21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਕੌਮੀ ਇਨਸਾਫ ਮੋਰਚੇ ਦੇ ਸੱਦੇ ਉੱਤੇ ਖਮਾਣੋ ਰਿਹਾ ਪੂਰਨ ਰੂਪ ਵਿਚ ਬੰਦ

ਖਮਾਣੋਂ, 21 ਅਗਸਤ (ਜੋਗਿੰਦਰ ਪਾਲ)- ਕੌਮੀ ਇਨਸਾਫ ਮੋਰਚੇ ਵੱਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਤੇ ਚਲਦਿਆਂ ਖਮਾਣੋਂ ਅੰਦਰ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਖਮਾਣੋ ਦੇ ਮੁੱਖ ਬਾਜ਼ਾਰ ਵਿੱਚ ਰੋਸ ਧਰਨਾ ਦਿੱਤਾ ਗਿਆ ਅਤੇ ਆਵਾਜਾਈ ਠੱਪ ਰੱਖੀ ਗਈ। ਆਗੂਆਂ ਨੇ ਸ਼ਹਿਰ ਦੇ ਦੁਕਾਨਦਾਰਾਂ ਅਤੇ ਆਮ ਲੋਕਾਂ ਨੂੰ ਉਹਨਾਂ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਜਿੱਥੇ ਦੁਕਾਨਾਂ ਖੁੱਲੀਆਂ ਸਨ ਤਾਂ ਉਹਨਾਂ ਨੂੰ ਵੀ ਬੇਨਤੀ ਕਰਕੇ ਇਸ ਬੰਦ ਦਾ ਸਮਰਥਨ ਕਰਨ ਦੀ ਅਪੀਲ ਕੀਤੀ।

Ad Position 21
No active advertisement
ਅਜੀਤ ਡੈਸਕ 21-08-2026

ਖਮਾਣੋਂ, 21 ਅਗਸਤ (ਜੋਗਿੰਦਰ ਪਾਲ)- ਕੌਮੀ ਇਨਸਾਫ ਮੋਰਚੇ ਵੱਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਤੇ ਚਲਦਿਆਂ ਖਮਾਣੋਂ ਅੰਦਰ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਖਮਾਣੋ ਦੇ ਮੁੱਖ ਬਾਜ਼ਾਰ ਵਿੱਚ ਰੋਸ ਧਰਨਾ ਦਿੱਤਾ ਗਿਆ ਅਤੇ ਆਵਾਜਾਈ ਠੱਪ ਰੱਖੀ ਗਈ। ਆਗੂਆਂ ਨੇ ਸ਼ਹਿਰ ਦੇ ਦੁਕਾਨਦਾਰਾਂ ਅਤੇ ਆਮ  ਲੋਕਾਂ ਨੂੰ ਉਹਨਾਂ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਜਿੱਥੇ  ਦੁਕਾਨਾਂ ਖੁੱਲੀਆਂ ਸਨ ਤਾਂ ਉਹਨਾਂ ਨੂੰ ਵੀ ਬੇਨਤੀ ਕਰਕੇ ਇਸ ਬੰਦ ਦਾ ਸਮਰਥਨ ਕਰਨ ਦੀ ਅਪੀਲ ਕੀਤੀ। ਇਸ ਮੌਕੇ ਤੇ ਆਗੂਆਂ ਨੇ ਕਿਹਾ ਕਿ ਕੌਮੀ ਇਨਸਾਫ ਮੋਰਚਾ ਵੱਲੋਂ  ਸ਼ਾਂਤਮਈ ਢੰਗ ਦੇ ਨਾਲ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ ਕਿਉਂਕਿ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਬੜੇ ਚਿਰ ਤੋਂ ਉਹ ਸਰਕਾਰਾਂ ਕੋਲ ਕਰ ਰਹੇ ਨੇ ਪਰ ਸਰਕਾਰਾਂ ਵੱਲੋਂ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਜਿਸ ਕਾਰਨ ਮਜਬੂਰੀ ਵੱਸ ਉਹਨਾਂ ਨੂੰ ਆਪਣਾ ਰੋਸ ਇਸ ਰੂਪ ਦੇ ਵਿੱਚ ਕਰਨਾ ਪੈ ਰਿਹਾ ਹੈ  ਉਹਨਾਂ  ਕਿਹਾ ਕਿ ਇਸ ਦੌਰਾਨ ਐਮਰਜੈਂਸੀ  ਸੇਵਾਵਾਂ ਦਾ  ਧਿਆਨ ਰੱਖਿਆ ਜਾ ਰਿਹਾ ਹੈ ਤਾਂ ਜੋ  ਉਹ ਕਿਸੇ ਤਰ੍ਹਾਂ ਨਾਲ ਪ੍ਰਭਾਵਿਤ ਨਾ ਹੋਣ। ਪੰਜਾਬ ਬੰਦ ਦੌਰਾਨ ਸ਼ਹਿਰ ਦੇ ਪ੍ਰਾਈਵੇਟ ਸਕੂਲ ਵੀ ਪੂਰਨ ਤੌਰ ਤੇ ਬੰਦ ਰਹੇ।  ਇਸ ਮੌਕੇ ਸੁਖਦੇਵ ਸਿੰਘ ਗੱਗੜ੍ਹਵਾਲ, ਅਮਰੀਕ ਸਿੰਘ ਰੋਮੀ, ਕਿਰਪਾਲ ਸਿੰਘ ਬਦੇਸ਼ ਕਲਾਂ, ਉੱਤਮ ਸਿੰਘ ਸੇਖੋਂ,  ਸ਼ਿੰਗਾਰਾ ਸਿੰਘ ਬਡਲਾ, ਕਰਨੈਲ ਸਿੰਘ ਜਟਾਣਾ ਨੀਵਾਂ, ਮੋਹਨ ਸਿੰਘ ਭੁੱਟਾ, ਸੁਖਦੇਵ ਸਿੰਘ ਕੰਗ ਕੁਲਵੰਤ ਸਿੰਘ,  ਮਨਜੀਤ ਸਿੰਘ ਗਰਚਾ, ਭਰਪੂਰ ਸਿੰਘ,  ਡਾਕਟਰ ਦਵਿੰਦਰ ਸਿੰਘ ਮਾਂਗਟ, ਗੋਲਡੀ ਸੋਮਲ, ਜਗਤਾਰ ਸਿੰਘ ਬਿੰਦੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਹੋਰ ਆਗੂ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਵੱਲਾ ਵਿਖੇ ਕਾਰੋਬਾਰ ਮੁਕੰਮਲ ਰਿਹਾ ਬੰਦ ਅਗਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦੇ ਸੱਦੇ ਨੂੰ ਜ਼ੀਰਕਪੁਰ 'ਚ ਭਰਵਾਂ ਹੁੰਗਾਰਾ
Ad Position 24