21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਪੰਜਾਬ ਬੰਦ ਦੇ ਸੱਦੇ 'ਤੇ ਹੰਡਿਆਇਆ ਦੇ ਬਾਜ਼ਾਰ ਰਹੇ ਬੰਦ, ਆਵਾਜਾਈ 'ਤੇ ਵੀ ਪਿਆ ਅਸਰ

ਹੰਡਿਆਇਆ, 21 ਅਗਸਤ (ਗੁਰਜੀਤ ਸਿੰਘ ਖੁੱਡੀ)-ਕੌਮੀ ਇਨਸਾਫ਼ ਮੋਰਚੇ ਵੱਲੋਂ ਸਿੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਨੂੰ ਕਸਬਾ ਹੰਡਿਆਇਆ ਵਿਖੇ ਭਰਵਾਂ ਹੁੰਗਾਰਾ ਮਿਲਿਆ। ਬੰਦ ਦੇ ਸੱਦੇ ਤਹਿਤ ਕਸਬੇ ....

Ad Position 21
No active advertisement
ਅਜੀਤ ਡੈਸਕ 21-08-2026

ਹੰਡਿਆਇਆ, 21 ਅਗਸਤ (ਗੁਰਜੀਤ ਸਿੰਘ ਖੁੱਡੀ)-ਕੌਮੀ ਇਨਸਾਫ਼ ਮੋਰਚੇ ਵੱਲੋਂ ਸਿੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਨੂੰ ਕਸਬਾ ਹੰਡਿਆਇਆ ਵਿਖੇ ਭਰਵਾਂ ਹੁੰਗਾਰਾ ਮਿਲਿਆ। ਬੰਦ ਦੇ ਸੱਦੇ ਤਹਿਤ ਕਸਬੇ ਦੇ ਸਮੂਹ ਬਾਜ਼ਾਰ ਦਿਨ ਭਰ ਬੰਦ ਰਹੇ।ਸਵੇਰ ਤੋਂ ਹੀ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਬੰਦ ਰੱਖੀਆਂ। ਕੱਪੜਾ ਮਾਰਕੀਟ, ਕਰਿਆਨਾ ਮਾਰਕੀਟ ਅਤੇ ਹੋਰ ਮੁੱਖ ਬਾਜ਼ਾਰਾਂ ਦੀਆਂ ਦੁਕਾਨਾਂ 'ਤੇ ਤਾਲੇ ਲਟਕੇ ਰਹੇ। ਬਾਜ਼ਾਰਾਂ 'ਚ ਸੁੰਨ-ਸਾਨ ਛਾਈ ਰਹੀ।ਬੰਦ ਦਾ ਅਸਰ ਆਵਾਜਾਈ 'ਤੇ ਵੀ ਸਾਫ਼ ਤੌਰ 'ਤੇ ਦੇਖਣ ਨੂੰ ਮਿਲਿਆ। ਸੜਕਾਂ 'ਤੇ ਆਵਾਜਾਈ ਆਮ ਦਿਨਾਂ ਨਾਲੋਂ ਬਹੁਤ ਘੱਟ ਰਹੀ। ਪ੍ਰਾਈਵੇਟ ਸਕੂਲ ਅਤੇ ਪ੍ਰਾਈਵੇਟ ਬੱਸਾਂ ਵੀ ਕਾਫੀ ਹੱਦ ਤੱਕ ਬੰਦ ਰਹੀਆਂ, ਜਿਸ ਕਾਰਨ ਵਿਦਿਆਰਥੀਆਂ ਅਤੇ ਯਾਤਰੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।ਇਸ ਮੌਕੇ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਦਿੱਤਾ ਗਿਆ ਪੰਜਾਬ ਬੰਦ ਦਾ ਸੱਦਾ ਪੂਰੀ ਤਰ੍ਹਾਂ ਸਫ਼ਲ ਅਤੇ ਸ਼ਾਂਤਮਈ ਰਿਹਾ।

Ad Position 22
No active advertisement
ਪਿਛਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਗੋਲਡਨ ਗੇਟ ਜਾਮ, ਪੁਲਿਸ ਨੇ ਕਈ ਕਾਰਕੁਨ ਕੀਤੇ ਗ੍ਰਿਫ਼ਤਾਰ ਅਗਲੀ ਖ਼ਬਰ ਜਸ਼ਨਪ੍ਰੀਤ ਸਿੰਘ ਕਤਲ ਮਾਮਲੇ 'ਚ ਮੁੱਖ ਦੋਸ਼ੀਆਂ ਨੂੰ ਪਨਾਹ ਤੇ ਮਾਲੀ ਮਦਦ ਦੇਣ ਦੇ ਦੋਸ਼ ਹੇਠ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ
Ad Position 24