22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਲੜਕੀ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ 'ਚ ਨੌਜਵਾਨ 'ਤੇ ਮਾਮਲਾ ਦਰਜ

ਸਨੌਰ (ਪਟਿਆਲਾ), 22 ਅਗਸਤ (ਮੋਹਣ ਸਿੰਘ ਭੱਟੀ) - ਥਾਣਾ ਸਦਰ ਪਟਿਆਲਾ ਅਧੀਨ ਪੈਂਦੇ ਹਲਕਾ ਸਨੌਰ ਦੇ ਪਿੰਡ ਨੂਰਖੇੜੀਆਂ ਵਿਖੇ ਇਕ ਲੜਕੀ ਨੂੰ ਰਸਤੇ ਵਿਚ ਘੇਰ ਕੇ ਉਸ ਨਾਲ ਅਸ਼ਲੀਲ ਹਰਕਤਾਂ ਤੇ ਛੇੜਛਾੜ ਕਰਨ ਦਾ ਮਾਮਲਾ...

Ad Position 21
No active advertisement
ਅਜੀਤ ਡੈਸਕ 22-08-2026

ਸਨੌਰ (ਪਟਿਆਲਾ), 22 ਅਗਸਤ (ਮੋਹਣ ਸਿੰਘ ਭੱਟੀ) - ਥਾਣਾ ਸਦਰ ਪਟਿਆਲਾ ਅਧੀਨ ਪੈਂਦੇ ਹਲਕਾ ਸਨੌਰ ਦੇ ਪਿੰਡ ਨੂਰਖੇੜੀਆਂ ਵਿਖੇ ਇਕ ਲੜਕੀ ਨੂੰ ਰਸਤੇ ਵਿਚ ਘੇਰ ਕੇ ਉਸ ਨਾਲ ਅਸ਼ਲੀਲ ਹਰਕਤਾਂ ਤੇ ਛੇੜਛਾੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਪੀੜਤ ਲੜਕੀ ਦੇ ਬਿਆਨਾਂ ਦੇ ਆਧਾਰ 'ਤੇ ਪਿੰਡ ਦੇ ਹੀ ਇਕ ਨੌਜਵਾਨ ਵਿਰੁੱਧ ਭਾਰਤੀ ਨਿਆਇ ਸੰਹਿਤਾ ਦੀ ਧਾਰਾ 74 ਤਹਿਤ ਮੁਕੱਦਮਾ ਦਰਜ ਕਰਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।  ਮਿਲੀ ਜਾਣਕਾਰੀ ਅਨੁਸਾਰ ਮੁਦੈਲਾ ਨੇ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ ਵਿਚ ਦੱਸਿਆ ਕਿ 20 ਅਗਸਤ ਨੂੰ ਉਸ ਦੇ ਮਾਤਾ-ਪਿਤਾ ਕਿਸੇ ਕੰਮ ਦੇ ਸਿਲਸਿਲੇ ਵਿਚ ਪਟਿਆਲਾ ਗਏ ਹੋਏ ਸਨ। ਉਹ ਆਪਣੇ ਭਰਾ ਲਈ ਖਾਣ-ਪੀਣ ਦਾ ਸਮਾਨ ਲੈਣ ਲਈ ਪਿੰਡ ਦੀ ਕਰਿਆਨੇ ਦੀ ਦੁਕਾਨ 'ਤੇ ਪੈਦਲ ਗਈ ਸੀ। ਜਦੋਂ ਉਹ ਸਮਾਨ ਲੈ ਕੇ ਵਾਪਸ ਘਰ ਪਰਤ ਰਹੀ ਸੀ ਤਾਂ ਦੋਸ਼ੀ ਗੁਰਜੰਟ ਸਿੰਘ ਵਾਸੀ ਪਿੰਡ ਨੂਰਖੇੜੀਆਂ ਰਸਤੇ ਵਿਚ ਖੜ੍ਹਾ ਸੀ। ਦੋਸ਼ੀ ਨੇ ਪਹਿਲਾਂ ਉਸ ਨੂੰ ਪਾਣੀ ਪੀਣ ਲਈ ਕਿਹਾ ਅਤੇ ਜਦੋਂ ਉਹ ਪਾਣੀ ਪੀ ਕੇ ਅੱਗੇ ਜਾਣ ਲੱਗੀ ਤਾਂ ਦੋਸ਼ੀ ਉਸ ਨੂੰ ਜ਼ਬਰਦਸਤੀ ਅੰਦਰ ਲੈ ਗਿਆ ਤੇ ਉਸ ਨਾਲ ਅਸ਼ਲੀਲ ਹਰਕਤਾਂ ਕੀਤੀਆਂ।  ਥਾਣਾ ਸਦਰ ਪਟਿਆਲਾ ਪੁਲਿਸ ਨੇ ਮੁਦੈਲਾ ਦੀ ਸ਼ਿਕਾਇਤ ਦੀ ਪੜਤਾਲ ਉਪਰੰਤ ਦੋਸ਼ੀ ਗੁਰਜੰਟ ਸਿੰਘ ਵਿਰੁੱਧ ਐਫ.ਆਈ.ਆਰ. ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Ad Position 22
No active advertisement
ਪਿਛਲੀ ਖ਼ਬਰ 2 ਧੀਆਂ ਦੇ ਪਿਓ ਦੀ ਕੈਨੇਡਾ ਚ ਮੌਤ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ 26 ਅਗਸਤ ਨੂੰ ਪਹੁੰਚਣਗੇ ਚਵਿੰਡਾ ਦੇਵੀ - ਡੀ. ਸੀ. ਅੰਮ੍ਰਿਤਸਰ
Ad Position 24