21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਡੀ.ਆਈ.ਜੀ ਗੋਇਲ ਵਲੋਂ ਪੁਨਰਵਾਸ ਕੇਂਦਰ ਦਾ ਦੌਰਾ

ਜਗਰਾਉਂ (ਲੁਧਿਆਣਾ), 21 ਅਗਸਤ (ਕੁਲਦੀਪ ਸਿੰਘ ਲੋਹਟ)- ਲੁਧਿਆਣਾ ਰੇਂਜ ਦੇ ਡੀ.ਆਈ.ਜੀ. ਸੰਦੀਪ ਗੋਇਲ...

Ad Position 21
No active advertisement
ਅਜੀਤ ਡੈਸਕ 21-08-2026

ਜਗਰਾਉਂ (ਲੁਧਿਆਣਾ), 21 ਅਗਸਤ (ਕੁਲਦੀਪ ਸਿੰਘ ਲੋਹਟ)- ਲੁਧਿਆਣਾ ਰੇਂਜ ਦੇ ਡੀ.ਆਈ.ਜੀ. ਸੰਦੀਪ ਗੋਇਲ ਆਈ.ਪੀ.ਐੱਸ. ਅਤੇ ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਐੱਸ.ਐੱਸ.ਪੀ. ਡਾ. ਅੰਕੁਰ ਗੁਪਤਾ ਆਈ.ਪੀ.ਐੱਸ. ਨੇ ਅੱਜ ਜਗਰਾਉਂ ਸਥਿਤ ਪੁਨਰਵਾਸ ਕੇਂਦਰ ਦਾ ਦੌਰਾ ਕਰਕੇ ਉੱਥੇ ਨਸ਼ਾ ਛੁਡਾਊ ਅਤੇ ਪੁਨਰਵਾਸ ਸਬੰਧੀ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਦੋਵੇਂ ਪੁਲਿਸ ਅਧਿਕਾਰੀਆਂ ਨੇ ਕੇਂਦਰ ਵਿਚ ਮੌਜੂਦ ਸਟਾਫ਼ ਨਾਲ ਗੱਲਬਾਤ ਕਰਦਿਆਂ ਮਰੀਜ਼ਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਅਤੇ ਇਲਾਜ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਿਲ ਕੀਤੀ। ਉਨ੍ਹਾਂ ਕੇਂਦਰ ਵਿਚ ਇਲਾਜ ਅਧੀਨ ਮਰੀਜ਼ਾਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਤੇ ਲੋੜਾਂ ਬਾਰੇ ਜਾਣਿਆ। ਡੀ.ਆਈ.ਜੀ. ਸੰਦੀਪ ਗੋਇਲ ਨੇ ਕੇਂਦਰ ਵਿਚ ਕੀਤੇ ਗਏ ਪ੍ਰਬੰਧਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨਸ਼ੇ ਦੀ ਸਮੱਸਿਆ ਨਾਲ ਨਜਿੱਠਣ ਲਈ ਪੁਲਿਸ ਕਾਰਵਾਈ ਦੇ ਨਾਲ-ਨਾਲ ਨਸ਼ਾ ਪੀੜਤਾਂ ਦੇ ਇਲਾਜ ਅਤੇ ਪੁਨਰਵਾਸ ’ਤੇ ਵੀ ਵਿਸ਼ੇਸ਼ ਧਿਆਨ ਦੇਣਾ ਜ਼ਰੂਰੀ ਹੈ।

ਉਨ੍ਹਾਂ ਸਟਾਫ਼ ਨੂੰ ਮਰੀਜ਼ਾਂ ਦੀ ਸੰਭਾਲ ਅਤੇ ਉਨ੍ਹਾਂ ਦੇ ਮੁੜ ਸਮਾਜ ਦੀ ਮੁੱਖ ਧਾਰਾ ਨਾਲ ਜੁੜਨ ਲਈ ਹਰ ਸੰਭਵ ਸਹਿਯੋਗ ਦੇਣ ’ਤੇ ਜ਼ੋਰ ਦਿੱਤਾ। ਇਸ ਮੌਕੇ ਪੁਲਿਸ ਅਧਿਕਾਰੀਆਂ ਨੇ ਕੇਂਦਰ ਦੇ ਪ੍ਰਬੰਧਾਂ ਨੂੰ ਬਿਹਤਰ ਬਣਾਉਣ ਲਈ ਲੋੜੀਂਦੇ ਸੁਝਾਅ ਵੀ ਸਾਂਝੇ ਕੀਤੇ। ਦੌਰੇ ਦੌਰਾਨ ਅਧਿਕਾਰੀਆਂ ਨੇ ਕੇਂਦਰ ਵਿਚ ਮਰੀਜ਼ਾਂ ਲਈ ਉਪਲੱਬਧ ਸਹੂਲਤਾਂ ਦਾ ਵੀ ਨਿਰੀਖਣ ਕੀਤਾ। ਇਸ ਮੌਕੇ ਐਸ.ਐਮ.ਓ  ਅਮਨ ਸ਼ਰਮਾ ਨੇ ਭਰੋਸਾ ਦਿੱਤਾ ਕਿ ਇਸ ਪੁਨਰਵਾਸ ਕੇਂਦਰ ਲੋੜਵੰਦ ਮਰੀਜ਼ਾਂ ਨੂੰ ਲੋੜੀਦੀਆਂ ਹਰ ਸੁਵਿਧਾਵਾਂ ਉਪਲੱਬਧ ਕਰਵਾਈਆਂ ਜਾ ਰਹੀਆਂ ਹਨ ਤੇ ਪੀੜ੍ਹਿਤ ਨੌਜਵਾਨਾਂ ਨੂੰ ਨਵੀਂ ਜ਼ਿੰਦਗੀ ਦੇਣ ਲਈ ਹਰ ਯਤਨ ਕੀਤੇ ਜਾਣਗੇ।

Ad Position 22
No active advertisement
ਪਿਛਲੀ ਖ਼ਬਰ ਯੂਪੀ 'ਚ ਹਾਦਸਾ: ਨਦੀ 'ਚ ਕਿਸ਼ਤੀ ਪਲਟੀ, ਲੈਣ ਗਏ ਸਨ ਚਾਰਾ ਅਗਲੀ ਖ਼ਬਰ 31 ਅਗਸਤ ਨੂੰ ਹੋਵੇਗੀ 77 ਮੋਟਰਸਾਈਕਲਾਂ ਤੇ 82 ਵਾਹਨਾਂ ਦੀ ਨਿਲਾਮੀ
Ad Position 24