24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ 'ਤੇ ਇਕੱਲਿਆਂ ਲੜੇਗੀ ਚੋਣ - ਬੀ.ਐਲ. ਸੰਤੋਸ਼

ਚੰਡੀਗੜ੍ਹ, 24 ਅਗਸਤ - “ਪੰਜਾਬ ਬਦਲਾਅ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਭਾਜਪਾ ਇਸ ਬਦਲਾਅ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ...

Ad Position 21
No active advertisement
ਅਜੀਤ ਡੈਸਕ 24-08-2026

ਚੰਡੀਗੜ੍ਹ, 24 ਅਗਸਤ - “ਪੰਜਾਬ ਬਦਲਾਅ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਭਾਜਪਾ ਇਸ ਬਦਲਾਅ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਚੋਣ ਲੜੇਗੀ ਅਤੇ ਜਿੱਤ ਹਾਸਲ ਕਰਕੇ ਸੂਬੇ ਵਿਚ ਆਪਣੀ ਸਰਕਾਰ ਬਣਾਏਗੀ।” ਇਹ ਗੱਲ ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ (ਸੰਗਠਨ) ਬੀ.ਐਲ. ਸੰਤੋਸ਼ ਨੇ ਕਹੀ। ਉਹ ਆਪਣੇ ਦੋ ਦਿਨਾਂ ਦੇ ਸੰਗਠਨਾਤਮਕ ਦੌਰੇ ਦੇ ਪਹਿਲੇ ਦਿਨ ਪਟਿਆਲਾ ਵਿਖੇ ਹੋਈ ਪਹਿਲੀ ਖੇਤਰੀ ਬੈਠਕ ਨੂੰ ਸੰਬੋਧਨ ਕਰ ਰਹੇ ਸਨ।
ਇਸ ਤੋਂ ਪਹਿਲਾਂ ਅੱਜ ਸਵੇਰੇ ਬੀ.ਐਲ. ਸੰਤੋਸ਼ ਦਾ ਮੁਹਾਲੀ ਹਵਾਈ ਅੱਡੇ ’ਤੇ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਪੰਜਾਬ ਭਾਜਪਾ ਦੇ ਸਹਿ-ਇੰਚਾਰਜ ਨਰਿੰਦਰ ਸਿੰਘ ਰੈਣਾ ਵਲੋਂ ਸਵਾਗਤ ਕੀਤਾ ਗਿਆ।
ਆਪਣੇ ਦੌਰੇ ਦੌਰਾਨ ਬੀ.ਐਲ. ਸੰਤੋਸ਼ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿਚ ਭਾਜਪਾ ਆਗੂਆਂ ਅਤੇ ਸੰਗਠਨ ਦੇ ਅਹੁਦੇਦਾਰਾਂ ਨਾਲ ਖੇਤਰੀ ਬੈਠਕਾਂ ਰਾਹੀਂ ਸੰਗਠਨ ਦੀਆਂ ਗਤੀਵਿਧੀਆਂ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੀ ਸਮੀਖਿਆ ਕਰਨਗੇ। ਇਨ੍ਹਾਂ ਬੈਠਕਾਂ ਵਿਚ ਸੰਗਠਨ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਅਤੇ ਸੂਬੇ ਦੇ ਲੋਕਾਂ ਤੱਕ ਪਾਰਟੀ ਦੀਆਂ ਨੀਤੀਆਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਪ੍ਰਾਪਤੀਆਂ ਪਹੁੰਚਾਉਣ ’ਤੇ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ।
 ਬੀ.ਐਲ. ਸੰਤੋਸ਼ ਨੇ ਅੱਜ ਪਟਿਆਲਾ ਅਤੇ ਬਠਿੰਡਾ ਵਿਚ ਸੰਗਠਨ ਦੀਆਂ ਬੈਠਕਾਂ ਦੀ ਪ੍ਰਧਾਨਗੀ ਕੀਤੀ। 25 ਅਗਸਤ ਨੂੰ ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਵਿਚ ਖੇਤਰੀ ਬੈਠਕਾਂ ਹੋਣਗੀਆਂ। ਅੰਮ੍ਰਿਤਸਰ ਵਿਚ ਸੂਬਾ ਜਨਰਲ ਸਕੱਤਰਾਂ ਨਾਲ ਇਕ ਵੱਖਰੀ ਬੈਠਕ ਵੀ ਹੋਵੇਗੀ।
ਇਨ੍ਹਾਂ ਬੈਠਕਾਂ ਦਾ ਮਕਸਦ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿਚ ਸੰਗਠਨ ਦੇ ਕੰਮਕਾਜ ਦੀ ਸਮੀਖਿਆ ਕਰਨਾ ਅਤੇ ਜ਼ਮੀਨੀ ਪੱਧਰ ’ਤੇ ਸੰਗਠਨ ਦੀਆਂ ਤਿਆਰੀਆਂ, ਆਪਸੀ ਤਾਲਮੇਲ ਅਤੇ ਕਾਰਕੁਨਾਂ ਦੀ ਸਰਗਰਮੀ ਨੂੰ ਹੋਰ ਮਜ਼ਬੂਤ ਕਰਨਾ ਹੈ।

Ad Position 22
No active advertisement
ਪਿਛਲੀ ਖ਼ਬਰ ਕੌਮੀ ਇਨਸਾਫ਼ ਮੋਰਚੇ ਵਲੋਂ 15 ਅਗਸਤ ਨੂੰ ਗ੍ਰਿਫਤਾਰ ਕੀਤੇ ਗਏ ਮੋਰਚਾ ਸਮਰਥਕਾਂ ਨੂੰ ਰਿਹਾਅ ਕਰਨ ਦੀ ਮੰਗ ਅਗਲੀ ਖ਼ਬਰ "ਭਾਜਪਾ ਨੂੰ ਡਰਾਉਣ ਦੀ ਕੀਤੀ ਜਾ ਰਹੀ ਹੈ ਕੋਸ਼ਿਸ਼ - ਚੰਡੀਗੜ੍ਹ ਵਿਚ ਮਿਲੇ ਆਈਈਡੀ 'ਤੇ ਤਰੁਣ ਚੁੱਘ
Ad Position 24