21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਬੰਦੀ ਸਿੱਖਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਨੂੰ ਜੇਲ੍ਹ ਭਰੋ ਅੰਦੋਲਨ ਦੀ ਸਲਾਹ- ਜਥੇਦਾਰ ਜਗਦੀਸ਼ ਸਿੰਘ ਝੀਂਡਾ

ਕਰਨਾਲ / ਕੁਰੂਕਸ਼ੇਤਰ, 21 ਅਗਸਤ (ਗੁਰਮੀਤ ਸਿੰਘ ਸੱਗੂ)- ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਬੰਦ ਅਤੇ ਆਪਣੀ ਸਜ਼ਾ...

Ad Position 21
No active advertisement
ਅਜੀਤ ਡੈਸਕ 21-08-2026

ਕਰਨਾਲ / ਕੁਰੂਕਸ਼ੇਤਰ, 21 ਅਗਸਤ (ਗੁਰਮੀਤ ਸਿੰਘ ਸੱਗੂ)- ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਬੰਦ ਅਤੇ ਆਪਣੀ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੱਖਾਂ ਦੀ ਰਿਹਾਈ ਲਈ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ, ਕੁਰੂਕਸ਼ੇਤਰ ਵਿਖੇ ਗੁਰੂ ਚਰਨਾਂ ਵਿਚ ਅਰਦਾਸ ਕੀਤੀ ਗਈ। ਅਰਦਾਸ ਸਮਾਗਮ ਵਿਚ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀਂਡਾ, ਕਾਰਜਕਾਰਣੀ ਕਮੇਟੀ ਮੈਂਬਰ ਪਲਵਿੰਦਰ ਸਿੰਘ, ਮੈਂਬਰ ਹਰਮਨਪ੍ਰੀਤ ਸਿੰਘ, ਮੈਂਬਰ ਇੰਦਰਜੀਤ ਸਿੰਘ, ਸੁਖਜਿੰਦਰ ਸਿੰਘ ਮਸਾਣਾ ਸਮੇਤ ਪਤਵੰਤੇ ਸੱਜਣਾਂ, ਕਮੇਟੀ ਦੇ ਸਮੂਹ ਸਟਾਫ਼ ਅਤੇ ਸੰਗਤ ਨੇ ਹਾਜ਼ਰੀ ਭਰੀ।

ਇਸ ਮੌਕੇ ਬੰਦੀ ਸਿੱਖਾਂ ਦੀ ਰਿਹਾਈ ਲਈ ਗੁਰੂ ਸਾਹਿਬ ਦੇ ਚਰਨਾਂ ਵਿਚ ਸਾਂਝੇ ਤੌਰ ’ਤੇ ਅਰਦਾਸ ਕੀਤੀ ਗਈ ਅਤੇ ਹਰਿਆਣਾ ਕਮੇਟੀ ਦੇ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀਂਡਾ ਨੇ ਕੌਮੀ ਇਨਸਾਫ਼ ਮੋਰਚਾ, ਮੋਹਾਲੀ ਨੂੰ ਸੁਝਾਅ ਦਿੱਤਾ ਕਿ ਬੰਦੀ ਸਿੱਖਾਂ ਦੀ ਰਿਹਾਈ ਲਈ ਜੇਲ੍ਹ ਭਰੋ ਅੰਦੋਲਨ ਸ਼ੁਰੂ ਕੀਤਾ ਜਾਣਾ ਚਾਹੀਦਾ ਹੈ। ਜਥੇਦਾਰ ਝੀਂਡਾ ਨੇ ਭਰੋਸਾ ਦਿਵਾਇਆ ਕਿ ਜੇਕਰ ਕੌਮੀ ਇਨਸਾਫ਼ ਮੋਰਚੇ ਵਲੋਂ ਜੇਲ੍ਹ ਭਰੋ ਅੰਦੋਲਨ ਦਾ ਸੱਦਾ ਦਿੱਤਾ ਜਾਂਦਾ ਹੈ ਤਾਂ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ, ਕੁਰੂਕਸ਼ੇਤਰ ਵਲੋਂ ਸਭ ਤੋਂ ਪਹਿਲਾਂ ਗ੍ਰਿਫ਼ਤਾਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਬੰਦੀ ਸਿੱਖਾਂ ਦੀ ਰਿਹਾਈ ਦੇ ਸੰਘਰਸ਼ ਵਿਚ ਪੂਰੀ ਤਰ੍ਹਾਂ ਸ਼ਾਮਿਲ ਹੋਵੇਗੀ।

ਉਨ੍ਹਾਂ ਕਿਹਾ ਕਿ ਬੰਦੀ ਸਿੱਖਾਂ ਦੀ ਰਿਹਾਈ ਲਈ ਸਿੱਖ ਕੌਮ ਨੂੰ ਇਕਜੁੱਟ ਹੋ ਕੇ ਸ਼ਾਂਤਮਈ ਅਤੇ ਲੋਕਤੰਤਰਿਕ ਢੰਗ ਨਾਲ ਆਪਣੀ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ। ਜੇਲ੍ਹਾਂ ਵਿਚ ਆਪਣੀ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੱਖਾਂ ਨੂੰ ਰਿਹਾਅ ਨਾ ਕੀਤਾ ਜਾਣਾ ਬੇਹੱਦ ਦੁੱਖਦਾਈ ਅਤੇ ਮੰਦਭਾਗਾ ਹੈ। ਜਥੇਦਾਰ ਜਗਦੀਸ਼ ਸਿੰਘ ਝੀਂਡਾ ਨੇ ਕਿਹਾ ਕਿ ਜਲਦ ਹੀ ਉਹ ਸਮੂਹ ਮੈਂਬਰ ਸਾਹਿਬਾਨ ਦੇ ਨਾਲ ਕੌਮੀ ਇਨਸਾਫ਼ ਮੋਰਚਾ, ਮੋਹਾਲੀ ਵਿਖੇ ਪਹੁੰਚ ਕੇ ਅਗਲੀ ਰਣਨੀਤੀ ਸਬੰਧੀ ਮੀਟਿੰਗ ਕਰਨਗੇ।

Ad Position 22
No active advertisement
ਪਿਛਲੀ ਖ਼ਬਰ ਚੋਰਾਂ ਨੇ ਕਿਸਾਨ ਦੇ ਖੇਤਾਂ ’ਚੋਂ 3 ਮੋਟਰਾਂ ਕੀਤੀਆਂ ਚੋਰੀ ਅਗਲੀ ਖ਼ਬਰ ਸਰਕਾਰ ਵਲੋਂ 10 ਆਈ.ਏ.ਐਸ. ਅਧਿਕਾਰੀਆਂ ਨੂੰ ਵੱਖ-ਵੱਖ ਜ਼ਿਲ੍ਹਿਆਂ ਵਿਚ ਵਿਸ਼ੇਸ਼ ਕਾਰਜ ਅਫ਼ਸਰ (ਸ਼ਹਿਰੀ ਵਿਕਾਸ) ਲਗਾਇਆ
Ad Position 24