23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਹਰਜੀਤ ਸਿੰਘ ਐਮਾਂ ਮਾਰਕੀਟ ਕਮੇਟੀ ਝਬਾਲ ਦੇ ਚੈਅਰਮੈਨ ਨਿਯੁਕਤ

ਝਬਾਲ (ਤਰਨਤਾਰਨ), 23 ਅਗਸਤ (ਸੁਖਦੇਵ ਸਿੰਘ)- ਪੰਜਾਬ ਸਰਕਾਰ ਵਲੋਂ ਮਾਰਕੀਟ ਕਮੇਟੀਆਂ ਦੇ ਕੀਤੇ ਗਏ...

Ad Position 21
No active advertisement
ਅਜੀਤ ਡੈਸਕ 23-08-2026

ਝਬਾਲ (ਤਰਨਤਾਰਨ), 23 ਅਗਸਤ (ਸੁਖਦੇਵ ਸਿੰਘ)- ਪੰਜਾਬ ਸਰਕਾਰ ਵਲੋਂ ਮਾਰਕੀਟ ਕਮੇਟੀਆਂ ਦੇ ਕੀਤੇ ਗਏ ਗਠਨ ਦੌਰਾਨ ਸੀਨੀਅਰ ਆਗੂ ਤੇ ਸਾਬਕਾ ਸਰਪੰਚ ਹਰਜੀਤ ਸਿੰਘ ਐਮਾਂ ਨੂੰ ਮਾਰਕੀਟ ਕਮੇਟੀ ਝਬਾਲ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਤੇ ਹਰਜੀਤ ਸਿੰਘ ਐਮਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਅਤੇ ਹਲਕਾ ਵਿਧਾਇਕ ਹਰਮੀਤ ਸਿੰਘ ਸੰਧੂ ਦਾ ਤਹਿ ਦਿਲੋਂ ਧੰਨਵਾਦ ਕੀਤਾ।

ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਜ਼ਿੰਮੇਵਾਰ ਸੌਂਪੀ ਗਈ ਹੈ, ਉਸ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਮਾਰਕੀਟ ਕਮੇਟੀ ਝਬਾਲ ਦੇ ਕੰਮਾਂ ਵਿਚ ਪਾਰਦਰਸ਼ਤਾ ਲਿਆਂਦੀ ਜਾਵੇਗੀ ਅਤੇ ਕਿਸਾਨਾਂ ਤੇ ਆੜ੍ਹਤੀਆਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ। ਇਸ ਮੌਕੇ ਇਲਾਕੇ ਦੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਲੋਂ ਚੈਅਰਮੈਨ ਹਰਜੀਤ ਸਿੰਘ ਐਮਾਂ ਨੂੰ ਵਧਾਈਆਂ ਦਿੱਤੀਆਂ ਗਈਆਂ।

Ad Position 22
No active advertisement
ਪਿਛਲੀ ਖ਼ਬਰ ਘਰੇਲੂ ਤੇ ਨਿੱਜੀ ਕਾਰਨਾਂ ਕਰਕੇ ਸੁਖਚੈਨ ਸਿੰਘ ਦੀਵਾ ਨੇ ‘ਆਪ’ ਤੋਂ ਦਿੱਤਾ ਅਸਤੀਫ਼ਾ ਅਗਲੀ ਖ਼ਬਰ ਬੂਟਾ ਸਿੰਘ ਜਲਾਲ ਮਾਰਕਿਟ ਕਮੇਟੀ ਭਗਤਾ ਦੇ ਚੇਅਰਮੈਨ ਨਿਯੁਕਤ
Ad Position 24