24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਡਾ. ਰਜਿੰਦਰ ਕੁਮਾਰ ਬਾਂਸਲ ਨੇ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦਾ ਅਹੁਦਾ ਸੰਭਾਲਿਆ

ਫ਼ਰੀਦਕੋਟ, 24 ਅਗਸਤ (ਜਸਵੰਤ ਸਿੰਘ ਪੁਰਬਾ)- ਪੰਜਾਬ ਸਰਕਾਰ ਵਲੋਂ ਨਵ-ਨਿਯੁਕਤ ਵਾਈਸ ਚਾਂਸਲਰ ਸੀਨੀਅਰ ਡਾ. ਰਜਿੰਦਰ ਕੁਮਾਰ ਬਾਂਸਲ ਨਿਊਰੋਲੋਜਿਸਟ ਨੇ ਅੱਜ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਫ਼ਰੀਦਕੋਟ ਵਿਖੇ ਆਪਣਾ ਅਹੁਦਾ ਸੰਭਾਲ ਲਿਆ ਹੈ।

Ad Position 21
No active advertisement
ਅਜੀਤ ਡੈਸਕ 24-08-2026

ਫ਼ਰੀਦਕੋਟ, 24 ਅਗਸਤ (ਜਸਵੰਤ ਸਿੰਘ ਪੁਰਬਾ)- ਪੰਜਾਬ ਸਰਕਾਰ ਵਲੋਂ ਨਵ-ਨਿਯੁਕਤ ਵਾਈਸ ਚਾਂਸਲਰ ਸੀਨੀਅਰ ਡਾ. ਰਜਿੰਦਰ ਕੁਮਾਰ ਬਾਂਸਲ ਨਿਊਰੋਲੋਜਿਸਟ ਨੇ ਅੱਜ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਫ਼ਰੀਦਕੋਟ ਵਿਖੇ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਯੂਨੀਵਰਸਿਟੀ ਦੇ ਬੋਰਡ ਆਫ਼ ਡਾਇਰੈਕਟਰਜ਼ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਵਾਂਦਰ ਅਤੇ ਕਾਰਜਕਾਰੀ ਵਾਈਸ ਚਾਂਸਲਰ ਮਨਜੀਤ ਸਿੰਘ ਬਰਾੜ ਸੀਨੀਅਰ ਆਈ.ਏ.ਐਸ. ਵੀ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦੀ ਕੁਰਸੀ ਪਿਛਲੇ ਕਰੀਬ 1 ਮਹੀਨੇ ਤੋਂ ਖਾਲੀ ਸੀ। ਪੰਜਾਬ ਸਰਕਾਰ ਵਲੋਂ ਮਾਨਯੋਗ ਗਵਰਨਰ ਪੰਜਾਬ ਨੂੰ 3 ਉਮੀਦਵਾਰਾਂ ਦਾ ਪੈਨਲ ਭੇਜਿਆ ਗਿਆ ਸੀ, ਜਿਸ ਵਿਚੋਂ ਗਵਰਨਰ ਪੰਜਾਬ ਵਲੋਂ ਡਾ. ਰਜਿੰਦਰ ਕੁਮਾਰ ਬਾਂਸਲ ਨੂੰ ਚੁਣਿਆ ਗਿਆ ਸੀ। ਡਾ. ਬਾਂਸਲ ਪੰਜਾਬ ਦੇ ਮੰਨੇ-ਪ੍ਰਮੰਨੇ ਨਿਊਰੋਲੋਜਿਸਟ ਹਨ ਅਤੇ ਦਿਆਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਲੁਧਿਆਣਾ ਵਿਖੇ ਲੰਮੇ ਸਮੇਂ ਤੱਕ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ। ਉਨ੍ਹਾਂ ਆਪਣਾ ਅਹੁਦਾ ਸੰਭਾਲਣ ਉਪਰੰਤ ਵਿਸ਼ਵਾਸ ਦਿਵਾਇਆ ਕਿ ਪੰਜਾਬ ਸਰਕਾਰ ਵਲੋਂ ਉਨ੍ਹਾਂ ਦੀ ਨਿਯੁਕਤੀ ’ਤੇ ਜੋ ਵਿਸ਼ਵਾਸ ਪ੍ਰਗਟ ਕੀਤਾ ਹੈ, ਉਹ ਇੱਥੋਂ ਦੀਆਂ ਸਿਹਤ ਸੇਵਾਵਾਂ ਦੇ ਖੇਤਰ ਵਿਚ ਆਪਣਾ ਵੱਡਮੁੱਲਾ ਯੋਗਦਾਨ ਪੂਰੀ ਇਮਾਨਦਾਰੀ ਤੇ ਮਿਹਨਤ ਨਾਲ ਪੂਰਾ ਕਰਨਗੇ। ਇਸ ਮੌਕੇ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਗਿਰੀਸ ਸਾਹਨੀ, ਮੈਡੀਕਲ ਸੁਪਰਡੈਂਟ ਡਾ. ਅਮਰਬੀਰ ਸਿੰਘ ਬੋਪਾਰਾਏ ਅਤੇ ਡੀਨ ਕਾਲਜਿਜ਼ ਦੀਪਕ ਜ਼ੋਹਨ ਭੱਟੀ ਵੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਲਗਾਇਆ ਧਰਨਾ ਅਗਲੀ ਖ਼ਬਰ ਮੁੱਖ ਮੰਤਰੀ ਮਾਨ ਨੇ NASSCOM ਦੇ ਵਫ਼ਦ ਨਾਲ ਕੀਤੀ ਮੁਲਾਕਾਤ
Ad Position 24