23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਗੁਰਦੁਆਰਾ ਸ਼ਹੀਦ ਬਾਬਾ ਬੁਲਾਕਾ ਸਿੰਘ ਜੀ ਪਿੰਡ ਸਾਂਘਣਾ ਵਿਖੇ ਨਵੇਂ ਬਣੇ ਦਰਬਾਰ ਹਾਲ ਦਾ ਉਦਘਾਟਨ ਕੀਤਾ ਗਿਆ

ਛੇਹਰਟਾ (ਅੰਮ੍ਰਿਤਸਰ), 23 ਅਗਸਤ (ਪੱਤਰ ਪ੍ਰੇਰਕ)- ਸ਼ਹੀਦ ਬਾਬਾ ਬੁਲਾਕਾ ਸਿੰਘ ਜੀ ਦੀ ਮਿੱਠੀ....

Ad Position 21
No active advertisement
ਅਜੀਤ ਡੈਸਕ 23-08-2026

ਛੇਹਰਟਾ (ਅੰਮ੍ਰਿਤਸਰ), 23 ਅਗਸਤ (ਪੱਤਰ ਪ੍ਰੇਰਕ)- ਸ਼ਹੀਦ ਬਾਬਾ ਬੁਲਾਕਾ ਸਿੰਘ ਜੀ ਦੀ ਮਿੱਠੀ ਯਾਦ ਨੂੰ ਸਮਰਪਿਤ ਪਿੰਡ ਸਾਂਘਣਾ ਵਿਖੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਨਵੇਂ ਬਣ ਕੇ ਤਿਆਰ ਹੋਏ ਅਤੀ ਆਧੁਨਿਕ ਦਰਬਾਰ ਹਾਲ ਦਾ ਉਦਘਾਟਨ ਬੜੀ ਸ਼ਰਧਾ ਭਾਵਨਾ ਨਾਲ ਕੀਤਾ ਗਿਆ। ਇਸ ਸਬੰਧੀ ਪਰਸੋਂ ਤੋਂ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਅੱਜ ਭੋਗ ਪੈਣ ਉਪਰੰਤ ਜੁਗੋ ਜੁਗ ਅਟੱਲ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਸਜੇ ਧਾਰਮਿਕ ਦੀਵਾਨਾਂ ਦੌਰਾਨ ਪੰਥ ਪ੍ਰਸਿੱਧ ਰਾਗੀ ਢਾਡੀ ਤੇ ਕਵੀਸ਼ਰੀ ਜਥਿਆਂ ਵਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਸਿੱਖ ਇਤਿਹਾਸ ਸਰਵਣ ਕਰਵਾ ਕੇ ਨਿਹਾਲ ਕੀਤਾ ਗਿਆ।

ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਜੀਤ ਸਿੰਘ ਨੇ ਦੱਸਿਆ ਕਿ ਸੰਗਤਾਂ ਦੇ ਸਹਿਯੋਗ ਨਾਲ ਲੰਮੇ ਸਮੇਂ ਤੋਂ ਚੱਲ ਰਹੀ ਕਾਰ ਸੇਵਾ ਸਦਕਾ ਦਰਬਾਰ ਹਾਲ ਨੂੰ ਆਧੁਨਿਕ ਅਤੇ ਬੇਹਦ ਸੁੰਦਰ ਰੂਪ ਦਿੱਤਾ ਗਿਆ ਹੈ, ਇਸ ਮੌਕੇ ਉਨਾਂ ਸਮੂਹ ਨਗਰ ਵਾਸੀਆਂ ਤੇ ਦੇਸ਼ ਵਿਦੇਸ਼ ਵਿਚ ਵੱਸਦੀਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸੇਵਾ ਸਮੁੱਚੇ ਨਗਰ ਅਤੇ ਸੰਗਤ ਦੇ ਵੱਡੇ ਸਹਿਯੋਗ ਸਦਕਾ ਹੀ ਸੰਭਵ ਹੋ ਸਕੀ ਹੈ।

