22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੀ ਮੌਤ

ਡੇਰਾਬੱਸੀ (ਮੁਹਾਲੀ), 22 ਅਗਸਤ - ਡੇਰਾਬੱਸੀ-ਬਰਵਾਲਾ ਰੋਡ ’ਤੇ ਸ਼ਨੀਵਾਰ ਨੂੰ ਵਾਪਰੇ ਸੜਕ ਹਾਦਸੇ ਵਿਚ 66 ਸਾਲਾ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਲਸ਼ਨ ਕੁਮਾਰ ਵਜੋਂ ਹੋਈ ਹੈ। ਉਹ ਡੇਰਾਬੱਸੀ ਟਰੱਕ...

Ad Position 21
No active advertisement
ਅਜੀਤ ਡੈਸਕ 22-08-2026

ਡੇਰਾਬੱਸੀ (ਮੁਹਾਲੀ), 22 ਅਗਸਤ - ਡੇਰਾਬੱਸੀ-ਬਰਵਾਲਾ ਰੋਡ ’ਤੇ ਸ਼ਨੀਵਾਰ ਨੂੰ ਵਾਪਰੇ ਸੜਕ ਹਾਦਸੇ ਵਿਚ 66 ਸਾਲਾ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਲਸ਼ਨ ਕੁਮਾਰ ਵਜੋਂ ਹੋਈ ਹੈ। ਉਹ ਡੇਰਾਬੱਸੀ ਟਰੱਕ ਯੂਨੀਅਨ ਤੋਂ ਆਪਣੇ ਘਰ ਰੋਟੀ ਖਾਣ ਲਈ ਜਾ ਰਿਹਾ ਸੀ ਕਿ ਰਸਤੇ ਵਿਚ ਹਾਦਸੇ ਦਾ ਸ਼ਿਕਾਰ ਹੋ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਗੁਲਸ਼ਨ ਕੁਮਾਰ ਆਪਣੀ ਮੋਟਰਸਾਈਕਲ ’ਤੇ ਘਰ ਵੱਲ ਜਾ ਰਿਹਾ ਸੀ। ਇਸ ਦੌਰਾਨ ਇਕ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਟੱਕਰ ਕਾਰਨ ਗੁਲਸ਼ਨ ਕੁਮਾਰ ਸੜਕ ’ਤੇ ਡਿੱਗ ਗਏ ਅਤੇ ਗੰਭੀਰ ਜ਼ਖ਼ਮੀ ਹੋ ਗਏ।
ਹਾਦਸੇ ਤੋਂ ਬਾਅਦ ਮੌਕੇ ’ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ ਅਤੇ ਸੜਕ ’ਤੇ ਆਵਾਜਾਈ ਪ੍ਰਭਾਵਿਤ ਹੋਣ ਕਾਰਨ ਜਾਮ ਦੀ ਸਥਿਤੀ ਬਣ ਗਈ। ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਪਹਿਲਾਂ ਆਵਾਜਾਈ ਨੂੰ ਸੁਚਾਰੂ ਕਰਵਾਇਆ। ਗੰਭੀਰ ਜ਼ਖ਼ਮੀ ਗੁਲਸ਼ਨ ਕੁਮਾਰ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਦੱਸਿਆ ਜਾ ਰਿਹਾ ਹੈ ਕਿ ਗੁਲਸ਼ਨ ਕੁਮਾਰ ਦੇ ਦੋ ਬੱਚੇ ਹਨ। ਅਚਾਨਕ ਵਾਪਰੇ ਹਾਦਸੇ ਕਾਰਨ ਪਰਿਵਾਰ ਵਿਚ ਸੋਗ ਦੀ ਲਹਿਰ ਹੈ। ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵਲੋਂ ਹਾਦਸੇ ਦੇ ਕਾਰਨਾਂ ਦੇ ਨਾਲ-ਨਾਲ ਵਾਹਨ ਚਾਲਕ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਸਬਜ਼ੀ ਮੰਡੀ 'ਚ ਕਾਰ ਸਵਾਰ ਨੌਜਵਾਨਾਂ ਨੇ ਚਲਾਈਆਂ ਅੰਨ੍ਹੇਵਾਹ ਗੋਲੀਆਂ ਅਗਲੀ ਖ਼ਬਰ ਡੀ.ਸੀ. ਅੰਮ੍ਰਿਤਸਰ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਵਿਖੇ ਹੋਏ ਨਤਮਸਤਕ
Ad Position 24