23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

10 ਪਰਿਵਾਰ ਕਾਂਗਰਸ ਨੂੰ ਛੱਡ ਕੇ 'ਆਪ' ਚ ਹੋਏ ਸ਼ਾਮਿਲ

ਚੋਗਾਵਾਂ/ ਅੰਮ੍ਰਿਤਸਰ, 23 ਅਗਸਤ (ਗੁਰਵਿੰਦਰ ਸਿੰਘ ਕਲਸੀ)- ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਕਸਬਾ...

Ad Position 21
No active advertisement
ਅਜੀਤ ਡੈਸਕ 23-08-2026

ਚੋਗਾਵਾਂ/ ਅੰਮ੍ਰਿਤਸਰ, 23 ਅਗਸਤ (ਗੁਰਵਿੰਦਰ ਸਿੰਘ ਕਲਸੀ)- ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਕਸਬਾ ਲੋਪੋਕੇ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਤਕੜਾ ਹੁੰਗਾਰਾ ਮਿਲਿਆ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਲੋਕ ਭਲਾਈ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅਰਸ਼ਦੀਪ ਸਿੰਘ ਤੇ ਦਲਵਿੰਦਰ ਸਿੰਘ ਸਮੇਤ 10 ਪਰਿਵਾਰ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ।

ਅੱਜ ਅਰਸ਼ਦੀਪ ਸਿੰਘ ਦੇ ਗ੍ਰਹਿ ਵਿਖੇ ਕਰਵਾਏ ਸਮਾਗਮ ਦੌਰਾਨ ਵਿਖੇ ਸ਼ਾਮਿਲ ਹੋਣ ਵਾਲੇ ਸਾਹਿਬ ਸਿੰਘ, ਕੁਲਵੰਤ ਸਿੰਘ, ਸੁਖਵਿੰਦਰ ਸਿੰਘ, ਲਵਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਕੁਲਬੀਰ ਕੌਰ, ਮਨਪ੍ਰੀਤ ਕੌਰ, ਬਲਜੀਤ ਕੌਰ, ਅਮਰਜੀਤ ਕੌਰ, ਗਗਨਪ੍ਰੀਤ ਕੌਰ ਆਦਿ ਪਰਿਵਾਰਾਂ ਨੂੰ ਹਲਕਾ ਇੰਚਾਰਜ ਸੋਨੀਆ ਮਾਨ ਨੇ ਪਾਰਟੀ ਦੇ ਮਫਰਲ ਪਾ ਕੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਧੜਾ-ਧੜ ਆਪ ਸ਼ਾਮਿਲ ਹੋ ਰਹੇ ਹਨ।

2027 ਦੀਆਂ ਚੋਣਾਂ ਵਿਚ 'ਆਪ' ਫਿਰ ਦੂਸਰੀ ਵਾਰ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਇਤਿਹਾਸ ਸਿਰਜੇਗੀ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰੇਸ਼ਮ ਵੜੈਚ, ਹਲਕਾ ਕੋਆਡੀਨੇਟਰ ਸੁਖਦੀਪ ਸਿੰਘ ਛੀਨਾ, ਜ਼ਿਲਾ ਪ੍ਰੀਸ਼ਦ ਵਾਈਸ ਚੇਅਰਮੈਨ ਲਖਬੀਰ ਸਿੰਘ ਮੰਜ, ਹਲਕਾ ਸੰਗਠਨ ਇੰਚਾਰਜ ਰਾਜਬੀਰ ਸਿੰਘ, ਸਰਪੰਚ ਜਤਿੰਦਰ ਸਿੰਘ ਠੱਠੀ, ਸਾਬਕਾ ਸਰਪੰਚ ਅਮਰਦੀਪ ਸਿੰਘ, ਆਲਮ ਸਿੰਘ ਲੋਪੋਕੇ, ਗੁਰਪ੍ਰਤਾਪ ਸਿੰਘ ਨਿਊ ਧਾਰੀਵਾਲ, ਅੰਗਰੇਜ਼ ਸਿੰਘ ਬਲਾਕ ਸੰਮਤੀ ਮੈਂਬਰ, ਵਰਿੰਦਰ ਸਿੰਘ, ਸੋਸ਼ਲ ਮੀਡੀਆ ਹਲਕਾ ਕੋਆਰਡੀਨੇਟਰ ਅਮਿਤੋਜ ਸਿੰਘ ਆਦਿ ਹਾਜ਼ਿਰ ਸਨ।

Ad Position 22
No active advertisement
ਪਿਛਲੀ ਖ਼ਬਰ ਜਾਪਾਨ 'ਚ ਫਿਰ ਕੰਬੀ ਧਰਤੀ, ਹੋਕਾਈਡੋ ਨੇੜੇ ਆਇਆ 6.2 ਤੀਬਰਤਾ ਦਾ ਭੂਚਾਲ ਅਗਲੀ ਖ਼ਬਰ 'ਆਪ' ਦੇ ਸੂਬਾ ਸੰਯੁਕਤ ਸਕੱਤਰ ਗੁਰਪਾਲ ਸਿੰਘ ਇੰਡੀਅਨ ਮਾਰਕੀਟ ਕਮੇਟੀ ਕਪੂਰਥਲਾ ਦੇ ਚੇਅਰਮੈਨ ਬਣੇ
Ad Position 24