ਅਟਾਰੀ ਸਰਹੱਦ (ਅੰਮ੍ਰਿਤਸਰ), 21 ਅਗਸਤ (ਰਾਜਿੰਦਰ ਸਿੰਘ ਰੂਬੀ/ ਗੁਰਦੀਪ ਸਿੰਘ)- ਪਾਕਿਸਤਾਨ ਤੋਂ ਡਰੋਨ ਰਾਹੀਂ ਅਟਾਰੀ ਸਰਹੱਦ ਦੇ ਨਜ਼ਦੀਕ ਪਿੰਡ ਵਿਚ ਆਈ 11 ਕਿਲੋ ਹੈਰੋਇਨ ਨੂੰ ਐਂਟੀ ਨਾਰਕੋਟਿਕਸ ਟਾਸਕ ਫੋਰਸ ਦੀ ਟੀਮ ਵਲੋਂ ਫੜ ਕੇ ਇਕ ਵੱਡੀ ਸਫ਼ਲਤਾ ਹਾਸਿਲ ਕੀਤੀ ਗਈ ਹੈ।
ਫੜੀ ਗਈ 11 ਕਿਲੋ ਹੈਰੋਇਨ ਦੀ ਅੰਤਰਰਾਸ਼ਟਰੀ ਪੱਧਰ ਤੇ ਕੀਮਤ 55 ਕਰੋੜ ਰੁਪਏ ਦੇ ਕਰੀਬ ਦੱਸੀ ਜਾ ਰਹੀ ਹੈ।