21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਸੱਜਣ ਕੁਮਾਰ ਨੂੰ 'ਰੋਲ ਮਾਡਲ' ਦੱਸਣ ਵਾਲੇ ਦੀਪੇਂਦਰ ਹੁੱਡਾ ਨੂੰ ਕਾਂਗਰਸ ਤੁਰੰਤ ਬਰਖ਼ਾਸਤ ਕਰੇ- ਕੁਲਦੀਪ ਸਿੰਘ ਧਾਲੀਵਾਲ

ਅਜਨਾਲਾ (ਅੰਮ੍ਰਿਤਸਰ), 21 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਕਾਂਗਰਸੀ ਸੰਸਦ ਮੈਂਬਰ ਦੀਪੇਂਦਰ ਹੁੱਡਾ ਵਲੋਂ ਸਿੱਖਾਂ ਦੇ ਕਾਤਲ...

Ad Position 21
No active advertisement
ਅਜੀਤ ਡੈਸਕ 21-08-2026

ਅਜਨਾਲਾ (ਅੰਮ੍ਰਿਤਸਰ), 21 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਕਾਂਗਰਸੀ ਸੰਸਦ ਮੈਂਬਰ ਦੀਪੇਂਦਰ ਹੁੱਡਾ ਵਲੋਂ ਸਿੱਖਾਂ ਦੇ ਕਾਤਲ ਸੱਜਣ ਕੁਮਾਰ ਨੂੰ ਕਥਿਤ ਤੌਰ 'ਤੇ ਆਪਣਾ 'ਰੋਲ ਮਾਡਲ' ਦੱਸੇ ਜਾਣ 'ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਹਲਕਾ ਅਜਨਾਲਾ ਦੇ ਵਿਧਾਇਕ ਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਾਂਗਰਸ ਹਾਈਕਮਾਂਡ ਤੋਂ ਦੀਪੇਂਦਰ ਹੁੱਡਾ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਕਿਹਾ ਕਿ 1984 ਦੇ ਸਿੱਖ ਵਿਰੋਧੀ ਕਤਲੇਆਮ ਨਾਲ ਜੁੜੇ ਅਤੇ ਉਸ ਸਮੇਂ ਅਨੇਕਾਂ ਸਿੱਖਾਂ ਦਾ ਕਤਲ ਕਰਨ ਵਾਲੇ ਸੱਜਣ ਕੁਮਾਰ ਨੂੰ ਦੀਪੇਂਦਰ ਹੁੱਡਾ ਵਲੋਂ 'ਰੋਲ ਮਾਡਲ' ਦੱਸਣਾ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਬਿਆਨ ਹੈ।

ਉਨ੍ਹਾਂ ਕਿਹਾ ਕਿ ਦੀਪੇਂਦਰ ਹੁੱਡਾ ਜੋ ਕਿ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਹੁੱਡਾ ਦੇ ਸਪੁੱਤਰ ਹਨ ਤੇ ਉਹ ਪੰਜਾਬ ਦੇ ਸੰਸਦ ਮੈਂਬਰਾਂ ਸੁਖਜਿੰਦਰ ਸਿੰਘ ਰੰਧਾਵਾਂ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਹੋਰਨਾਂ ਨਾਲ ਵੀ ਬੈਠਦੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੂੰ ਇਸ ਮਾਮਲੇ 'ਤੇ ਚੁੱਪ ਰਹਿਣ ਦੀ ਬਜਾਏ ਆਪਣਾ ਸਪੱਸ਼ਟ ਸਟੈਂਡ ਸਾਹਮਣੇ ਰੱਖਣਾ ਚਾਹੀਦਾ ਹੈ। ਉਨ੍ਹਾਂ ਕਾਂਗਰਸ ਪਾਰਟੀ ਦੇ ਪ੍ਰਧਾਨ ਮਲਿਕਾਰਜੁਨ ਖੜਗੇ, ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਕੋਲੋਂ ਮੰਗ ਕੀਤੀ ਕਿ ਕਾਂਗਰਸ ਪਾਰਟੀ ਦੀਪੇਂਦਰ ਹੁੱਡਾ ਨੂੰ ਤੁਰੰਤ ਬਰਖ਼ਾਸਤ ਕਰੇ ਅਤੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਜਿੰਨ੍ਹਾਂ ਵਿਚ ਪ੍ਰਤਾਪ ਸਿੰਘ ਬਾਜਵਾ, ਪਰਗਟ ਸਿੰਘ ਅਤੇ ਸੁਖਪਾਲ ਸਿੰਘ ਖਹਿਰਾ ਵੀ ਇਸ ਬਿਆਨ ਖ਼ਿਲਾਫ਼ ਆਪਣਾ ਵਿਰੋਧ ਦਰਜ ਕਰਵਾ ਕੇ ਉਸਨੂੰ ਪਾਰਟੀ ਵਿਚੋਂ ਬਾਹਰ ਕਢਵਾਉਣ।

ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਕਾਂਗਰਸ ਦੇ ਆਗੂ ਅਜਿਹਾ ਨਹੀਂ ਕਰਦੇ ਤਾਂ ਇਸਦਾ ਮਤਲਬ ਪੰਜਾਬ ਕਾਂਗਰਸ ਦੇ ਲੀਡਰ ਵੀ ਸਿੱਖਾਂ ਦੇ ਕਾਤਲ ਸੱਜਣ ਕੁਮਾਰ ਨੂੰ ਆਪਣਾ ਗੁਰੂ ਮੰਨਦੇ ਹਨ। ਵਿਧਾਇਕ ਧਾਲੀਵਾਲ ਨੇ ਅੱਗੇ ਕਿਹਾ ਕਿ ਜੇਕਰ ਕਾਂਗਰਸ ਇਸ ਮਾਮਲੇ 'ਤੇ ਕਾਰਵਾਈ ਨਹੀਂ ਕਰਦੀ ਤਾਂ ਪੰਜਾਬ ਦੇ ਲੋਕਾਂ ਨੂੰ ਇਹ ਸਵਾਲ ਪੁੱਛਣ ਦਾ ਪੂਰਾ ਹੱਕ ਹੈ ਕਿ ਪਾਰਟੀ ਇਸ ਤਰ੍ਹਾਂ ਦੇ ਬਿਆਨ ਨਾਲ ਸਹਿਮਤ ਹੈ ਜਾਂ ਨਹੀਂ। ਸ. ਧਾਲੀਵਾਲ ਨੇ ਅੱਗੇ ਕਿਹਾ ਕਿ 1984 ਸਿੱਖ ਕਤਲੇਆਮ ਦੇ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਭਾਵਨਾਵਾਂ ਨਾਲ ਕਿਸੇ ਵੀ ਤਰ੍ਹਾਂ ਦਾ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਸਿੱਖ ਵਿਰੋਧੀ ਕਤਲੇਆਮ ਦੇ ਮੁੱਦੇ 'ਤੇ ਹਰ ਸਿਆਸੀ ਪਾਰਟੀ ਨੂੰ ਆਪਣਾ ਰੁਖ ਸਪੱਸ਼ਟ ਕਰਨਾ ਚਾਹੀਦਾ ਹੈ।

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਘੁੰਮਣ ਨੇ ਬਿਕਰਮ ਮਜੀਠੀਆ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ ਅਗਲੀ ਖ਼ਬਰ ਸਰਕਾਰੀ ‘ਐਡਨੋਕ’ ਗੋਲੀਆਂ ਦੀ ਕਥਿਤ ਕਾਲਾਬਾਜ਼ਾਰੀ ਦਾ ਮਾਮਲਾ
Ad Position 24