21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਨਗਰ ਨਿਗਮ ਨੇ ਮਨਸੂਰਵਾਲ ਦੋਨਾਂ ਨੇੜੇ ਸੜਕ ਕਿਨਾਰੇ ਨਜਾਇਜ਼ ਕਾਬਜ਼ ਘੁਮਿਆਰਾਂ ਤੋਂ ਕਬਜ਼ਾ ਲਿਆ

ਕਪੂਰਥਲਾ, 21 ਅਗਸਤ (ਅਮਨਜੋਤ ਸਿੰਘ ਵਾਲੀਆ)- ਨਗਰ ਨਿਗਮ ਦੇ ਕਮਿਸ਼ਨਰ ਅਨੂਪਮ ਕਲੇਰ ਦੇ...

Ad Position 21
No active advertisement
ਅਜੀਤ ਡੈਸਕ 21-08-2026

ਕਪੂਰਥਲਾ, 21 ਅਗਸਤ (ਅਮਨਜੋਤ ਸਿੰਘ ਵਾਲੀਆ)- ਨਗਰ ਨਿਗਮ ਦੇ ਕਮਿਸ਼ਨਰ ਅਨੂਪਮ ਕਲੇਰ ਦੇ ਦਿਸ਼ਾ ਨਿਰਦੇਸ਼ 'ਤੇ ਮਨਸੂਰਵਾਲ ਜਲੰਧਰ ਰੋਡ 'ਤੇ ਲਗਭਗ 60 ਮਰਲੇ ਜ਼ਮੀਨ ਸਬੰਧੀ ਮਾਨਯੋਗ ਅਦਾਲਤ ਵਲੋਂ ਨਿਗਮ ਦੇ ਹੱਕ ਵਿਚ ਦਿੱਤੇ ਗਏ ਫ਼ੈਸਲੇ ਤੋਂ ਬਾਅਦ ਅੱਜ ਨਗਰ ਨਿਗਮ ਦੀ ਟੀਮ ਨੇ ਮਨਸੂਰਵਾਲ ਦੋਨਾ ਵਿਖੇ ਜਲੰਧਰ ਰੋਡ 'ਤੇ ਘੁਮਿਆਰਾਂ ਵਲੋਂ ਕੀਤੇ ਗਏ ਨਜਾਇਜ਼ ਕਬਜ਼ੇ ਜੇ.ਸੀ.ਬੀ. ਮਸ਼ੀਨ ਨਾਲ ਹਟਾਏ ਗਏ ਤੇ ਨਿਗਮ ਨੇ ਕਬਜ਼ਾ ਲੈ ਲਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਨਗਰ ਨਿਗਮ ਸੁਪਰਡੈਂਟ ਅਮਿਤ ਕਾਲੀਆ ਨੇ ਦੱਸਿਆ ਕਿ ਬੀਤੇ ਦਿਨ ਕਾਬਜ਼ਕਾਰਾਂ ਨੇ ਆਪਣਾ ਸਮਾਨ ਹਟਾਉਣ ਲਈ 2 ਦਿਨ ਦਾ ਸਮਾਂ ਦਿੱਤਾ ਗਿਆ ਸੀ, ਜਿਸਤੋਂ ਬਾਅਦ ਉਨ੍ਹਾਂ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਅੱਜ ਪੂਰੀ ਤਰ੍ਹਾਂ ਕਬਜ਼ਾ ਲੈ ਲਿਆ ਹੈ। ਇਸ ਮੌਕੇ  ਡੀ.ਐਸ.ਪੀ. ਸਬ ਡਵੀਜ਼ਨ ਡਾ. ਸ਼ੀਤਲ ਸਿੰਘ ਭਾਰੀ ਪੁਲਿਸ ਪਾਰਟੀ ਸਮੇਤ ਮੌਜੂਦ ਰਹੇ।

ਦੂਜੇ ਪਾਸੇ ਕਾਬਜ਼ਕਾਰਾਂ ਨੇ ਕਿਹਾ ਕਿ ਉਹ ਕਾਫ਼ੀ ਸਾਲਾਂ ਤੋਂ ਇੱਥੇ ਰਹਿ ਰਹੇ ਸਨ ਪਰ ਬਿਨ੍ਹਾਂ ਦੱਸੇ ਉਨ੍ਹਾਂ ਨੂੰ ਹਟਾਇਆ ਗਿਆ ਹੈ ਜਿਸ ਕਾਰਨ ਉਨ੍ਹਾਂ ਨੂੰ ਕਾਫ਼ੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਆਲੇ ਦੁਆਲੇ ਵੀ ਲੋਕਾਂ ਵਲੋਂ ਕਾਫ਼ੀ ਨਜਾਇਜ਼ ਕਬਜ਼ੇ ਕੀਤੇ ਗਏ ਹਨ ਪਰ ਪ੍ਰਸ਼ਾਸਨ ਦਾ ਹਮੇਸ਼ਾ ਗਰੀਬ ਲੋਕਾਂ 'ਤੇ ਧੱਕਾ ਚੱਲਿਆ ਆਇਆ ਹੈ।

Ad Position 22
No active advertisement
ਪਿਛਲੀ ਖ਼ਬਰ ਸਰਕਾਰ ਵਲੋਂ 10 ਆਈ.ਏ.ਐਸ. ਅਧਿਕਾਰੀਆਂ ਨੂੰ ਵੱਖ-ਵੱਖ ਜ਼ਿਲ੍ਹਿਆਂ ਵਿਚ ਵਿਸ਼ੇਸ਼ ਕਾਰਜ ਅਫ਼ਸਰ (ਸ਼ਹਿਰੀ ਵਿਕਾਸ) ਲਗਾਇਆ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਘੁੰਮਣ ਨੇ ਬਿਕਰਮ ਮਜੀਠੀਆ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ
Ad Position 24