23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

240 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਮਾਛੀਵਾੜਾ ਸਾਹਿਬ (ਲੁਧਿਆਣਾ), 23 ਅਗਸਤ (ਰਾਜਦੀਪ ਸਿੰਘ ਅਲਬੇਲਾ)- ਸਥਾਨਕ ਪੁਲਿਸ ਵਲੋਂ 240 ਨਸ਼ੀਲੀਆਂ ਗੋਲੀਆਂ ਸਮੇਤ ਇਕ...

Ad Position 21
No active advertisement
ਅਜੀਤ ਡੈਸਕ 23-08-2026

ਮਾਛੀਵਾੜਾ ਸਾਹਿਬ (ਲੁਧਿਆਣਾ), 23 ਅਗਸਤ (ਰਾਜਦੀਪ ਸਿੰਘ ਅਲਬੇਲਾ)- ਸਥਾਨਕ ਪੁਲਿਸ ਵਲੋਂ 240 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਮਨਪ੍ਰੀਤ ਸਿੰਘ ਉਰਫ਼ ਮੋਨਾ ਵਾਸੀ ਮਾਛੀਵਾੜਾ ਨੂੰ ਕਾਬੂ ਕੀਤਾ ਹੈ। ਡੀ.ਐੱਸ.ਪੀ. ਪ੍ਰਿਤਪਾਲ ਸਿੰਘ ਅਤੇ ਥਾਣਾ ਮੁਖੀ ਚਰਨਜੀਤ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਜਰਨੈਲ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਿਹਾ ਸੀ ਤਾਂ ਉਨ੍ਹਾਂ ਇਕ ਵਿਅਕਤੀ ਨੂੰ ਜਾਂਚ ਲਈ ਰੋਕਿਆ ਜਿਸ ਨੇ ਆਪਣਾ ਨਾਮ ਮਨਪ੍ਰੀਤ ਸਿੰਘ ਉਰਫ਼ ਮੋਨਾ ਦੱਸਿਆ।

ਤਲਾਸ਼ੀ ਦੌਰਾਨ ਉਸ ਕੋਲੋਂ 240 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੁਲਿਸ ਵਲੋਂ ਗ੍ਰਿਫ਼ਤਾਰ ਕਰ ਉਸ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਡੀ.ਐੱਸ.ਪੀ. ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮ ਮਨਪ੍ਰੀਤ ਸਿੰਘ ਉਰਫ਼ ਮੋਨਾ ਖਿਲਾਫ਼ 2017 ਤੋਂ ਲੈ ਕੇ ਹੁਣ ਤੱਕ ਪਹਿਲਾਂ ਵੀ 5 ਅਪਰਾਧਿਕ ਮਾਮਲੇ ਦਰਜ ਹਨ।

Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਦੇ ਸੈਕਟਰ-43 ਬੱਸ ਸਟੈਂਡ ਪਿੱਛੇ ਮਿਲਿਆ ਆਈ.ਈ.ਡੀ. ਅਗਲੀ ਖ਼ਬਰ ਸਰਹਿੰਦ ਨਹਿਰ ਵਿਚ ਫੈਲੀ ਗੰਦਗੀ ਕਾਰਨ ਲੋਕ ਹੋਏ ਚਿੰਤਤ
Ad Position 24