24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਰਾਹੁਲ ਗਾਂਧੀ ਪੰਜਾਬ ਦੌਰੇ ਦੌਰਾਨ ਬੱਸ ਅੱਗੇ ਸੱਜਣ ਕੁਮਾਰ ਦੀ ਫੋਟੋ ਲਗਾ ਕੇ ਲਿਆਉਣ- ਕੁਲਦੀਪ ਸਿੰਘ ਧਾਲੀਵਾਲ

ਅਜਨਾਲਾ, (ਅੰਮ੍ਰਿਤਸਰ), 24 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਕਾਂਗਰਸੀ ਸੰਸਦ ਮੈਂਬਰ ਦੀਪੇਂਦਰ ਹੁੱਡਾ ਵਲੋਂ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸੇ ਜਾਣ ਤੋਂ ਬਾਅਦ ਆਪਣੇ ਦਿੱਤੇ ਬਿਆਨ ਤੋਂ ਪਲਟਣ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ 1984 ਦੇ ਸਿੱਖ ਵਿਰੋਧੀ ਕਤਲੇਆਮ ਨਾਲ ਜੁੜੇ ਮਾਮਲਿਆਂ ਕਾਰਨ ਸਿੱਖ ਭਾਈਚਾਰੇ ਦੇ ਜ਼ਖ਼ਮ ਅਜੇ ਵੀ ਤਾਜ਼ਾ ਹਨ।

Ad Position 21
No active advertisement
ਅਜੀਤ ਡੈਸਕ 24-08-2026

ਅਜਨਾਲਾ, (ਅੰਮ੍ਰਿਤਸਰ), 24 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਕਾਂਗਰਸੀ ਸੰਸਦ ਮੈਂਬਰ ਦੀਪੇਂਦਰ ਹੁੱਡਾ ਵਲੋਂ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸੇ ਜਾਣ ਤੋਂ ਬਾਅਦ ਆਪਣੇ ਦਿੱਤੇ ਬਿਆਨ ਤੋਂ ਪਲਟਣ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ 1984 ਦੇ ਸਿੱਖ ਵਿਰੋਧੀ ਕਤਲੇਆਮ ਨਾਲ ਜੁੜੇ ਮਾਮਲਿਆਂ ਕਾਰਨ ਸਿੱਖ ਭਾਈਚਾਰੇ ਦੇ ਜ਼ਖ਼ਮ ਅਜੇ ਵੀ ਤਾਜ਼ਾ ਹਨ,ਇਸ ਲਈ ਅਜਿਹੇ ਵਿਅਕਤੀ ਨੂੰ ਰੋਲ ਮਾਡਲ ਦੱਸਣਾ ਬੇਹੱਦ ਮੰਦਭਾਗਾ ਹੈ। ਧਾਲੀਵਾਲ ਨੇ ਕਿਹਾ ਕਿ ਜੇਕਰ ਸੱਜਣ ਕੁਮਾਰ ਕਾਂਗਰਸ ਲਈ ਰੋਲ ਮਾਡਲ ਹਨ ਤਾਂ ਰਾਹੁਲ ਗਾਂਧੀ ਪੰਜਾਬ ਦੌਰੇ ਦੌਰਾਨ ਆਪਣੀ ਬੱਸ ਦੇ ਅੱਗੇ ਸੱਜਣ ਕੁਮਾਰ ਦੀ ਫੋਟੋ ਲਗਾ ਕੇ ਆਉਣ। ਉਨ੍ਹਾਂ ਕਿਹਾ ਕਿ 1984 ਦੀ ਹਿੰਸਾ ਨੂੰ ਦੇਸ਼ ਕਦੇ ਨਹੀਂ ਭੁੱਲ ਸਕਦਾ ਅਤੇ ਅਜਿਹੇ ਬਿਆਨ ਪੀੜਤ ਪਰਿਵਾਰਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੇ ਹਨ। ਉਨ੍ਹਾਂ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਪ੍ਰਤਾਪ ਸਿੰਘ ਬਾਜਵਾ, ਰਾਜਾ ਵੜਿੰਗ, ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ, ਪ੍ਰਗਟ ਸਿੰਘ ਅਤੇ ਸੁਖਪਾਲ ਸਿੰਘ ਖਹਿਰਾ ਨੂੰ ਅਪੀਲ ਕੀਤੀ ਕਿ ਉਹ ਵੀ ਇਸ ਮਾਮਲੇ ’ਤੇ ਆਪਣਾ ਸਪੱਸ਼ਟ ਰੁਖ਼ ਜਨਤਕ ਤੌਰ ’ਤੇ ਸਾਹਮਣੇ ਰੱਖਣ।

Ad Position 22
No active advertisement
ਪਿਛਲੀ ਖ਼ਬਰ ਕਰੰਟ ਲੱਗਣ ਨਾਲ ਦੋ ਨੌਜਵਾਨਾਂ ਦੀ ਮੌਤ ਅਗਲੀ ਖ਼ਬਰ ਮੁੱਖ ਮੰਤਰੀ ਮਾਨ ਅੱਜ ਪਟਿਆਲਾ ਤੋਂ ਕਰਨਗੇ 510 ਨਵੇਂ ਖ਼ੇਡ ਮੈਦਾਨਾਂ ਦਾ ਉਦਘਾਟਨ
Ad Position 24