22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਸ਼੍ਰੋਮਣੀ ਅਕਾਲੀ ਦਲ (ਬ) ਦੀ ਮਜ਼ਬੂਤੀ ਲਈ ਕੰਮ ਕਰਨ ਵਾਲੇ ਨੌਜਵਾਨਾਂ ਨੂੰ ਮਿਲਣਗੇ ਸਤਿਕਾਰਤ ਅਹੁਦੇ- ਸਰਬਜੀਤ ਸਿੰਘ ਝਿੰਜਰ

ਸਨੌਰ (ਪਟਿਆਲਾ), 22 ਅਗਸਤ (ਮੋਹਣ ਸਿੰਘ ਭੱਟੀ)- ਸ਼੍ਰੋਮਣੀ ਅਕਾਲੀ ਦਲ (ਬ) ਦੀ ਚੜ੍ਹਦੀ ਕਲਾ ਅਤੇ...

Ad Position 21
No active advertisement
ਅਜੀਤ ਡੈਸਕ 22-08-2026

ਸਨੌਰ (ਪਟਿਆਲਾ), 22 ਅਗਸਤ (ਮੋਹਣ ਸਿੰਘ ਭੱਟੀ)- ਸ਼੍ਰੋਮਣੀ ਅਕਾਲੀ ਦਲ (ਬ) ਦੀ ਚੜ੍ਹਦੀ ਕਲਾ ਅਤੇ ਮਜ਼ਬੂਤੀ ਲਈ ਦਿਨ-ਰਾਤ ਮਿਹਨਤ ਕਰਨ ਵਾਲੇ ਨੌਜਵਾਨ ਵਰਕਰਾਂ ਨੂੰ ਪਾਰਟੀ ਵਿਚ ਪਹਿਲ ਦੇ ਆਧਾਰ 'ਤੇ ਵੱਡੇ ਤੇ ਸਤਿਕਾਰਤ ਅਹੁਦੇ ਦੇ ਕੇ ਨਿਵਾਜਿਆ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਰਦਾਰ ਸਰਬਜੀਤ ਸਿੰਘ ਝਿੰਜਰ ਨੇ ਹਲਕਾ ਸਨੌਰ ਨਾਲ ਸਬੰਧਤ ਨਵ-ਨਿਯੁਕਤ ਅਹੁਦੇਦਾਰਾਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਸ. ਝਿੰਜਰ ਨੇ ਦੱਸਿਆ ਕਿ ਪਾਰਟੀ ਹਾਈਕਮਾਨ ਦੀ ਪ੍ਰਵਾਨਗੀ ਉਪਰੰਤ ਹਲਕਾ ਸਨੌਰ ਦੇ ਸੀਨੀਅਰ ਨੌਜਵਾਨ ਆਗੂ ਹਰਮਿੰਦਰ ਸਿੰਘ ਜੋਗੀਪੁਰ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਨੂੰ ਯੂਥ ਅਕਾਲੀ ਦਲ (ਬ) ਦੀ ਕੋਰ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਹਰਵਿੰਦਰ ਸਿੰਘ ਗਗਰੌਲੀ, ਗੁਰਜਿੰਦਰ ਸਿੰਘ ਭਾਂਖਰ ਅਤੇ ਲਖਵਿੰਦਰ ਸਿੰਘ ਸਨੌਰ ਨੂੰ ਯੂਥ ਅਕਾਲੀ ਦਲ (ਬ) ਦੇ ਕੌਮੀ ਮੀਤ ਪ੍ਰਧਾਨ ਵਜੋਂ ਜ਼ਿੰਮੇਵਾਰੀ ਸੌਂਪੀ ਗਈ ਹੈ, ਜਦਕਿ ਅਮਰੀਕ ਸਿੰਘ ਨੰਬਰਦਾਰ ਹਡਾਣਾ ਅਤੇ ਗੁਰਪ੍ਰੀਤ ਸਿੰਘ ਸਨੌਰ ਨੂੰ ਜਥੇਬੰਦਕ ਸਕੱਤਰ ਨਿਯੁਕਤ ਕੀਤਾ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਜ਼ੇਲ੍ਹ ਵਿਚ ਲੜਾਈ ਦੌਰਾਨ ਚਾਰ ਹਵਾਲਾਤੀ ਜ਼ਖ਼ਮੀ ਅਗਲੀ ਖ਼ਬਰ ਸਿਮਰਨਜੀਤ ਸਿੰਘ ਮਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖੀ ਚਿੱਠੀ
Ad Position 24