ਸਮਾਗਮ ਮੌਕੇ ਸੰਤ ਬਾਬਾ ਸਤਨਾਮ ਸਿੰਘ ਜੀ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲੇ, ਸੰਤ ਬਾਬਾ ਅਵਤਾਰ ਸਿੰਘ ਜੀ ਸੁਰਸਿੰਘ ਵਾਲੇ, ਸ਼੍ਰੋਮਣੀ ਕਮੇਟੀ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ, ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਜੀ ਮੰਜੀ ਸਾਹਿਬ ਵਾਲੇ, ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਜੀ, ਜਥੇਦਾਰ ਬਾਬਾ ਜੋਗਾ ਸਿੰਘ ਜੀ ਸ੍ਰੀ ਮਿਸ਼ਨ ਸ਼ਹੀਦਾਂ ਤਰਨਾ ਦਲ, ਬਾਬਾ ਸੋਹਣ ਸਿੰਘ ਜੀ, ਸੰਤ ਬਾਬਾ ਗੁਰਨਾਮ ਸਿੰਘ ਜੀ ਭਾਈ ਕੇ ਡਰੋਲੀ ਵਾਲੇ, ਸੰਤ ਬਾਬਾ ਅਵਤਾਰ ਸਿੰਘ ਧੱਤਲ, ਹਜ਼ੂਰੀ ਰਾਗੀ ਭਾਈ ਲਵਦੀਪ ਸਿੰਘ,ਪ੍ਰੋਫੈਸਰ ਰਾਜਬੀਰ ਸਿੰਘ ਪਿੰਗਲਵਾੜਾ ਸੰਸਥਾ ਤੋਂ ਨਤਮਸਤਕ ਹੋਏ ਤੇ ਸੰਗਤਾਂ ਦੇ ਨਾਲ ਵਿਚਾਰਾਂ ਦੀ ਸਾਂਝ ਪਾਈ।

ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪ੍ਰਮੁੱਖ ਸ਼ਖਸ਼ੀਅਤਾਂ ਰਾਗੀ ਜਥਿਆਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰਪਾਉ ਦੇ ਕਿ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਆਈਆਂ ਹੋਈਆਂ ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਹੈਡ ਗ੍ਰੰਥੀ ਬਾਬਾ ਸੁਬੇਗ ਸਿੰਘ,ਪ੍ਰਧਾਨ ਗੁਰਜੀਤ ਸਿੰਘ, ਗੁਰਦੇਵ ਸਿੰਘ, ਭੁਪਿੰਦਰ ਸਿੰਘ ਸੈਕਟਰੀ, ਸਾਬਕਾ ਸਰਪੰਚ ਕੁਲਵਿੰਦਰ ਸਿੰਘ ਬੱਬੀ, ਅੰਮ੍ਰਿਤਪਾਲ ਸਿੰਘ, ਜਗਜੀਤ ਸਿੰਘ, ਕਸ਼ਮੀਰ ਸਿੰਘ, ਸੁਖਵਿੰਦਰ ਸਿੰਘ, ਸਕੱਤਰ ਸਿੰਘ ਗੁਰਵੇਲ ਸਿੰਘ, ਬਲਜਿੰਦਰ ਸਿੰਘ, ਜਸਬੀਰ ਸਿੰਘ, ਸਰਪੰਚ ਕੈਪਟਨ ਸਿੰਘ ਬਹੋੜੂ, ਭੁਪਿੰਦਰ ਸਿੰਘ ਮੋਮੀ ਇਬਨ, ਸੋਨੂੰ ਸਰਪੰਚ ਪਿੰਡ ਠੱਠਗੜ, ਸੁਖਦੇਵ ਸਿੰਘ ਸਰਪੰਚ ਪਿੰਡ ਥਾਦੇ, ਗੁਰਬਖਸ਼ ਸਿੰਘ ਸੇਖੋ, ਅਵਤਾਰ ਸਿੰਘ ਆਦਿ ਹਾਜ਼ਿਰ ਸਨ।    

Ad Position 22
No active advertisement
ਪਿਛਲੀ ਖ਼ਬਰ 'ਆਪ' ਦੇ ਸੂਬਾ ਸੰਯੁਕਤ ਸਕੱਤਰ ਗੁਰਪਾਲ ਸਿੰਘ ਇੰਡੀਅਨ ਮਾਰਕੀਟ ਕਮੇਟੀ ਕਪੂਰਥਲਾ ਦੇ ਚੇਅਰਮੈਨ ਬਣੇ ਅਗਲੀ ਖ਼ਬਰ ਪਿੰਡ ਬਿੰਜੋਕੀ ਦੇ ਮਦਰੱਸੇ ਵਿਚੋਂ ਤੜਕੇ 4 ਨਾਬਾਲਗ ਬੱਚੇ ਲਾਪਤਾ, ਪੁਲਿਸ ਭਾਲ 'ਚ ਜੁਟੀ
Ad Position 24