21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਬਿਲਡਰ ਦੇ ਦਫ਼ਤਰ ’ਤੇ ਦੋ ਹਥਿਆਰਬੰਦ ਨੌਜਵਾਨਾਂ ਵਲੋਂ ਫਾਇਰਿੰਗ

ਜ਼ੀਰਕਪੁਰ, 21 ਅਗਸਤ (ਮੇਜਰ ਅਲੀ)- ਜ਼ੀਰਕਪੁਰ ਵਿੱਚ ਇੱਕ ਬਿਲਡਰ ਦੇ ਦਫ਼ਤਰ ’ਤੇ ਦੋ ਹਥਿਆਰਬੰਦ ਨੌਜਵਾਨਾਂ ਵੱਲੋਂ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਦੋਵੇਂ ਹਮਲਾਵਰਾਂ ਨੇ ਪ੍ਰੋਜੈਕਟ ਦੇ ਗੇਟ ’ਤੇ ਤਿੰਨ ਫਾਇਰ ਕੀਤੇ ਅਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ।

Ad Position 21
No active advertisement
ਅਜੀਤ ਡੈਸਕ 21-08-2026

ਜ਼ੀਰਕਪੁਰ, 21 ਅਗਸਤ (ਮੇਜਰ ਅਲੀ)- ਜ਼ੀਰਕਪੁਰ ਵਿੱਚ ਇੱਕ ਬਿਲਡਰ ਦੇ ਦਫ਼ਤਰ ’ਤੇ ਦੋ ਹਥਿਆਰਬੰਦ ਨੌਜਵਾਨਾਂ ਵੱਲੋਂ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਦੋਵੇਂ ਹਮਲਾਵਰਾਂ ਨੇ ਪ੍ਰੋਜੈਕਟ ਦੇ ਗੇਟ ’ਤੇ ਤਿੰਨ ਫਾਇਰ ਕੀਤੇ ਅਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ।

ਬਿਲਡਰ ਅਮਿਤ ਦੁਆ ਨੇ ਦੱਸਿਆ ਕਿ ਉਸ ਨੂੰ ਪਿਛਲੇ ਕਰੀਬ ਇੱਕ ਸਾਲ ਤੋਂ ਲਗਾਤਾਰ ਧਮਕੀਆਂ ਮਿਲ ਰਹੀਆਂ ਸਨ। ਉਸ ਦਾ ਦਾਅਵਾ ਹੈ ਕਿ ਉਸ ਦੇ ਨਾਲ-ਨਾਲ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।

ਫਾਇਰਿੰਗ ਦੀ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਪੁਲਿਸ ਵੱਲੋਂ ਹਮਲਾਵਰਾਂ ਦੀ ਪਛਾਣ ਕਰਨ ਅਤੇ ਫਾਇਰਿੰਗ ਪਿੱਛੇ ਕਾਰਨਾਂ ਦਾ ਪਤਾ ਲਗਾਉਣ ਲਈ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਬੰਦ ਦੇ ਸੱਦੇ ਤੇ ਕਸਬਾ ਚਮਿਆਰੀ ਪੂਰਨ ਤੌਰ ਤੇ ਬੰਦ ਅਗਲੀ ਖ਼ਬਰ ਪੰਜਾਬ ਬੰਦ ਦੇ ਸੱਦੇ ਨੂੰ ਸਰਦੂਲਗੜ੍ਹ ਵਿੱਚ ਪੂਰਨ ਹੁੰਗਾਰਾ
Ad Position 24