ਐਸ. ਏ. ਐਸ. ਨਗਰ. (ਮੋਹਾਲੀ), 24 ਅਗਸਤ (ਤਰਵਿੰਦਰ ਸਿੰਘ ਬੈਨੀਪਾਲ) -ਕੌਮੀ ਇਨਸਾਫ ਮੋਰਚੇ ਵਲੋਂ ਅੱਜ ਪ੍ਰੈੱਸ ਕਾਨਫਰੰਸ ਦੌਰਾਨ ਜਿੱਥੇ 21 ਅਗਸਤ ਪੰਜਾਬ ਬੰਦ ਦੌਰਾਨ ਪੰਜਾਬ ਭਰ ਦੀਆਂ ਵੱਖ-ਵੱਖ ਜਥੇਬੰਦੀਆਂ ਅਤੇ ਪੰਜਾਬ ਦੇ ਸਮੂਹ ਵਰਗਾਂ ਵਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ ਗਿਆ। ਉੱਥੇ ਉਨ੍ਹਾਂ ਚੰਡੀਗੜ੍ਹ ਪੁਲਿਸ ਵਲੋਂ 15 ਅਗਸਤ ਨੂੰ ਗ੍ਰਿਫ਼ਤਾਰ ਕੀਤੇ ਗਏ ਮੋਰਚੇ ਸਮਰਥਕ ਨੌ ਵਿਅਕਤੀਆਂ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ।
ਇਸ ਮੌਕੇ ਆਗੂਆਂ ਨੇ ਦੱਸਿਆ ਕਿ ਮੋਰਚੇ ਦੀ ਅਗਲੀ ਰਣਨੀਤੀ ਉਲੀਕਣ ਲਈ 7 ਸਤੰਬਰ ਨੂੰ ਕਿਸਾਨ ਭਵਨ ਚੰਡੀਗੜ੍ਹ ਵਿਖੇ ਸਮੂਹ ਜਥੇਬੰਦੀਆਂ ਦੀ ਮੀਟਿੰਗ ਰੱਖੀ ਗਈ ਹੈ।