21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਦੋਸਤ ਦਾ ਕਤਲ ਕਰਨ ਵਾਲੇ ਤਿੰਨ ਦੋਸ਼ੀਆਂ ਵਿਚੋਂ ਦੋ ਪੁਲਿਸ ਵਲੋਂ ਕਾਬੂ

ਰਾਮ ਤੀਰਥ, 21 ਅਗਸਤ (ਧਰਵਿੰਦਰ ਸਿੰਘ ਔਲਖ) ਬਾਬਾ ਮੀਕੇ ਸ਼ਾਹ ਕਲੋਨੀ, ਰਾਮ ਤੀਰਥ ਵਾਸੀ ਨੌਜਵਾਨ ਰੇਸ਼ਮ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਥਾਣਾ ਕੰਬੋਅ ਦੀ ਪੁਲਿਸ ਨੇ ਨਾਮਜ਼ਦ ਤਿੰਨ ਦੋਸ਼ੀਆਂ ਵਿੱਚੋਂ ਦੋ ਨੂੰ ਕਾਬੂ ਕਰ ਲਿਆ ਹੈ। ਪੁਲਿਸ ਵੱਲੋਂ ਮੁਲਜ਼ਮਾਂ ਖ਼ਿਲਾਫ਼ ਬੀ.ਐੱਨ.ਐੱਸ. ਦੀਆਂ ਧਾਰਾਵਾਂ 105 ਅਤੇ 3(5) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 21-08-2026

ਰਾਮ ਤੀਰਥ, 21 ਅਗਸਤ (ਧਰਵਿੰਦਰ ਸਿੰਘ ਔਲਖ) ਬਾਬਾ ਮੀਕੇ ਸ਼ਾਹ ਕਲੋਨੀ, ਰਾਮ ਤੀਰਥ ਵਾਸੀ ਨੌਜਵਾਨ ਰੇਸ਼ਮ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਥਾਣਾ ਕੰਬੋਅ ਦੀ ਪੁਲਿਸ ਨੇ ਨਾਮਜ਼ਦ ਤਿੰਨ ਦੋਸ਼ੀਆਂ ਵਿੱਚੋਂ ਦੋ ਨੂੰ ਕਾਬੂ ਕਰ ਲਿਆ ਹੈ। ਪੁਲਿਸ ਵੱਲੋਂ ਮੁਲਜ਼ਮਾਂ ਖ਼ਿਲਾਫ਼ ਬੀ.ਐੱਨ.ਐੱਸ. ਦੀਆਂ ਧਾਰਾਵਾਂ 105 ਅਤੇ 3(5) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਯਾਦਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਰੇਸ਼ਮ ਸਿੰਘ ਦੇ ਵੱਡੇ ਭਰਾ ਸਾਹਿਬ ਸਿੰਘ ਪੁੱਤਰ ਕੁਲਵੰਤ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਗੁਰਲਾਲ ਸਿੰਘ ਪੁੱਤਰ ਜਗਤਾਰ ਸਿੰਘ, ਕੁੱਲਾ ਪੁੱਤਰ ਮੀਣਾ ਅਤੇ ਦੇਬਾ ਪੁੱਤਰ ਨਰਮਾ, ਤਿੰਨੇ ਵਾਸੀ ਕਲੇਰ ਰਾਮ ਤੀਰਥ, ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਤੀਜੇ ਮੁਲਜ਼ਮ ਦੀ ਭਾਲ ਜਾਰੀ ਹੈ। ਮ੍ਰਿਤਕ ਦੀ ਮਾਤਾ ਭਜਨ ਕੌਰ ਵਿਧਵਾ ਕੁਲਵੰਤ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ ਰੇਸ਼ਮ ਸਿੰਘ ਆਪਣੇ ਦੋਸਤ ਗੁਰਲਾਲ, ਕੁੱਲਾ ਅਤੇ ਦੇਬਾ ਨਾਲ ਘਰੋਂ ਇਹ ਕਹਿ ਕੇ ਗਿਆ ਸੀ ਕਿ ਉਹ ਨਹਿਰ ਵਿੱਚ ਨਹਾਉਣ ਜਾ ਰਹੇ ਹਨ। ਸ਼ਾਮ ਤੱਕ ਰੇਸ਼ਮ ਦੇ ਘਰ ਨਾ ਪਰਤਣ ’ਤੇ ਪਰਿਵਾਰ ਵੱਲੋਂ ਉਸ ਦੇ ਦੋਸਤਾਂ ਕੋਲੋਂ ਪੁੱਛਗਿੱਛ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਰੇਸ਼ਮ ਆਪਣੀ ਭੈਣ ਕੋਲ ਚਲਾ ਗਿਆ ਹੈ। ਪਰਿਵਾਰ ਵੱਲੋਂ ਰਿਸ਼ਤੇਦਾਰਾਂ ਕੋਲ ਭਾਲ ਕਰਨ ਦੇ ਬਾਵਜੂਦ ਉਸ ਦਾ ਕੋਈ ਪਤਾ ਨਹੀਂ ਲੱਗਿਆ। ਮਾਤਾ ਨੇ ਦੱਸਿਆ ਕਿ ਪੁਲਿਸ ਵੱਲੋਂ ਮੁਲਜ਼ਮਾਂ ਕੋਲੋਂ ਪੁੱਛਗਿੱਛ ਕਰਨ ’ਤੇ ਉਨ੍ਹਾਂ ਰੇਸ਼ਮ ਸਿੰਘ ਦੀ ਲਾਸ਼ ਪਿੰਡ ਧੌਲ ਕਲਾਂ ਨੇੜੇ ਨਹਿਰ ਦੇ ਇੱਕ ਮੋਘੇ ਵਿੱਚੋਂ ਬਰਾਮਦ ਕਰਵਾਈ। ਉਨ੍ਹਾਂ ਦੱਸਿਆ ਕਿ ਰੇਸ਼ਮ ਸਿੰਘ ਸੈਂਟਰੀ ਦਾ ਕੰਮ ਕਰਦਾ ਸੀ ਅਤੇ ਉਹ ਆਪਣੇ ਪੁੱਤਰ ਨਾਲ ਹੀ ਰਹਿ ਰਹੀ ਸੀ।

