੋਕ ਭਾਵਨਾਵਾਂ ਦੀ ਕਦਰ ਕਰਦਿਆਂ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰ ਦੇਣਾ ਚਾਹੀਦੈ।
Ad Position 22
No active advertisement
ਪਿਛਲੀ ਖ਼ਬਰ ਬੰਦ ਦੇ ਸੱਦੇ ’ਤੇ ਕਸਬਾ ਓਠੀਆਂ ਪੂਰਨ ਤੌਰ ’ਤੇ ਬੰਦ ਅਗਲੀ ਖ਼ਬਰ ਕੌਮੀ ਇਨਸਾਫ ਮੋਰਚਾ ਦੀ ਕਾਲ ’ਤੇ ਮੁੱਲਾਂਪੁਰ ਦਾਖਾ ’ਚ ਬੰਦ ਨੂੰ ਭਰਵਾਂ ਸਮਰਥਨ
Ad Position 24