21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਲਾਲੜੂ-ਹੰਡੇਸਰਾ ਵਿੱਚ ਪੰਜਾਬ ਬੰਦ ਦਾ ਪੂਰਾ ਅਸਰ

ਲਾਲੜੂ, (ਮੋਹਾਲੀ) 21 ਅਗਸਤ (ਰਾਜਬੀਰ ਸਿੰਘ): ਬੰਦੀ ਸਿੰਘਾਂ ਦੇ ਹੱਕ ਵਿੱਚ ਕੌਮੀ ਇਨਸਾਫ਼ ਮੋਰਚਾ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਦਾ ਅੱਜ ਲਾਲੜੂ, ਹੰਡੇਸਰਾ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਪੂਰਾ ਅਸਰ ਦੇਖਣ ਨੂੰ ਮਿਲਿਆ। ਦੁਕਾਨਦਾਰਾਂ ਸਮੇਤ ਹਰ ਵਰਗ ਦੇ ਲੋਕਾਂ ਨੇ ਅਕਾਲੀ ਦਲ ਵਾਰਿਸ ਪੰਜਾਬ ਦੇ ....

Ad Position 21
No active advertisement
ਅਜੀਤ ਡੈਸਕ 21-08-2026
ਲਾਲੜੂ, (ਮੋਹਾਲੀ) 21 ਅਗਸਤ (ਰਾਜਬੀਰ ਸਿੰਘ): ਬੰਦੀ ਸਿੰਘਾਂ ਦੇ ਹੱਕ ਵਿੱਚ ਕੌਮੀ ਇਨਸਾਫ਼ ਮੋਰਚਾ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਦਾ ਅੱਜ ਲਾਲੜੂ, ਹੰਡੇਸਰਾ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਪੂਰਾ ਅਸਰ ਦੇਖਣ ਨੂੰ ਮਿਲਿਆ। ਦੁਕਾਨਦਾਰਾਂ ਸਮੇਤ ਹਰ ਵਰਗ ਦੇ ਲੋਕਾਂ ਨੇ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਬੰਦ ਦਾ ਪੂਰਾ ਸਮਰਥਨ ਕੀਤਾ। ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ  ’ਤੇ ਸਥਿਤ ਲਾਲੜੂ ਖੇਤਰ ਵਿੱਚ ਆਵਾਜਾਈ ਘੱਟ  ਰਹੀ, ਜਦਕਿ ਅੰਬਾਲਾ-ਨਰਾਇਣਗੜ੍ਹ ਮਾਰਗ ’ਤੇ ਹੰਡੇਸਰਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਨਿਰਮੈਲ ਸਿੰਘ ਜੌਲਾ ਦੀ ਅਗਵਾਈ ਹੇਠ ਸੜਕ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਬੰਦ ਦੇ ਸੱਦੇ ਕਾਰਨ ਲਾਲੜੂ ਮੰਡੀ ਅਤੇ ਹੰਡੇਸਰਾ ਦੇ ਬਾਜ਼ਾਰਾਂ ਵਿੱਚ ਦੁਕਾਨਾਂ ਅਤੇ ਪ੍ਰਾਈਵੇਟ ਸਕੂਲ ਬੰਦ ਰਹੇ। ਹਾਲਾਂਕਿ ਕੈਮਿਸਟਾਂ ਦੀਆਂ ਦੁਕਾਨਾਂ, ਡਾਕਟਰਾਂ ਦੇ ਕਲੀਨਿਕ, ਦੁੱਧ ਦੀਆਂ ਡੇਅਰੀਆਂ ਅਤੇ ਸਰਕਾਰੀ ਅਦਾਰੇ ਖੁੱਲ੍ਹੇ ਰਹੇ। ਇਸ ਮੌਕੇ ਨਿਰਮੈਲ ਸਿੰਘ ਜੌਲਾ ਨੇ ਕਿਹਾ ਕਿ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਜੇਲ੍ਹਾਂ ਵਿੱਚ ਬੰਦ ਹਨ ਅਤੇ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਵਿੱਚ ਵੱਖ-ਵੱਖ ਸਰਕਾਰਾਂ ਦਾ ਰਵੱਈਆ ਇੱਕੋ ਜਿਹਾ ਰਿਹਾ ਹੈ। ਉਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਲਈ ਠੋਸ ਕਦਮ ਚੁੱਕਣ ਦੀ ਮੰਗ ਕੀਤੀ।
Ad Position 22
No active advertisement
ਪਿਛਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਲਈ ਨਵਾਂਸ਼ਹਿਰ ਮੁਕੰਮਲ ਬੰਦ ਰਿਹਾ ਅਗਲੀ ਖ਼ਬਰ ਬੰਦ ਦੋਰਾਨ ਮਮਦੋਟ ਇਲਾਕੇ ਵਿਚੋਂ ਭਰਪੂਰ ਸਮਰਥਨ
Ad Position 24