 ਭਜਨ ਕੌਰ ਨੇ ਭਾਵੁਕ ਹੁੰਦਿਆਂ ਦੱਸਿਆ ਕਿ ਉਸ ਦੇ ਪਤੀ ਦੀ ਕਰੀਬ ਸੱਤ ਸਾਲ ਪਹਿਲਾਂ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ ਅਤੇ ਪੰਜ ਸਾਲ ਪਹਿਲਾਂ ਉਸ ਦੇ ਵੱਡੇ ਪੁੱਤਰ ਦਾ ਵੀ ਕਤਲ ਹੋ ਗਿਆ ਸੀ। ਉਨ੍ਹਾਂ ਕਿਹਾ ਕਿ ਰੇਸ਼ਮ ਸਿੰਘ ਦੇ ਕਤਲ ਦਾ ਕਾਰਨ ਅਜੇ ਤੱਕ ਪਰਿਵਾਰ ਨੂੰ ਪਤਾ ਨਹੀਂ ਲੱਗ ਸਕਿਆ। ਉਨ੍ਹਾਂ ਪੁਲਿਸ ਤੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਕੇ ਕਤਲ ਦੇ ਕਾਰਨ ਦਾ ਪਤਾ ਲਗਾਉਣ ਅਤੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ।

Ad Position 22
No active advertisement
ਪਿਛਲੀ ਖ਼ਬਰ ਸੁਧਾਰ 'ਚ ਆਈ.ਸੀ.ਆਈ.ਸੀ.ਆਈ. ਬੈਂਕ ਦੇ ਏ.ਟੀ.ਐੱਮ. ਨੂੰ ਲੁੱਟਣ ਦੀ ਕੋਸ਼ਿਸ਼ ਅਸਫ਼ਲ ਅਗਲੀ ਖ਼ਬਰ ਸਰਹੱਦੀ ਇਲਾਕੇ ਦੇ ਕਸਬਿਆਂ ’ਚ ਬੰਦ ਦਾ ਪੂਰਾ ਅਸਰ
Ad Position 24