ਜੈਂਤੀਪੁਰ, 21 ਅਗਸਤ (ਭੁਪਿੰਦਰ ਸਿੰਘ ਗਿੱਲ )-ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੌਮੀ ਇਨਸਾਫ ਮੋਰਚੇ ਵੱਲੋਂ ਅੱਜ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਦੇ ਤਹਿਤ ਸਿੱਖ ਜਥੇਬੰਦੀਆਂ ਵੱਲੋਂ ਅੰਮ੍ਰਿਤਸਰ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ 'ਚ ਧਰਨਾ ਦਿੰਦਿਆ ਬੰਦੀ ਸਿੰਘਾਂ ਨੂੰ ਰਿਹਾਈ ਦੀ ਮੰਗ ਕੀਤੀ ਕਸਬਾ ਮਜੀਠਾ 'ਚ ਸਮਾਝ ਸੁਧਾਰ ਸੋਸਾਇਟੀ ਵਲੋ ਵਾਹਿਗੁਰੂ ਦਾ ਜਾਪ ਕਰਕੇ ਜਿਹੜੀਆਂ ਦੁਕਾਨਾਂ ਖੁਲੀਆਂ ਸਨ, ਉਨ੍ਹਾਂ ਦੀ ਅੱਗੇ ਜਾਪ ਕੀਤਾ ਤੇ ਦੁਕਾਨਦਾਰਾ ਵਲੋ ਦੁਕਾਨਾਂ ਦੇ ਸਟਰ ਬੰਦ ਕਰਕੇ ਜਾਪ ਕਰ ਰਹੇ ਸਿੰਘਾਂ ਨਾਲ ਜਾਪ ਕਰਨਾ ਸ਼ੁਰੂ ਕਰ ਦਿੱਤਾ ਇਸ ਮੌਕੇ ਬੋਲਦਿਆਂ ਵੱਖ-ਵੱਖ ਆਗੂਆਂ ਨੇ ਕਿਹਾ ਕਿ ਕੌਮੀ ਇਨਸਾਫ ਮੋਰਚੇ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਮੰਗ ਕੀਤੀ ਜਾ ਰਹੀ ਹੈ ਅਤੇ ਚੰਡੀਗੜ੍ਹ ਵਿਖੇ ਲਗਾਤਾਰ ਧਰਨਾ ਵੀ ਦਿੱਤਾ ਜਾ ਰਿਹਾ ਹੈ ਪਰ ਕਿਸੇ ਵੀ ਸਰਕਾਰ ਨੇ ਬੰਦੀ ਸਿੰਘਾਂ ਦੀ ਰਿਹਾਈ ਵੱਲ ਕੋਈ ਧਿਆਨ ਨਹੀਂ ਦਿੱਤਾ ਉਹਨਾਂ ਕਿਹਾ ਕਿ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।ਕਸਬਾ ਜੈਂਤੀਪੁਰ ਮੁਕੰਮਲ ਤੋਰ ਤੇ ਬੰਦ ਰਿਹਾ ਲੋਕਾਂ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈਂ ਜੋ ਵੀ ਕੁਰਬਾਨੀ ਦੇਣੀ ਪਵੇ ਅਸੀਂ ਸਿੱਖ ਸੰਗਤ ਦੇ ਨਾਲ ਹਾਂ।
ਤਾਜ਼ਾ ਖ਼ਬਰਾਂ
Free
ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅੱਡਾ ਜੈਂਤੀਪੁਰ ਮੁਕੰਮਲ ਬੰਦ ਰਿਹਾ
ਜੈਂਤੀਪੁਰ, 21 ਅਗਸਤ (ਭੁਪਿੰਦਰ ਸਿੰਘ ਗਿੱਲ )-ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੌਮੀ ਇਨਸਾਫ ਮੋਰਚੇ ਵੱਲੋਂ ਅੱਜ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਦੇ ਤਹਿਤ ਸਿੱਖ ਜਥੇਬੰਦੀਆਂ ਵੱਲੋਂ ਅੰਮ੍ਰਿਤਸਰ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ 'ਚ ...
ਅਜੀਤ ਡੈਸਕ
21-08-2026