ਲੁਧਿਆਣਾ, 24 ਅਗਸਤ (ਰੁਪੇਸ਼ ਕੁਮਾਰ) - ਪੰਜਾਬ ਕਾਂਗਰਸ ਪ੍ਰਧਾਨ ਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਮਿਲਣ ਦਾ ਸਮਰਥਨ ਕਰਦਿਆਂ ਕਿਹਾ ਹੈ ਕਿ ਸੰਵਿਧਾਨਿਕ ਤੌਰ 'ਤੇ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਰ ਵਿਅਕਤੀ ਨੂੰ ਪੈਰੋਲ ਮਿਲਣ ਦਾ ਅਧਿਕਾਰ ਹੈ। ਇਸ ਤੋਂ ਇਲਾਵਾ, ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਉੱਪਰ ਕਥਿਤ ਤੌਰ 'ਤੇ ਪੈਸੇ ਲੈਣ ਸੰਬੰਧੀ ਲੱਗੇ ਦੋਸ਼ਾਂ ਨੂੰ ਵੀ ਗੰਭੀਰ ਦੱਸਿਆ ਹੈ।
ਵੜਿੰਗ ਲੁਧਿਆਣਾ ਦੇ ਤਿੰਨ ਨੰਬਰ ਡਵੀਜ਼ਨ ਚੌਕ ਨੇੜੇ ਸ਼ਹੀਦ ਰਾਧੇ ਸ਼ਾਮ ਮਲਹੋਤਰਾ ਦੀ 39ਵੀਂ ਬਰਸੀ ਮੌਕੇ ਅਯੋਜਿਤ ਸਮਾਗਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨੇ ਸ਼ਹੀਦ ਰਾਧੇ ਸ਼ਾਮ ਮਲਹੋਤਰਾ ਦੀ ਯਾਦ ਵਿਚ ਇਕ ਬੁੱਤ ਬਣਾਏ ਜਾਣ ਦਾ ਸਮਰਥਨ ਕੀਤਾ। ਉਨ੍ਹਾਂ ਨੇ ਐਲਾਨ ਕੀਤਾ ਕਿ ਜਲਦੀ ਹੀ ਕਾਂਗਰਸ ਪਾਰਟੀ ਦਾ ਜ਼ਿਲ੍ਹਾ ਦਫ਼ਤਰ ਵੀ ਬਣਾਇਆ ਜਾਵੇਗਾ। ਉਨ੍ਹਾਂ ਨੇ ਕਾਂਗਰਸ ਪਾਰਟੀ ਵਿਚਾਲੇ ਕਿਸੇ ਵੀ ਤਰ੍ਹਾਂ ਦੀ ਗੁੱਟਬਾਜ਼ੀ ਦੀ ਗੱਲ ਨੂੰ ਖਾਰਜ ਕੀਤਾ। ਜਦਕਿ ਰਾਹੁਲ ਗਾਂਧੀ ਦੀ ਪੰਜਾਬ ਫੇਰੀ ਸੰਬੰਧੀ ਪਾਰਟੀ ਵਲੋਂ ਜਲਦੀ ਹੀ ਪ੍ਰੋਗ੍ਰਾਮ ਬਣਾਏ ਜਾਣ ਦੀ ਗੱਲ ਆਖੀ।
ਤਾਜ਼ਾ ਖ਼ਬਰਾਂ
Free
ਰਾਜਾ ਵੜਿੰਗ ਵਲੋਂ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਮਿਲਣ ਦਾ ਸਮਰਥਨ
ਲੁਧਿਆਣਾ, 24 ਅਗਸਤ (ਰੁਪੇਸ਼ ਕੁਮਾਰ) - ਪੰਜਾਬ ਕਾਂਗਰਸ ਪ੍ਰਧਾਨ ਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਮਿਲਣ ਦਾ ਸਮਰਥਨ ਕਰਦਿਆਂ ਕਿਹਾ ਹੈ ਕਿ ਸੰਵਿਧਾਨਿਕ ਤੌਰ...
ਅਜੀਤ ਡੈਸਕ
24-08-2026